25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-04-2026
ਮਾਛੀਵਾੜਾ ਸਾਹਿਬ, 1 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਅੱਠਵੇਂ ਪਾਤਸ਼ਾਹ ਸ੍ਰੀ ਹਰਕਿ੍ਸ਼ਨ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਅਤੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਅੱਜ ਸਵੇਰੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ, ਵੱਖ-ਵੱਖ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਇਤਿਹਾਸਕ ਪ੍ਰਸੰਗ ਸੁਣਾਏ ਗਏ | ਸ਼ਾਮ ਨੂੰ ਰਹਿਰਾਸ ਦੀ ਸਮਾਪਤੀ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਸੁਖਵੀਰ ਸਿੰਘ ਅਤੇ ਗੁਰਵਿੰਦਰ ਸਿੰਘ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ਇਸ ਉਪਰੰਤ ਭਾਈ ਚਰਨਜੀਤ ਸਿੰਘ ਵਲੋਂ ਦਰਬਾਰ ਹਾਲ ਵਿਚ ਕਥਾ ਦਾ ਪ੍ਰਵਾਹ ਚਲਾਇਆ ਗਿਆ | ਉਨ੍ਹਾਂ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਦੇ ਜਨਮ ਅਤੇ ਜੋਤੀ ਜੋਤ ਸਮਾਉਣ ਤੱਕ ਦੀ ਕਥਾ ਬਹੁਤ ਹੀ ਰੋਚਕ ਢੰਗ ਨਾਲ ਸੰਗਤਾਂ ਨੂੰ ਸਰਵਣ ਕਰਵਾਈ | ਪ੍ਰਬੰਧਕਾਂ ਵਲੋਂ ਭਾਈ ਚਰਨਜੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਬਾਬਾ ਮੋਹਣ ਸਿੰਘ, ਕਥਾ ਵਾਚਕ ਇਕਨਾਮ ਸਿੰਘ, ਜਸਪਾਲ ਸਿੰਘ ਜੱਜ, ਲੰਗਰ ਇੰਚਾਰਜ ਭਾਈ ਬਿੰਦਰ ਸਿੰਘ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾੜਾ ਸਾਹਿਬ ਵਿਖੇ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੀ ਨਵੀਂ ਖੁੱਲ੍ਹੀ ਬਰਾਂਚ ਦਾ ਸੰਤ ਅਮਰ ਸਿੰਘ ਤੇ ਲੱਖਾ ਪਾਇਲ ਵਲੋਂ... ਅਗਲੀ ਖ਼ਬਰ ਮਲੌਦ ਬਲਾਕ ਸੰਮਤੀ ਚੋਣ ਦੇ ਨਾਲ ਕਾਂਗਰਸ ਅਤੇ 'ਆਪ' ਦੀ ਸਾਂਝ ਖੁੱਲ੍ਹ ਕੇ ਸਾਹਮਣੇ ਆਈ - ਸੰਦੀਪ ਰੁਪਾਲੋਂ
Ad Position 24