29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਖੰਨਾ ਵਿਚ ਆਪ ਆਗੂਆਂ ਤੇ ਵਰਕਰਾਂ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ਬਾਇੱਜ਼ਤ ਬਰੀ ਕਰਨ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 01-03-2026

ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸਾਥੀਆਂ ਸਮੇਤ ਸ਼ਰਾਬ ਘੁਟਾਲੇ ਵਿਚੋਂ ਅਦਾਲਤ ਵੱਲੋਂ ਬਾਇੱਜ਼ਤ ਬਰੀ ਕਰਨ ਦਾ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਵੱਲੋਂ ਸਵਾਗਤ ਕੀਤਾ ਗਿਆ ਹੈ | ਖੰਨਾ ਵਿਚ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਮਾਲਵਾ ਸੈਂਟਰਲ ਜੋਨ ਦੇ ਸਟੇਟ ਸਕੱਤਰ ਧਰਮਿੰਦਰ ਸਿੰਘ ਰੂਪਰਾਏ ਦੀ ਅਗਵਾਈ ਵਿੱਚ ਪਾਰਟੀ ਵਲੰਟੀਅਰਾਂ ਤੇ ਅਹੁਦੇਦਾਰਾਂ ਵੱਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਧਰਮਿੰਦਰ ਸਿੰਘ ਰੂਪਰਾਏ ਤੇ ਹਰਪ੍ਰੀਤ ਸਿੰਘ ਪਿ੍ੰਸ ਨੇ ਕਿਹਾ ਕਿ ਇਹ ਸਚਾਈ ਦੀ ਜਿੱਤ ਹੈ ਅਤੇ ਅਸੀਂ ਸਾਰੇ ਮਾਨਯੋਗ ਅਦਾਲਤ ਦੇ ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਦੇ ਹਾਂ | ਇਸ ਮੌਕੇ ਦਰਸ਼ਨ ਸਿੰਘ ਅਰੋੜਾ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਹਰਪ੍ਰੀਤ ਸਿੰਘ ਪਿ੍ੰਸ ਹਲਕਾ ਖੰਨਾ ਮੀਡੀਆ ਵਾਈਸ ਕੋਆਰਡੀਨੇਟਰ, ਪੂਰਨ ਚੰਦ ਜ਼ਿਲ੍ਹਾ ਲੁਧਿਆਣਾ ਰੂਰਲ ਮੀਤ ਪ੍ਰਧਾਨ ਐਸ ਸੀ ਵਿੰਗ, ਰਾਧੇ ਸ਼ਿਆਮ ਬਲਾਕ ਇੰਚਾਰਜ ਐਸ ਸੀ ਵਿੰਗ ਖੰਨਾ, ਹਰਸ਼ ਕੁਮਾਰ, ਬੇਅੰਤ ਸਿੰਘ, ਜੈ ਪ੍ਰਕਾਸ਼, ਸੀਤਾ ਰਾਮ, ਰਾਮ ਪ੍ਰਕਾਸ਼ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਂਸਲ ਪ੍ਰਧਾਨ ਲੱਧੜ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਖੰਨਾ ਦੀ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੇਜ਼ ਕਰਨ ਲਈ ਤਹਿਸੀਲਾਂ 'ਚ ਵਿਸ਼ੇਸ਼ ਕਾਊਾਟਰ ਸਥਾਪਤ
Ad Position 24