06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਲੈਨੇਟ ਈ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਵਿੱਚ ਚਾਂਦੀ ਅਤੇ ਸੋਨੇ ਦਾ ਤਗਮਾ ਜਿੱਤਿਆ

ਖੰਨਾ, 5 ਅਗਸਤ (ਹਰਜਿੰਦਰ ਸਿੰਘ ਲਾਲ)-ਪਲੈਨੇਟ ਈ ਸਕੂਲ, ਖੰਨਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਬੈਡਮਿੰਟਨ ਵਿੱਚ ਅੰਡਰ-14 ਲੜਕੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਅੰਡਰ 19 ਲੜਕੀਆਂ ਦੀ ਟੀਮ ਨੇ ਸੋਨੇ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਬੈਡਮਿੰਟਨ ਵਿੱਚ ਤਗਮਾ ਜਿੱਤਣ ਵਾਲੇ ਵਿਦਿਆਰਥੀ ਸਕੂਲ ਸਟਾਫ ਨਾਲ। ਤਸਵੀਰ : ਸੋਨੀ ਗਿੱਲ 06-08-2026
ਖੰਨਾ, 5 ਅਗਸਤ (ਹਰਜਿੰਦਰ ਸਿੰਘ ਲਾਲ)-ਪਲੈਨੇਟ ਈ ਸਕੂਲ, ਖੰਨਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਬੈਡਮਿੰਟਨ ਵਿੱਚ ਅੰਡਰ-14 ਲੜਕੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਅੰਡਰ 19 ਲੜਕੀਆਂ ਦੀ ਟੀਮ ਨੇ ਸੋਨੇ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਅੰਡਰ 14 ਲੜਕਿਆਂ ਦੀ ਟੀਮ ਨੇ ਸਿਲਵਰ ਤਗਮਾ ਹਾਸਿਲ ਕੀਤਾ। ਲੜਕਿਆਂ ਦੀ ਟੀਮ ਵਿੱਚ ਅੰਡਰ 14, 17, 19 ਵਿੱਚ ਸੋਨੇ , ਚਾਂਦੀ ਅਤੇ ਤਾਂਬੇ ਦੇ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਟੇਬਲ ਟੈਨਿਸ ਵਿੱਚ ਸਕੂਲ ਦੇ ਖਿਡਾਰਣਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ, ਅੰਡਰ-19 ਲੜਕੀਆਂ ਦੀ ਟੀਮ ਨੇ ਸੋਨੇ ਦਾ ਤਗਮਾ ਅਤੇ ਅੰਡਰ-19 ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ਸਕੂਲ ਨੂੰ ਮਾਣਮੱਤੀਆਂ ਪ੍ਰਾਪਤੀਆਂ ਦਿਵਾਈਆਂ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਮਨੀਸ਼ ਧਵਨ ਅਤੇ ਪ੍ਰਿੰਸੀਪਲ ਰਾਕੇਸ਼ ਠਾਕੁਰ ਨੇ ਜੇਤੂ ਵਿਦਿਆਰਥੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਲਗਨ, ਸਖ਼ਤ ਮਿਹਨਤ ਅਤੇ ਖੇਡ ਭਾਵਨਾ ਨੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਹੋਰ ਉੱਚਾਈਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਦੀ ਸਫਲਤਾ ਪਿੱਛੇ ਸਕੂਲ ਡੀ.ਪੀ ਕੁਲਵਿੰਦਰ ਸਿੰਘ ਅਤੇ ਸਰੀਤਾ ਦੀ ਸਖਤ ਮਿਹਨਤ ਦਾ ਨਤੀਜਾ ਵੀ ਵੇਖਣ ਨੂੰ ਮਿਲਿਆ। ਇਸ ਸ਼ਾਨਦਾਰ ਸਫਲਤਾ ਨਾਲ ਪਲੈਨੇਟ ਈ ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਸਭ ਨੂੰ ਆਪਣੇ ਇਨ੍ਹਾਂ ਹੋਣਹਾਰ ਖਿਡਾਰੀਆਂ ’ਤੇ ਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜਲਣਪੁਰ ਦੇ ਨੌਜਵਾਨ ਪਰਿਵਾਰਾਂ ਸਮੇਤ ਹੋਏ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਅਗਲੀ ਖ਼ਬਰ ਸੇਵਾ ਮੁਕਤ ਬਿਜਲੀ ਕਾਮਿਆਂ ਵਲੋਂ 7 ਨੂੰ ਚੰਡੀਗੜ੍ਹ ਧਰਨੇ ਵਿੱਚ ਸ਼ਾਮਿਲ ਹੋਣ ਦਾ ਐਲਾਨ
Ad Position 24
No active advertisement