07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਪੀ. ਜੀ. ਡੀ ਸੀ. ਏ. ਦੇ ਨਤੀਜੇ ਸ਼ਾਨਦਾਰ ਰਹੇ

ਦੋਰਾਹਾ, 6 ਅਗਸਤ (ਮਨਜੀਤ ਸਿੰਘ ਗਿੱਲ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਪੀ. ਜੀ.

Ad Position 21
No active advertisement
ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ। 07-08-2026
ਦੋਰਾਹਾ, 6 ਅਗਸਤ (ਮਨਜੀਤ ਸਿੰਘ ਗਿੱਲ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਪੀ. ਜੀ. ਡੀ. ਸੀ. ਏ ਦੇ ਨਤੀਜੇ ਐਲਾਨੇ ਗਏ, ਜਿਨ੍ਹਾਂ ਵਿੱਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਪੀ. ਜੀ. ਡੀ. ਸੀ. ਏ ਵਿਚੋਂ ਹਰਮਨਜੋਤ ਸਿੰਘ ਨੇ 77.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲੀ ਪੁਜੀਸ਼ਨ, ਰਜਨੀ ਨੇ 76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਸਰੀ ਪੁਜੀਸ਼ਨ ਅਤੇ ਜਸਪਾਲ ਸਿੰਘ ਨੇ 75.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰੀ ਪੁਜੀਸ਼ਨ ਹਾਸਿਲ ਕੀਤੀ। ਇਹਨਾਂ ਸ਼ਾਨਦਾਰ ਨਤੀਜਿਆਂ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਸਾਂਝੀ ਮਿਹਨਤ ਸਦਕਾ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸਭਾ ਦੇ ‘ ਸਥਾਪਨਾ ਦਿਵਸ ’ ਨੂੰ ਸਮਰਪਿਤ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਇਕੱਤਰਤਾ ਅਗਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਵਲੋਂ ਮੰਗਾਂ ਲਈ 15 ਅਗਸਤ ਵਾਲੇ ਮੁੱਖ ਮੰਤਰੀ ਪੰਜਾਬ ਵਿਰੁੱਧ ਰੋਸ ਰੈਲੀ ਕਰਨ ਦਾ...
Ad Position 24
No active advertisement