24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਥਾਣਾ ਸਿੱਧਵਾਂ ਬੇਟ ਵਿਖੇ ਐੱਸ.ਐੱਚ.ਓ. ਹਮਰਾਜ ਸਿੰਘ ਨੇ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 19-02-2026
ਸਿੱਧਵਾਂ ਬੇਟ, 18 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ. ਅੰਕੁਰ ਗੁਪਤਾ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਹੀਰਾ ਸਿੰਘ ਦੀ ਬਦਲੀ ਪੁਲਿਸ ਲਾਈਨ ਦੀ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਥਾਣਾ ਦਾਖਾ ਤੋਂ ਬਦਲ ਕੇ ਸਬ- ਇੰਸਪੈਕਟਰ ਹਮਰਾਜ ਸਿੰਘ ਚੀਮਾ ਨੇ ਥਾਣਾ ਸਿੱਧਵਾਂ ਬੇਟ ਦੇ ਮੁਖੀ ਵਜੋਂ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦੇ ਹੋਏ ਆਖਿਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਥਾਣੇ ਵਿਚ ਆਉਣ ਵਾਲੇ ਹਰ ਵਿਅਕਤੀ ਦੀ ਪਹਿਲ ਦੇ ਅਧਾਰ 'ਤੇ ਸੁਣਵਾਈ ਹੋਵੇਗੀ ਅਤੇ ਉਨ੍ਹਾਂ ਦਾ ਹੱਲ ਹੋਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਜਲਦੀ ਇਨਸਾਫ਼ ਲੈਣ ਲਈ ਪੁਲਿਸ ਨੂੰ ਸੱਚੀ ਇਤਲਾਹ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਤੇ ਵਿਧਾਇਕ ਸੰਗੋਵਾਲ ਵਲੋਂ ਪੇਂਡੂ ਉਲੰਪਿਕਸ ਦਾ ਉਦਘਾਟਨ ਅਗਲੀ ਖ਼ਬਰ ਨੌਰਾ ਵਿਖੇ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਚੌਥੇ ਦਿਨ ਹੋਏ ਰੌਚਕ ਮੁਕਾਬਲੇ
Ad Position 24