07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਇੰਟਰ-ਸਕੂਲ ਜ਼ੋਨਲ ਹੈਂਡਬਾਲ ਮੁਕਾਬਲਿਆਂ ’ਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ

ਸਮਰਾਲਾ 6 ਅਗਸਤ (ਗੋਪਾਲ ਸੋਫਤ)-ਇੰਟਰ ਸਕੂਲ ਜ਼ੋਨਲ ਹੈਂਡਬਾਲ ਖੇਡ ਮੁਕਾਬਲਿਆਂ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੰਟਰ-ਸਕੂਲ ਅੰਡਰ-19 ਜ਼ੋਨਲ ਹੈਂਡਬਾਲ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ, ਸਮਰਾਲਾ ਵਿਖੇ ਕਰਵਾਏ ਗਏ।

Ad Position 21
No active advertisement
ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀਆਂ ਇੰਟਰ-ਸਕੂਲ ਜ਼ੋਨਲ ਹੈਂਡਬਾਲ ਮੁਕਾਬਲਿਆਂ ’ਚ ਜੇਤੂ ਵਿਦਿਆਰਥਣਾਂ। ਤਸਵੀਰ : ਗੋਪਾਲ ਸੋਫਤ ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਵਿਖੇ ਗੁਰਬਾਣੀ ਦੀ ਸੰਥਿਆ ਦੀਆਂ ਕਲਾਸਾਂ ਸ਼ੁਰੂ ਦੌਰਾਨ ਸਮੇਂ ਦੀ ਤਸਵੀਰ। ਤਸਵੀਰ : ਹਨੀ ਚਾਠਲੀ 07-08-2026
ਸਮਰਾਲਾ 6 ਅਗਸਤ (ਗੋਪਾਲ ਸੋਫਤ)-ਇੰਟਰ ਸਕੂਲ ਜ਼ੋਨਲ ਹੈਂਡਬਾਲ ਖੇਡ ਮੁਕਾਬਲਿਆਂ ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੰਟਰ-ਸਕੂਲ ਅੰਡਰ-19 ਜ਼ੋਨਲ ਹੈਂਡਬਾਲ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ, ਸਮਰਾਲਾ ਵਿਖੇ ਕਰਵਾਏ ਗਏ। ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਆਪਣੇ ਪਹਿਲੇ ਹੀ ਮੁਕਾਬਲੇ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ, ਸਮਰਾਲਾ ਨੂੰ 3-0 ਦੇ ਫ਼ਰਕ ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ। ਫਾਈਨਲ ਵਿਚ ਵੀ ਖਿਡਾਰਨਾਂ ਨੇ ਸ਼ਾਨਦਾਰ ਤਾਲਮੇਲ, ਤੇਜ਼ ਰਫ਼ਤਾਰ ਅਤੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਦਰਜ ਕਰ ਕੇ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਜੇਤੂ ਟੀਮ ਵਿਚ ਖੁਸ਼ਨੀਤ ਕੌਰ, ਜਪਲੀਨ ਕੌਰ, ਅਰਸ਼ਦੀਪ ਕੌਰ, (ਸਾਰੇ ਬਾਰ੍ਹਵੀਂ ਕਲਾਸ)। ਕਿਰਨਪ੍ਰੀਤ ਕੌਰ (ਜਮਾਤ ਗਿਆਰ੍ਹਵੀਂ), ਮਨਵੀਰ ਕੌਰ (ਜਮਾਤ ਗਿਆਰ੍ਹਵੀਂ) ਅਤੇ ਏਕਮਜੋਤ ਕੌਰ (ਜਮਾਤ ਦਸਵੀਂ) ਨੇ ਭੂਮਿਕਾ ਨਿਭਾਈ। ਸਕੂਲ ਨੇ ਇੰਟਰ-ਸਕੂਲ ਜ਼ੋਨਲ ਹੈਂਡਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਰੀਐਂਟ ਇੰਟਰਨੈਸ਼ਨਲ ਸਕੂਲ ਅਤੇ ਸਪੋਰਟਸ ਅਕੈਡਮੀ, ਪਿੰਡ ਬੁਰਜ ਪੱਕਾ, ਸ਼੍ਰੀ ਮਾਛੀਵਾੜਾ ਸਾਹਿਬ ਦੀ ਟੀਮ ਨੂੰ 2-0 ਦੇ ਅੰਕਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਸਖ਼ਤ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਟੀਮ ਭਾਵਨਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਹੋਰਨਾਂ ਲਈ ਵੀ ਪ੍ਰੇਰਨਾ ਬਣਦੀਆਂ ਹਨ। ਇਹ ਮੌਕੇ ਸਕੂਲ ਦੇ ਚੇਅਰਮੈਨ ਕਰਨਵੀਰ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਅੰਮ੍ਰਿਤਪਾਲ ਕੌਰ ਢਿੱਲੋਂ ਨੇ ਜੇਤੂ ਖਿਡਾਰੀਆਂ, ਕੋਚਿੰਗ ਸਟਾਫ਼ ਅਤੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਅਨੂਪ ਸ਼ਰਮਾ ਦੇ ਜ਼ਿਲ੍ਹਾ ਪ੍ਰਧਾਨ, ਰਣਜੀਤ ਸਿੰਘ ਤੇ ਗੇਜਾ ਰਾਮ ਦੇ ਭਾਜਪਾ ਦੇ ਸੂਬਾਈ ਸੀਨੀ. ਉਪ ਪ੍ਰਧਾਨ ਬਣਨ ਦਾ ਸਵਾਗਤ ਅਗਲੀ ਖ਼ਬਰ ਖੇਡ ਕਲੱਬਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਖਾਤਮੇ ਲਈ ਸਾਰਥਕ ਰੋਲ ਅਦਾ ਕਰ ਸਕਦੀਆਂ ਨੇ- ਮਦਨ, ਮੰਡਿਆਲਾ
Ad Position 24
No active advertisement