07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਜੋਗੀਮਾਜਰਾ ਵਿਖੇ ਬਲਾਕ ਸੰਮਤੀ ਚੇਅਰਮੈਨ ਨਿਰਮਲ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 12-04-2026
ਮਲੌਦ, 11 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਬਲਾਕ ਸੰਮਤੀ ਮਲੌਦ ਦੇ ਨਵੇਂ ਬਣੇ ਚੇਅਰਮੈਨ ਨਿਰਮਲ ਸਿੰਘ ਕੂਹਲੀ ਕਲਾਂ ਦਾ ਪਿੰਡ ਜੋਗੀਮਾਜਰਾ ਵਿਖੇ ਕਾਂਗਰਸ ਦੀ ਮੰਡਲ ਮੀਟਿੰਗ ਸਮੇਂ ਮੰਡਲ ਪ੍ਰਧਾਨ ਕ੍ਰਿਸ਼ਨਦੇਵ ਜੋਗੀਮਾਜਰਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਰਾਮਗੜ੍ਹ ਸਰਦਾਰਾਂ ਅਤੇ ਸੀਨੀਅਰ ਆਗੂ ਕੁਲਬੀਰ ਸਿੰਘ ਸੋਹੀਆ, ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ | ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਬੂਥ ਪੱਧਰ 'ਤੇ ਨਿਯੁਕਤ ਕੀਤੇ ਬੀ. ਐਨ. ਏ. ਨੂੰ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਐਸ. ਆਈ. ਆਰ. ਪ੍ਰੋਗਰਾਮ ਤੋਂ ਜਾਣੂ ਕਰਵਾਇਆ ਗਿਆ ਜਿਸ ਤਹਿਤ ਵੋਟਾਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਾਉਂਣ ਲਈ ਪ੍ਰੇਰਿਆ ਗਿਆ | ਇਸ ਮੌਕੇ ਮੰਡਲ ਪ੍ਰਧਾਨ ਕ੍ਰਿਸ਼ਨ ਦੇਵ ਜੋਗੀਮਾਜਰਾ ਨੇ ਕਿਹਾ ਕਿ 2027 ਦੀਆਂ ਚੋਣਾਂ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਲੋਕ ਵੀ ਮੁੜ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਇਸ ਮੌਕੇ ਮੇਘ ਸਿੰਘ ਬੇਰ ਕਲਾਂ, ਜਸਵੀਰ ਸਿੰਘ ਸ਼ੀਹਾਂ ਦੌਦ, ਮੇਜਰ ਸਿੰਘ ਜੋਗੀਮਾਜਰਾ, ਸੂਬੇਦਾਰ ਚਰਨਜੀਤ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਹਰਦੀਪ ਸਿੰਘ, ਕਰਮਜੀਤ ਸਿੰਘ ਸੇਖਾ, ਸੁਖਦੇਵ ਸਿੰਘ, ਅਮਰਿੰਦਰ ਸਿੰਘ ਉਚੀ ਦੌਦ, ਹਰਿੰਦਰ ਸਿੰਘ ਸੀਹਾਂ ਦੌਦ, ਨਿਰਭੈ ਸਿੰਘ, ਅਮਰਿੰਦਰ ਸਿੰਘ ਜੋਗੀਮਾਜਰਾ, ਮੱਘਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ. ਐਚ. ਸੀ. ਮਾਨੂੰਪੁਰ ਵਿਖੇ ਹੋਮਿਓਪੈਥੀ ਜਾਗਰੂਕਤਾ ਹਫ਼ਤਾ ਮਨਾਇਆ ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੇ ਫਾਇਰ ਟੈਂਕਰ
Ad Position 24