ਪਾਇਲ ਵਿੱਚ ਤੀਆਂ - ਤੀਜ ਦੀਆਂ ਮੇਲਾ ਕੱਲ੍ਹ
ਪਾਇਲ, 7 ਅਗਸਤ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਦਾਓਮਾਜਰਾ ਰੋਡ ’ਤੇ ਸਥਿਤ ਮਹਾਦੇਵ ਮੰਦਰ ਪਾਇਲ ਦੇ ਗਰਾਊਂਡ ਵਿੱਚ 9 ਅਗਸਤ ਦਿਨ ਐਤਵਾਰ ਨੂੰ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਪਤਨੀ ਕਮਲੇਸ਼ ਕੌਰ ਨੇ ਦੱਸਿਆ ਕਿ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ- ਤੀਜ ਦੀਆਂ ਦੇ ਮੇਲੇ ਵਿੱਚ ਸ਼ਾਮਿਲ ਹੋਣ ਲਈ ਹਰੇਕ ਉਮਰ ਦੀਆਂ ਔਰਤਾਂ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਸ
ਸਾਬਕਾ ਵਿਧਾਇਕ ਲੱਖਾ ਦੀ ਪਤਨੀ ਕਮਲੇਸ਼ ਕੌਰ
08-08-2026
ਪਾਇਲ, 7 ਅਗਸਤ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਦਾਓਮਾਜਰਾ ਰੋਡ ’ਤੇ ਸਥਿਤ ਮਹਾਦੇਵ ਮੰਦਰ ਪਾਇਲ ਦੇ ਗਰਾਊਂਡ ਵਿੱਚ 9 ਅਗਸਤ ਦਿਨ ਐਤਵਾਰ ਨੂੰ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਪਤਨੀ ਕਮਲੇਸ਼ ਕੌਰ ਨੇ ਦੱਸਿਆ ਕਿ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ- ਤੀਜ ਦੀਆਂ ਦੇ ਮੇਲੇ ਵਿੱਚ ਸ਼ਾਮਿਲ ਹੋਣ ਲਈ ਹਰੇਕ ਉਮਰ ਦੀਆਂ ਔਰਤਾਂ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਕੁਆਰੀਆਂ ਕੁੜੀਆਂ, ਨਵ- ਵਿਆਹੀਆਂ ਤੇ ਹਰੇਕ ਉਮਰ ਦੀਆਂ ਔਰਤਾਂ ਸ਼ਾਮਲ ਹੋ ਕੇ ਪੰਜਾਬੀ ਵਿਰਸੇ ਨਾਲ ਜੁੜੀਆਂ ਕਲਾਵਾਂ ਗਿੱਧਾ, ਬੋਲੀਆਂ ਤੇ ਹੋਰ ਵੰਨਗੀਆਂ ਨਾਲ ਮੇਲੇ ਦੀ ਰੌਣਕ ਵਿੱਚ ਵਾਧਾ ਕਰਨਗੀਆਂ। ਉਹਨਾਂ ਦੱਸਿਆ ਕਿ ਇਸ ਮੇਲੇ ਵਿੱਚ ਸ਼ਾਮਿਲ ਹੋਣ ਵਾਲੀਆਂ ਕੁਆਰੀਆਂ ਕੁੜੀਆਂ ਨਵ- ਵਿਆਹੀਆਂ ਅਤੇ ਹੋਰ ਔਰਤਾਂ ਲਈ ਪੀਘਾਂ ਝੂਟਣ, ਬੱਚਿਆਂ ਲਈ ਝੂਲੇ ਝੂਲੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ।