09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੈਕਸ ਆਰਥਰ ਮੈਕਾਲਿਫ ਸਕੂਲ ’ਚ ‘ਕਲਾਸ ਰੂਮ ਵਿਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ

ਸਮਰਾਲਾ, 8 ਅਗਸਤ (ਗੋਪਾਲ ਸੋਫਤ)-ਸਥਾਨਕ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ‘ਚ ਅਧਿਆਪਕਾਂ ਦੀ ਪੇਸ਼ੇਵਰ ਸਮਰੱਥਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ‘ਕਲਾਸ ਰੂਮ ਵਿਚ ਆਰਟੀਫਿਸ਼ਲ ਇੰਟੈਲੀਜੈਂਸਦੀ ਵਰਤੋਂ’ ਵਿਸ਼ੇ ‘ਤੇ ਇੱਕ ਦਿਨਾਂ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰ ਕੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 09-08-2026
ਸਮਰਾਲਾ, 8 ਅਗਸਤ (ਗੋਪਾਲ ਸੋਫਤ)-ਸਥਾਨਕ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ‘ਚ ਅਧਿਆਪਕਾਂ ਦੀ ਪੇਸ਼ੇਵਰ ਸਮਰੱਥਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ‘ਕਲਾਸ ਰੂਮ ਵਿਚ ਆਰਟੀਫਿਸ਼ਲ ਇੰਟੈਲੀਜੈਂਸਦੀ ਵਰਤੋਂ’ ਵਿਸ਼ੇ ‘ਤੇ ਇੱਕ ਦਿਨਾਂ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰ ਕੇ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਬੈਪਟਿਸਟ ਸਕੂਲ, ਚੰਡੀਗੜ੍ਹ ਤੋਂ ਮੁੱਖ ਰਿਸੋਰਸ ਪਰਸਨ ਨੇਪੋਲੀਅਨ ਨੇਲਸਨ ਅਤੇ ਜਸਮੀਤ ਕੌਰਵਿਸ਼ੇਸ਼ ਤੌਰ ‘ਤੇ ਪਹੁੰਚੇ। ਸਕੂਲ ਪ੍ਰਿੰਸੀਪਲ ਦੀਪਤੀ ਨੇ ਰਿਸੋਰਸ ਪਰਸਨਜ਼ ਦਾ ਨਿੱਘਾ ਸਵਾਗਤ ਕਰਦਿਆਂ ਪ੍ਰੋਗਰਾਮ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਵਰਕਸ਼ਾਪ ਦੌਰਾਨ ਰਿਸੋਰਸ ਪਰਸਨਜ਼ ਨੇ ਅਧਿਆਪਕਾਂ ਨੂੰ ਏ. ਆਈ. ਦੇ ਨਵੀਨਤਮ ਟੂਲਾਂ, ਸਮਾਰਟ ਟੀਚਿੰਗ ਤਕਨੀਕਾਂ ਅਤੇ ਕਲਾਸ ਰੂਮ ਵਿਚ ਇਸ ਦੇ ਪ੍ਰਭਾਵਸ਼ਾਲੀ ਉਪਯੋਗ ਬਾਰੇ ਵਿਹਾਰਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਏ ਆਈ ਦੀ ਸਹਾਇਤਾ ਨਾਲ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਰੋਚਕ, ਪ੍ਰਭਾਵਸ਼ਾਲੀ, ਰਚਨਾਤਮਿਕ ਅਤੇ ਵਿਦਿਆਰਥੀ ਕੇਂਦਰਿਤ ਬਣਾਇਆ ਜਾ ਸਕਦਾ ਹੈ। ਅਧਿਆਪਕਾਂ ਨੇ ਵੱਖ ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਨਵੀਆਂ ਤਕਨੀਕਾਂ ਬਾਰੇ ਆਪਣੀ ਜਾਣਕਾਰੀ ਵਿਚ ਵਾਧਾ ਕੀਤਾ। ਸਕੂਲ ਪ੍ਰਬੰਧਕ ਕਮੇਟੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਰੱਥਾ ਨਿਰਮਾਣ ਪ੍ਰੋਗਰਾਮ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਤਕਨੀਕਾਂ ਨਾਲ ਜੋੜਨ ਅਤੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੌਰਾਨ ਸਕੂਲ ਮੈਨੇਜਮੈਂਟਪ੍ਰਿੰਸੀਪਲ ਦੀਪਤੀਅਤੇ ਹੈੱਡ ਮਿਸਟ੍ਰੈੱਸ ਚਰਨਪ੍ਰੀਤ ਕੌਰ ਸੌਂਦ ਵਲੋਂ ਰਿਸੋਰਸ ਪਰਸਨਜ਼ ਨੂੰ ਪੌਦੇ ਅਤੇ ਯਾਦਗਾਰੀ ਟਰਾਫ਼ੀਆਂ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਪ੍ਰਿੰਸੀਪਲ ਦੀਪਤੀ ਨੇ ਰਿਸੋਰਸ ਪਰਸਨਜ਼, ਸਮੂਹ ਅਧਿਆਪਕਾਂ ਅਤੇ ਸਕੂਲ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਨਵੀਨਤਮ ਸਿਖਲਾਈ ਪ੍ਰੋਗਰਾਮ ਕਰਵਾਉਣ ਦਾ ਵਿਸ਼ਵਾਸ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਮ੍ਰਿਤਕ ਸਰਪੰਚ ਮਾਰਕੀਟ ਕਮੇਟੀ ਦੀ ਚੇਅਰਮੈਨ ਰਤਨਹੇੜੀ ਦਾ ਛੋਟਾ ਭਰਾ ਅਗਲੀ ਖ਼ਬਰ ਸਰਕਾਰੀ ਹਸਪਤਾਲ ਖੰਨਾ ਦੇ ਡਾ. ਇੰਦਰਪ੍ਰੀਤ ਤੇ ਡਾ. ਕਰਨਪ੍ਰੀਤ ਬੈੱਸਟ ਡਾਕਟਰ ਜੋੜੀ ਐਵਾਰਡ ਨਾਲ ਸਨਮਾਨਿਤ
Ad Position 24