11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਖੰਨਾ ਵਿੱਚ 6.96 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 23-01-2026
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਹਲਕਾ ਖੰਨਾ ਅੰਦਰ ਕੁੱਲ 6.96 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ, ਚੌੜਾ ਕਰਨ ਅਤੇ ਇੰਟਰ ਲਾਕ ਟਾਈਲ ਲਗਾਉਣ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ |
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਵਿੱਚ 4.17 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਤੋਂ ਖੇੜੀ ਨੌਧ ਸਿੰਘ ਰੋਡ ਦੀ ਲੰਬਾਈ 5.61 ਕਿਲੋਮੀਟਰ ਦੀ ਮੁਰੰਮਤ ਕਰਨ ਜਿਸ ਵਿੱਚ ਖੰਨਾ ਤੋਂ ਲਲਹੇੜੀ ਚੌਂਕ ਤੱਕ 1.5 ਕਿੱਲੋਮੀਟਰ ਇੰਟਰ ਲਾਕ ਟਾਈਲ ਲਗਾਉਣ ਅਤੇ 2.79 ਕਰੋੜ ਰੁਪਏ ਦੀ ਲਾਗਤ ਨਾਲ ਰਤਨਹੇੜੀ ਤੋਂ ਭਾਦਲਾ ਨੀਚਾ 4 ਕਿੱਲੋਮੀਟਰ ਲੰਬੀ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਨ ਦੇ ਕੰਮ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦਾ ਕੰਮ 31 ਮਾਰਚ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ |
ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਪੰਚਾਇਤ ਮੰਤਰੀ ਸੌਂਦ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ | ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪ੍ਰੀਸ਼ਦ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਬਲਾਕ ਸੰਮਤੀ ਮੈਂਬਰ ਲਖਵੀਰ ਸਿੰਘ ਕਾਲਾ, ਪਿੰਡ ਰਤਨਹੇੜੀ ਦੇ ਸਰਪੰਚ ਅਮਰਜੀਤ ਸਿੰਘ, ਪਿੰਡ ਮਹੌਣ ਦੇ ਸਰਪੰਚ ਸੁਖਚੈਨ ਸਿੰਘ, ਪਿੰਡ ਸਾਹਿਬਪੁਰਾ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਵਸਨੀਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਬਿਨਾਂ ਕਿਸੇ ਭੇਦ ਭਾਵ ਤੋਂ ਹਰ ਵਰਗ ਲਈ- ਆਪ ਆਗੂ ਅਗਲੀ ਖ਼ਬਰ ਧੰਨ-ਧੰਨ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਏਗਾ-ਪ੍ਰਧਾਨ ਗੁਰਦੀਪ ਸਿੰਘ ਈ. ਟੀ. ਓ.
Ad Position 24