06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਪਾਰੀ ਵਿੰਗ ਦੇ ਪ੍ਰਧਾਨ ਵਜੋਂ ਸੈਣੀ ਦੀ ਨਿਯੁਕਤੀ ਸ਼ਲਾਘਾਯੋਗ ਕਦਮ-ਇੰਜ. ਲਾਲਕਾ

ਕੁਹਾੜਾ, 5 ਅਗਸਤ(ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਸਾਹਨੇਵਾਲ ਦੇ ਵਪਾਰ ਵਿੰਗ ਦਾ ਪ੍ਰਧਾਨ ਵਿਜੇ ਸੈਣੀ ਨੂੰ ਨਿਯੁਕਤ ਕਰਨ ਦੇ ਫ਼ੈਸਲੇ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਵਿਜੇ ਸੈਣੀ ਨੂੰ ਇਹ ਜ਼ਿੰਮੇਵਾਰੀ ਦੇਣਾ ਇੱਕ ਸ਼ਲਾਘਾਯੋਗ ਅਤੇ ਦੂਰਅੰਦੇਸ਼ੀ ਭਰਿਆ ਕਦਮ ਹੈ।

Ad Position 21
No active advertisement
ਨਵ ਨਿਯੁਕਤ ਪ੍ਰਧਾਨ ਵਿਜੇ ਸੈਣੀ ਅਤੇ ਇੰਜ. ਲਾਲਕਾ 06-08-2026
ਕੁਹਾੜਾ, 5 ਅਗਸਤ(ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਸਾਹਨੇਵਾਲ ਦੇ ਵਪਾਰ ਵਿੰਗ ਦਾ ਪ੍ਰਧਾਨ ਵਿਜੇ ਸੈਣੀ ਨੂੰ ਨਿਯੁਕਤ ਕਰਨ ਦੇ ਫ਼ੈਸਲੇ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਵਿਜੇ ਸੈਣੀ ਨੂੰ ਇਹ ਜ਼ਿੰਮੇਵਾਰੀ ਦੇਣਾ ਇੱਕ ਸ਼ਲਾਘਾਯੋਗ ਅਤੇ ਦੂਰਅੰਦੇਸ਼ੀ ਭਰਿਆ ਕਦਮ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਉਨ੍ਹਾਂ ਵਰਕਰਾਂ ਨੂੰ ਅੱਗੇ ਲਿਆਉਂਦੀ ਹੈ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜ ਕੇ ਕੰਮ ਕਰਦੇ ਹਨ ਅਤੇ ਵਿਜੇ ਸੈਣੀ ਵੀ ਉਨ੍ਹਾਂ ਵਿਚੋਂ ਇੱਕ ਹਨ। ਲਾਲਕਾ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਵਪਾਰੀ ਵਰਗ ਨੂੰ ਇੱਕ ਮਜ਼ਬੂਤ ਆਵਾਜ਼ ਮਿਲੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ‘ਤੇ ਰੱਖ ਕੇ ਹੱਲ ਕਰਵਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਦੇ ਹੋਰ ਵਰਕਰਾਂ ਦਾ ਵੀ ਹੌਸਲਾ ਵਧੇਗਾ ਅਤੇ ਉਹ ਹੋਰ ਜੋਸ਼ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀ ਸੁਚੱਜੀ ਸੰਭਾਲ ਸੰਬੰਧੀ ਕੇ. ਵੀ. ਕੇ. ਲੁਧਿਆਣਾ ਵਲੋਂ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੂਚਨਾਤਮਕ ਕਰੀਅਰ ਕਾਊਂ...
Ad Position 24
No active advertisement