01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ-ਡਿਪਟੀ ਡਾਇਰੈਕਟਰ

Ad Position 21
No active advertisement
ਅਜੀਤ ਡੈਸਕ 24-06-2026


ਬੀਜਾ, 23 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਡੇਅਰੀ ਵਿਕਾਸ ਵਿਭਾਗ ਵੱਲੋਂ ਆਪਣੇ ਬੀਜਾ ਦਫ਼ਤਰ ਵਿਖੇ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਸੁਰਿੰਦਰ ਸਿੰਘ ਵੱਲੋ ਦੱਸਿਆ ਕਿ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਦੁੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੁੱਧ ਵਿਕੇ੍ਰਤਾਵਾਂ ਤੇ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਬੀਜਾ ਵਿਖੇ ਕੀਤਾ ਜਾਵੇ। ਸੁਰਿੰਦਰ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋਂ 11:00 ਵਜੇ ਤੱਕ ਪਹੁੰਚ ਕਰਕੇ ਦੁੱਧ ਚੈਕ ਕਰਵਾ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਜਮਹੂਰੀਅਤ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੂਹ ਧਰਮ ਨਿਰਪੱਖ ਤੇ ਇਨਸਾਫ ਪਸੰਦ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼... ਅਗਲੀ ਖ਼ਬਰ ਬੇਅਦਬੀ ਦੇ ਸੂਤਰਧਾਰ ਹਨੀਪ੍ਰੀਤ ਅਤੇ ਰਾਮ ਰਹੀਮ ਸੰਬੰਧੀ ਸਰਕਾਰ ਚੁੱਪ ਕਿਉਂ-ਜਥੇਦਾਰ ਕਰੋਦੀਆਂ
Ad Position 24