10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੁਹਤਬਰ ਲੋਕ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਸਾਥ ਦੇਣ

Ad Position 21
No active advertisement
ਅਜੀਤ ਡੈਸਕ 30-01-2026
ਮਲੌਦ, 29 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਦੁਆਰਾ ਨਸ਼ਿਆਂ ਖ਼ਿਲਾਫ਼ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਮਲੌਦ ਦੇ ਐਸ. ਐਚ. ਓ ਚਰਨਜੀਤ ਸਿੰਘ ਨੇ ਪਿੰਡ ਸਿਹੌੜਾ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਇਲਾਜ ਕਰਵਾਉਣ ਸਬੰਧੀ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਮੁਹਤਬਰ ਲੋਕ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਨਸ਼ਿਆਂ ਦਾ ਰਾਹ ਅਖ਼ਤਿਆਰ ਕਰ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਪਹਿਲ ਦੇ ਅਧਾਰ 'ਤੇ ਇਲਾਜ ਕਰਵਾਇਆ ਜਾਵੇ | ਇਸ ਮੌਕੇ ਥਾਣੇਦਾਰ ਜਗਪ੍ਰੀਤ ਸਿੰਘ, ਮੁਨਸ਼ੀ ਹਰਮਿੰਦਰ ਸਿੰਘ, ਮਹਿਲਾ ਮਿੱਤਰ ਜਗਦੀਪ ਕੌਰ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਣ ਲਈ ਅਤੇ ਚੰਗੀ ਸਿਹਤ ਲਈ ਜਿੰਮ ਜਾਣਾ ਜ਼ਰੂਰੀ-ਆਸ਼ੂ/ਝੱਜ ਅਗਲੀ ਖ਼ਬਰ ਡਾ. ਮਮਤਾ ਨੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਵਿਚ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ
Ad Position 24