01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪਿੰਡ ਚੱਕ ਸਰਾਏ ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਤੇ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 24-06-2026


ਬੀਜਾ, 23 ਜੂਨ (ਅਵਤਾਰ ਸਿੰਘ ਜੰਟੀ ਮਾਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਹਲਕਾ ਖੰਨਾ ਦੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਜਸਪਾਲੋਂ, ਮਲਕੀਤ ਸਿੰਘ ਮੀਤਾ ਆਦਿ ਵਲੋਂ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਚੱਕ ਸਰਾਏ ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਮੇਂ ਚੇਅਰਮੈਨ ਜਗਤਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ । ਇਸ ਸਮੇਂ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਰੂਪ ਵਿੱਚ ਧੰਨਵਾਦ ਕੀਤਾ ਜਿਨ੍ਹਾਂ ਨੇ ਪੰਜਾਬ ਦੇ ਹਰ ਵਰਗ ਦੀ ਸਹੂਲਤ ਲਈ ਵੱਖ ਵੱਖ ਸਕੀਮਾਂ ਚਲਾਈਆਂ ਹਨ। ਇਸ ਸਮੇਂ ਡੀਪੂ ਹੋਲਡਰ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਅੜੈ੍ਹਚਾਂ ਡੀਪੂ ਹੋਲਡਰ ਦੇ ਨਾਲ ਸੰਬੰਧਿਤ ਇੰਸਪੈਕਟਰ ਜਸਵਿੰਦਰ ਸਿੰਘ, ਯੂਨੀਅਨ ਦੇ ਡੀਪੂ ਹੋਲਡਰ ਸਾਮ ਸੁੰਦਰ ਸ਼ਰਮਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ’ਤੇ ਆਪ ਆਗੂ ਅਵਤਾਰ ਸਿੰਘ, ਸਰਪੰਚ ਸੁਖਦੇਵ ਸਿੰਘ ਬਿੱਟੂ, ਸੀਨੀਅਰ ਆਗੂ ਗੁਰਦਾਸ ਸਿੰਘ ਲੱਖੀ ਗੁਰਮ, ਪੰਚ ਗੁਰਮੀਤ ਸਿੰਘ, ਡੀਪੂ ਹੋਲਡਰ ਗੁਰਪ੍ਰੀਤ ਸਿੰਘ, ਪੰਚ ਤਸਪਿੰਦਰ ਸਿੰਘ, ਪੰਚ ਅਮਨਿੰਦਰ ਸਿੰਘ, ਪੰਚ ਬਲਜੀਤ ਕੌਰ, ਪੰਚ ਸਿਮਰਜੀਤ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜਮਹੂਰੀਅਤ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੂਹ ਧਰਮ ਨਿਰਪੱਖ ਤੇ ਇਨਸਾਫ ਪਸੰਦ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼...
Ad Position 24