25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਟੀ. ਈ. ਟੀ. ਸ਼ਰਤ ਲਾਜ਼ਮੀ ਵਿਰੁੱਧ ਸ੍ਰੀ ਅਨੰਦਪੁਰ ਸਾਹਿਬ ਵਿਖੇ 22 ਨੂੰ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ-ਜਗਜੀਤ/ਗੁਰਪ੍ਰੀਤ

Ad Position 21
No active advertisement
ਅਜੀਤ ਡੈਸਕ 19-02-2026
ਸਾਹਨੇਵਾਲ, 18 ਫਰਵਰੀ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਦੀ ਅਗਵਾਈ ਵਿਚ ਟੀ. ਈ. ਟੀ. ਸ਼ਰਤ ਲਾਜ਼ਮੀ ਕਰਨ ਦੇ ਵਿਰੋਧ ਵਿਚ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਹਿਤ ਜ਼ਿਲ੍ਹਾ ਇਕਾਈ ਲੁਧਿਆਣਾ ਦੀ ਮੀਟਿੰਗ ਕੀਤੀ ਗਈ | ਮੀਟਿੰਗ ਬਾਰੇ ਜਥੇਬੰਦੀ ਦੇ ਆਗੂਆਂ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ, ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪ੍ਰੈੱਸ ਸਕੱਤਰ ਮਨੋਜ ਕੁਮਾਰ ਅਤੇ ਜ਼ਿਲ੍ਹਾ ਇਕਾਈ ਮੈਂਬਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰ ਕੇ 2010 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਦੀਆਂ ਤਰੱਕੀਆਂ ਤੇ ਜਬਰੀ ਟੈੱਟ ਦੀ ਸ਼ਰਤ ਥੋਪੀ ਜਾ ਰਹੀ ਹੈ, ਜਿਸ ਕਾਰਨ ਇਸ ਫ਼ੈਸਲੇ ਤੋਂ ਪ੍ਰਭਾਵਿਤ ਹੋਣ ਵਾਲੇ ਅਧਿਆਪਕਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਦੇ ਰੋਸ ਵਜੋਂ ਅਧਿਆਪਕ ਵਰਗ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸੂਬਾ ਪੱਧਰੀ ਮਹਾਂ ਰੋਸ ਪ੍ਰਦਰਸ਼ਨ 22 ਫ਼ਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ | ਮੀਟਿੰਗ ਦੌਰਾਨ ਸ਼ਾਮਿਲ ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ, ਸਿਮਰਜੋਤ ਸਿੰਘ, ਸਰਬਜੀਤ ਸਿੰਘ, ਰਣਦੀਪ ਸਿੰਘ, ਰਾਜ ਕੁਮਾਰ, ਜ਼ਿਲ੍ਹਾ ਮਹਿਲਾ ਇਕਾਈ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਸੁਸ਼ਮਾ ਸ਼ਰਮਾ, ਜਸਵੀਰ ਕੌਰ, ਸੁਪਰਜੀਤ ਕੌਰ, ਮਨਜੀਤ ਕੌਰ, ਰੁਪਿੰਦਰ ਕੌਰ, ਰਾਜੇਸ਼ ਕੁਮਾਰ ਵਲੋਂ ਸਮੂਹ ਅਧਿਆਪਕ ਵਰਗ ਨੂੰ 22 ਫ਼ਰਵਰੀ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋ ਕੇ ਸੰਘਰਸ਼ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ 10 ਲੱਖ ਦੀ ਸਿਹਤ ਸਹੂਲਤ ਹਰੇਕ ਲਈ ਬੇਹੱਦ ਫ਼ਾਇਦੇਮੰਦ ਸਾਬਤ ਹੋਵੇਗੀ- ਕੌਂਸਲਰ ਪਾਲਾ ਸੋਮਲਖੇੜੀ ਅਗਲੀ ਖ਼ਬਰ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਉਪਰੰਤ ਸੰਗਤਾਂ ਵਾਪਸ ਦੋਰਾਹਾ ਪਹੁੰਚੀਆਂ
Ad Position 24