11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਰਾਧਾ ਵਾਟਿਕਾ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 23-01-2026
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੇ ਬਹੁਤ ਵੱਧ ਚੜ ਕੇ ਹਿੱਸਾ ਲਿਆ | ਪੀਲੇ ਰੰਗ ਦੀਆਂ ਸੁੰਦਰ ਪੁਸ਼ਾਕਾਂ ਪਹਿਨ ਕੇ ਵਿਦਿਆਰਥੀ ਬਹੁਤ ਹੀ ਸੋਹਣੇ ਦਿਖਾਈ ਦੇ ਰਹੇ ਸਨ ਨੰਨੇ ਮੁੰਨੇ ਬੱਚਿਆਂ ਨੇ ਖੁੱਲੇ੍ਹ ਵਾਤਾਵਰਨ ਵਿੱਚ ਪਤੰਗ ਚੜਾ ਕੇ ਇਸ ਤਿਉਹਾਰ ਨੂੰ ਮਨਾਇਆ | ਇਸ ਤੋਂ ਬਾਅਦ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ ਜੋ ਕਿ ਵਿਦਿਆ ਦੀ ਦੇਵੀ ਹਨ | ਸਕੂਲ ਪਿ੍ੰਸੀਪਲ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ ਅਤੇ ਸੁੰਦਰ ਰੁੱਤ ਬਾਰੇ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚਣਕੋਈਆਂ ਕਲਾਂ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਤੇ ਸਰਵੇ ਟੀਮ ਵਲੋਂ ਲਾਲ ਡੋਰੇ ਵਾਲੇ ਮਕਾਨਾਂ ਦਾ ਦੌਰਾ ਅਗਲੀ ਖ਼ਬਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ 'ਪੰਜਾਬ ਪ੍ਰਾਈਡ ਐਵਾਰਡ' ਨਾਲ ਸਨਮਾਨਿਤ
Ad Position 24