10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

'ਮੁੱਖ ਮੰਤਰੀ ਸਿਹਤ ਯੋਜਨਾ' ਵਿਧਾਇਕ ਠੇਕੇਦਾਰ ਵਲੋਂ ਸ਼ਹਿਰ 'ਚ ਵੱਖ-ਵੱਖ ਵਾਰਡਾਂ ਦੇ ਪਰਿਵਾਰਾਂ ਨੂੰ ਯੋਜਨਾ ਦੇ ਰਜਿਸਟ੍ਰੇਸ਼ਨ ਪੱਤਰ ਵੰਡੇ

Ad Position 21
No active advertisement
ਅਜੀਤ ਡੈਸਕ 30-01-2026
ਰਾਏਕੋਟ, 29 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਨਕਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਪਿਛਲੇ ਦਿਨੀਂ ਸੂਬੇ ਭਰ 'ਚ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਇਕ ਪਰਿਵਾਰ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਹੋਵੇਗੀ | ਇਸ ਮੌਕੇ ਅੱਜ ਰਾਏਕੋਟ ਸ਼ਹਿਰ ਦੇ ਵੱਖ-ਵੱਖ ਸੀ.ਐੱਸ.ਸੀ ਸੈਂਟਰਾਂ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਸਕੀਮ ਸਬੰਧੀ ਐੱਮ.ਐੱਲ.ਏ ਹਾਕਮ ਸਿੰਘ ਠੇਕੇਦਾਰ ਵਲੋਂ ਯੋਜਨਾ ਦਾ ਲਾਭ ਲੈਣ ਵਾਲੇ ਪਰਿਵਾਰਾਂ ਨੂੰ ਰਜਿਸਟ੍ਰੇਸ਼ਨ ਪੱਤਰ ਵੰਡੇ ਗਏ | ਇਸ ਮੌਕੇ ਐੱਮ.ਐੱਲ.ਏ. ਹਾਕਮ ਸਿੰਘ ਠੇਕੇਦਾਰ ਨੇ ਆਖਿਆ ਕਿ ਇਸ ਸਿਹਤ ਯੋਜਨਾ ਤਹਿਤ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲੈਣ ਲਈ ਹੁਣ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਸ ਯੋਜਨਾ ਤਹਿਤ ਹਰ ਪੰਜਾਬੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮੇ ਦਾ ਲਾਭ ਮਿਲੇਗਾ | ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਰਾਮਕੁਮਾਰ ਛਾਪਾ ਸ਼ਹਿਰੀ ਪ੍ਰਧਾਨ, ਗੁਰਦੇਵ ਸਿੰਘ ਬਾਵਾ ਯੂ.ਐੱਸ.ਏ, ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਸਾਹਿਲ ਗੋਇਲ, ਕਰਮਜੀਤ ਸਿੰਘ ਲੋਹਟਬੱਦੀ, ਜੋਤੀ ਸਿੰਘ ਰਾਏਕੋਟ, ਪੰਡਿਤ ਕਾਕਾ ਰਾਏਕੋਟ, ਮਾ. ਪ੍ਰੀਤਮ ਸਿੰਘ, ਜਗਰੂਪ ਸਿੰਘ ਧਾਲੀਵਾਲ, ਦਵਿੰਦਰ ਸਿੰਘ ਲਾਡੀ ਰਾਏਕੋਟ, ਜੱਸ ਸਿੰਘ ਹਲਵਾਰਾ, ਮਨਇੰਦਰ ਸਿੰਘ, ਅਵਤਾਰ ਸਿੰਘ ਰਾਏਕੋਟ, ਪੱਪੂ ਰਾਏਕੋਟ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਹੌਲੀ 'ਚ ਮਾਤਾ ਸੁਰਜੀਤ ਕੌਰ ਲਿੱਟ ਨਮਿਤ ਸ਼ਰਧਾਂਜਲੀ ਸਮਾਗਮ • ਕੈਪਟਨ ਸੰਦੀਪ ਸੰਧੂ ਤੇ ਹੋਰਾਂ ਵਲੋਂ ਸ਼ਰਧਾ ਦੇ ਫੁੱਲ... ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜੀ ਵਿਖੇ ਬੱਚਿਆਂ ਨੂੰ ਕੋਟੀਆਂ ਵੰਡੀਆਂ
Ad Position 24