08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਅੰਤਰਗਤ ਦੋਰਾਹਾ ਸ਼ਹਿਰ ਤੋਂ ਸੰਗਤਾਂ ਦਾ ਇਕ ਹੋਰ ਜਥਾ ਰਵਾਨਾ

Ad Position 21
No active advertisement
ਅਜੀਤ ਡੈਸਕ 20-02-2026
ਦੋਰਾਹਾ, 19 ਫਰਵਰੀ (ਮਨਜੀਤ ਸਿੰਘ ਗਿੱਲ)- ਦੋਰਾਹਾ ਸ਼ਹਿਰ ਤੋਂ ਸ਼ਰਧਾਲੂਆਂ ਦਾ ਇਕ ਹੋਰ ਜਥਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਇਆ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਤਹਿਤ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ | ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ | ਉਨ੍ਹਾਂ ਹਲਕਾ ਪਾਇਲ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਲਈ ਆਪਣੀ ਰਜਿਸਟਰੇਸ਼ਨ ਕਰਵਾ ਕੇ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਕਾਲੂ, ਸਾਬਕਾ ਕੌਂਸਲਰ ਕੰਵਲਜੀਤ ਸਿੰਘ ਬਿੱਟੂ, ਸੁਖਵਿੰਦਰ ਸਿੰਘ ਨੋਨਾ ਅਤੇ ਬੌਬੀ ਕਪਿਲਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਚੈੱਕਅਪ ਅਤੇ ਖ਼ੂਨਦਾਨ ਕੈਂਪ 21 ਨੂੰ ਅਗਲੀ ਖ਼ਬਰ ਨਿਹੰਗ ਸਿੰਘਾਂ ਵਲੋਂ ਥਾਣੇ ਅੰਦਰ ਕਿਰਪਾਨਾਂ ਨਾਲ ਕੀਤੇ ਹਮਲੇ 'ਚ 2 ਖ਼ਿਲਾਫ਼ ਮਾਮਲੇ ਦਰਜ
Ad Position 24