10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਰਕਾਰ ਪੇਪਰਾਂ ਦੌਰਾਨ ਅਧਿਆਪਕਾਂ ਦੇ ਸੈਮੀਨਾਰ ਲਗਾਉਣੇ ਬੰਦ ਕਰੇ-ਬਿਲਗਾ/ਚੀਮਾ

Ad Position 21
No active advertisement
ਅਜੀਤ ਡੈਸਕ 23-01-2026
ਕੁਹਾੜਾ, 22 ਜਨਵਰੀ (ਸੰਦੀਪ ਸਿੰਘ ਕੁਹਾੜਾ)-ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਦੇ ਸਟੇਟ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ ਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਨੇ ਕਿਹਾ ਕਿ 22 ਤਾਰੀਕ ਤੋਂ ਬੱਚਿਆਂ ਦੇ ਪ੍ਰੀ ਬੋਰਡ ਦੇ ਪੇਪਰ ਸ਼ੁਰੂ ਹੋ ਗਏ ਹਨ ਪਰ ਇਸ ਦੇ ਨਾਲ ਹੀ ਸਰਕਾਰ ਨੇ ਅਧਿਆਪਕਾਂ ਦੇ ਸੈਮੀਨਾਰ ਵੀ ਲਗਾ ਦਿੱਤੇ ਹਨ | ਜਿਸ ਕਾਰਨ ਬਹੁਤ ਸਾਰੇ ਸਕੂਲ ਅਧਿਆਪਕਾਂ ਤੋਂ ਖਾਲੀ ਹੋ ਗਏ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬੱਚਿਆਂ ਦੀ ਪੜ੍ਹਾਈ ਪ੍ਰਤੀ ਫ਼ਿਕਰਮੰਦ ਹੈ ਤਾਂ ਪੜਾਈ ਦੇ ਦਿਨਾਂ ਦੌਰਾਨ ਅਧਿਆਪਕਾਂ ਤੋਂ ਸੈਮੀਨਾਰ ਅਤੇ ਗਰਾਂਟਾਂ ਖ਼ਰਚਣ ਵਾਲੇ ਗੈਰ ਵਿੱਦਿਅਕ ਕੰਮ ਲੈਣੇ ਬੰਦ ਕੀਤੇ ਜਾਣ | ਇਸ ਮੌਕੇ ਮਾਂਗਟ-3 ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਮਾਂਗਟ-3 ਬਲਾਕ ਵਿਚ ਪਹਿਲਾਂ ਹੀ 20 ਦੇ ਕਰੀਬ ਸਕੂਲਾਂ ਵਿਚ ਸਿੰਗਲ ਅਧਿਆਪਕ ਹਨ ਅਤੇ 5 ਸਕੂਲ ਟੀਚਰ ਲੈੱਸ ਹਨ | ਸੈਮੀਨਾਰ ਦੌਰਾਨ ਇਨ੍ਹਾਂ ਸਕੂਲਾਂ ਦੇ ਬੱਚਿਆਂ ਦੇ ਪੇਪਰਾਂ ਅਤੇ ਪੜ੍ਹਾਈ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ ਤੇ ਇਨ੍ਹਾਂ ਦੀ ਥਾਂ ਡੈਪੂਟੇਸ਼ਨ 'ਤੇ ਆਉਣ ਵਾਲੇ ਅਧਿਆਪਕਾਂ ਦੇ ਵਿਦਿਆਰਥੀਆਂ ਦੇ ਪੇਪਰ ਕੌਣ ਲਵੇਗਾ |
Ad Position 22
No active advertisement
ਪਿਛਲੀ ਖ਼ਬਰ ਖੰਨਾ ਪੁਲਿਸ ਵਲੋਂ 4 ਕਿੱਲੋ ਹੈਰੋਇਨ ਤੋਂ ਬਾਅਦ ਉਸੇ ਗਰੋਹ ਦੇ ਇਕ ਹੋਰ ਵਿਅਕਤੀ ਤੋਂ 1 ਕਿੱਲੋ ਹੈਰੋਇਨ ਬਰਾਮਦ ਅਗਲੀ ਖ਼ਬਰ ਸਰਕਾਰ ਐਮੀਨੈਂਸ ਸਕੂਲਾਂ ਵਿਚ ਧੱਕੇ ਨਾਲ ਰਜਿਸਟ੍ਰੇਸ਼ਨ ਕਰਵਾ ਕੇ ਫੋਕੀ ਵਾਹ ਵਾਹ ਖੱਟਣ ਦੇ ਰਾਹ 'ਤੇ-ਬਿਲਗਾ
Ad Position 24