08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜੀ. ਐੱਚ. ਜੀ. ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 20-02-2026
ਅਹਿਮਦਗੜ੍ਹ, 19 ਫਰਵਰੀ (ਰਵਿੰਦਰ ਪੁਰੀ)-ਗੁਰੂ ਹਰਗੋਬਿੰਦ ਖ਼ਾਲਸਾ ਇੰਗਲਿਸ਼ ਮੀਡੀਅਮ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਪਿ੍ੰਸੀਪਲ ਹਰਸਿਮਰਨ ਕੌਰ ਅਤੇ ਪਿ੍ੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਵਿਚ ਹੋਏ ਵਿਦਾਇਗੀ ਪਾਰਟੀ ਸਮਾਗਮਾਂ ਦੌਰਾਨ ਵਿਦਿਆਰਥੀਆਂ ਵਲੋਂ ਭੰਗੜਾ, ਗਿੱਧਾ, ਲੋਕ ਨਾਚ, ਕੋਰਿਓਗ੍ਰਾਫੀ, ਸਕਿੱਟ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਦੇ ਕਰਵਾਏ ਪ੍ਰਤਿਭਾ ਮੁਕਾਬਲੇ ਦੌਰਾਨ ਮਿਸਟਰ ਫੇਅਰਵੈੱਲ ਆਸਿਮ ਢਿੱਲੋਂ, ਮਿਸ ਫੇਅਰਵੈੱਲ ਹਰਸਿਮਰਪ੍ਰੀਤ ਕੌਰ ਨੂੰ ਚੁਣਿਆ ਗਿਆ | ਸਕੂਲ ਪ੍ਰਬੰਧਕ ਕਮੇਟੀ ਮੈਨੇਜਰ ਰਵਿੰਦਰ ਸਿੰਘ ਰੋਮੀ, ਸੈਕਟਰੀ ਗੁਰਮੀਤ ਸਿੰਘ ਛਪਾਰ, ਪ੍ਰਧਾਨ ਪਰਵਿੰਦਰ ਸਿੰਘ ਗਿੱਲ ਅਤੇ ਕਮੇਟੀ ਮੈਂਬਰਾਂ ਵਲੋਂ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਪਿ੍ੰਸੀਪਲ ਹਰਸਿਮਰਨ ਕੌਰ, ਪਿ੍ੰਸੀਪਲ ਪ੍ਰਦੀਪ ਕੌਰ, ਪ੍ਰਧਾਨ ਪਰਵਿੰਦਰ ਸਿੰਘ ਗਿੱਲ, ਮੀਤ ਪ੍ਰਧਾਨ ਸਰਪੰਚ ਹਰਦੀਪ ਸਿੰਘ ਬੌੜਹਾਈ, ਡਾ. ਚਰਨਜੀਤ ਸਿੰਘ ਪੰਧੇਰ ਨੱਥੂਮਾਜਰਾ, ਬਾਰ ਕੌਂਸਲ ਪ੍ਰਧਾਨ ਐਡਵੋਕੇਟ ਅਰਵਿੰਦ ਸਿੰਘ ਮਾਵੀ, ਜਗਜੀਤ ਸਿੰਘ ਸਹਾਰਨਮਾਜਰਾ, ਪ੍ਰਮਿੰਦਰ ਸਿੰਘ ਛਪਾਰ, ਐਰਿਕ ਬੋਪਾਰਾਏ, ਗੁਰਦੀਪ ਸਿੰਘ, ਰੁਪਿੰਦਰ ਕੌਰ, ਜਸਵੀਰ ਕੌਰ ਹਿੰਦੀ, ਤਪਿੰਦਰ ਕੌਰ, ਗੁਰਰਮਨਜੋਤ ਕੌਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੱਤ ਦਿਨਾ ਐਨ. ਐੱਸ. ਐੱਸ. ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਬੀ. ਐੱਡ. ਅਧਿਆਪਕ ਫ਼ਰੰਟ ਯੂਨੀਅਨ 22 ਦੀ ਰੈਲੀ 'ਚ ਵੱਡੇ ਕਾਫ਼ਲੇ ਨਾਲ ਸ਼ਮੂਲੀਅਤ ਕਰੇਗੀ-ਬਿਲਗਾ/ਚੀਮਾ/ਜਸਵਿੰਦਰ
Ad Position 24