10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਹਰਜਸ ਸਕੂਲ ਝੜੌਦੀ ਵਿਖੇ ਲੱਗੀ 'ਕੋਮਲ ਕਲੀਆਂ' ਪ੍ਰਦਰਸ਼ਨੀ

Ad Position 21
No active advertisement
ਅਜੀਤ ਡੈਸਕ 30-01-2026
ਮਾਛੀਵਾੜਾ ਸਾਹਿਬ, 29 ਜਨਵਰੀ (ਮਨੋਜ ਕੁਮਾਰ)-ਹਰਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਿੰਡ ਝੜੌਦੀ ਵਿਖੇ ਵਿਦਿਆਰਥੀਆਂ ਦੇ ਮਨ ਅੰਦਰ ਕੋਮਲ ਕਲਾਵਾਂ ਨੂੰ ਉਜਾਗਰ ਕਰਨ ਦੇ ਮੰਤਵ ਨਾਲ 'ਕੋਮਲ ਕਲੀਆਂ' ਪ੍ਰਦਰਸ਼ਨੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਨਰਸਿੰਗ ਕਲਾਸ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਨਿੱਕੇ ਨਿੱਕੇ ਹੱਥਾਂ ਨਾਲ ਵੱਖ-ਵੱਖ ਕਲਾਕਿ੍ਤੀਆਂ ਦੇ ਰੂਪ ਵਿਚ ਮਾਡਲ ਅਤੇ ਚਾਰਟ ਤਿਆਰ ਕੀਤੇ | ਸਾਇੰਸ, ਕੰਪਿਊਟਰ, ਗਣਿਤ, ਅੰਗਰੇਜ਼ੀ, ਸਮਾਜਿਕ ਸਿੱਖਿਆ, ਸਰੀਰਕ ਸਿੱਖਿਆ ਵਿਸ਼ੇ ਨਾਲ ਸੰਬੰਧਿਤ ਬਣਾਏ ਮਾਡਲ ਵਿਦਿਆਰਥੀਆਂ ਦੁਆਰਾ ਲਗਨ ਨਾਲ ਕੀਤੇ ਕੰਮ ਦਾ ਰੂਪ ਪੇਸ਼ ਕਰ ਰਹੇ ਸਨ | ਛੋਟੇ ਬੱਚਿਆਂ ਲਈ ਵਿਸ਼ੇਸ਼ ਤੌਰ 'ਤੇ ਅੱਪੂ ਘਰ ਅਤੇ ਹੋਰ ਝੂਲਿਆਂ ਦਾ ਪ੍ਰਬੰਧ ਕੀਤਾ ਗਿਆ | ਆਏ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੁਆਰਾ ਤਿਆਰ ਕੀਤੇ ਮਾਡਲਾਂ ਸੰਬੰਧਿਤ ਪ੍ਰਸ਼ਨ ਕੀਤੇ ਅਤੇ ਵਿਦਿਆਰਥੀਆਂ ਨੇ ਮਾਡਲਾਂ ਦੀ ਜਾਣਕਾਰੀ ਦਿੱਤੀ | ਪਿ੍ੰਸੀਪਲ ਜਸਵਿੰਦਰ ਕੌਰ ਅਤੇ ਮੁੱਖ ਪ੍ਰਬੰਧਕ ਪਰਮਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕਿਤਾਬਾਂ ਦੇ ਨਾਲ ਨਾਲ ਸਮਾਜ ਵਿਚ ਹਰ ਪੱਖੋਂ ਮੁਕੰਮਲ ਜਾਣਕਾਰੀ ਦੇਣਾ ਇੱਕ ਅਧਿਆਪਕ ਦਾ ਮੁੱਢਲਾ ਫ਼ਰਜ਼ ਹੈ | ਵਾਈਸ ਪਿ੍ੰਸੀਪਲ ਵੰਦਨਾ ਪਰਿਹਾਰ ਅਤੇ ਮੁੱਖ ਕੋਆਰਡੀਨੇਟਰ ਮਾਸਟਰ ਸਤੀਸ਼ ਕੁਮਾਰ ਨੇ ਸਕੂਲ ਕੈਂਪਸ ਵਿਚ ਪੁੱਜੇ ਮਾਪਿਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ | ਮਾਸਟਰ ਸਤੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀ ਸਭਿਆਚਾਰ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਪਾਇਲ ਤੋਂ ਯੂਥ ਕਾਂਗਰਸ ਦੀ ਪ੍ਰਧਾਨਗੀ ਲਈ ਗੁਰਨਾਜ ਸਿੰਘ ਜੀਰਖ ਨੂੰ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਭਾਜਪਾ ਆਗੂ ਨਿਸ਼ੂ ਚਹਿਲਾਂ ਨੇ ਲੋੜਵੰਦਾਂ ਦੀ ਸਹਾਇਤਾ ਲਈ ਰਜਿਸਟਰੇਸ਼ਨ ਕੈਂਪ
Ad Position 24