11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਪੋਕਸੋ ਐਕਟ-2012 ਸੰਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ

ਜਗਰਾਉਂ, 9 ਅਗਸਤ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਰਾਜਪਾਲ ਕੌਰ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਪ੍ਰੋਟੈਕਸ਼ਨ ਆਫ ਚਿਲਡਰਨ ਫ੍ਰਮ ਸੈਕਸ਼ੁਅਲ ਆਫੈਂਸਿਜ਼ ਐਕਟ-2012’ ਵਿਸ਼ੇ ’ਤੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਬੇਰਕਲਾਂ ਨਾਲ ਕੁਲਵੀਰ ਸਿੰਘ, ਕ੍ਰਿਸ਼ਨ ਦੇਵ ਤੇ ਬਲਵਿੰਦਰ ਸਿੰਘ ਅਤੇ ਹੋਰ ਕਾਂਗਰਸੀ। ਅਜੀਤ ਤਸਵੀਰ ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨਾਲ ਐਡਵੋਕੇਟ ਵਰਿੰਦਰਪਾਲ ਕੌਰ ਸੰਧੂ, ਪ੍ਰਿੰ: ਰਾਜਪਾਲ ਕੌਰ ਤੇ ਹੋਰ। ਅਜੀਤ ਤਸਵੀਰ 10-08-2026
ਜਗਰਾਉਂ, 9 ਅਗਸਤ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਰਾਜਪਾਲ ਕੌਰ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਪ੍ਰੋਟੈਕਸ਼ਨ ਆਫ ਚਿਲਡਰਨ ਫ੍ਰਮ ਸੈਕਸ਼ੁਅਲ ਆਫੈਂਸਿਜ਼ ਐਕਟ-2012’ ਵਿਸ਼ੇ ’ਤੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸੈਮੀਨਾਰ ਦੀ ਮੁੱਖ ਵਕਤਾ ਐਡਵੋਕੇਟ ਵਰਿੰਦਰਪਾਲ ਕੌਰ ਸੰਧੂ ਸਨ, ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵਿਖੇ ਵਕਾਲਤ ਕਰ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਦੇ ਮੁੱਖ ਉਦੇਸ਼ਾਂ ਅਤੇ ਬੱਚਿਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਵਾਲੀਆਂ ਵਿਵਸਥਾਵਾਂ ਬਾਰੇ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁੱਡ ਟੱਚ–ਬੈਡ ਟੱਚ, ਨਿੱਜੀ ਸੁਰੱਖਿਆ, ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ ਅਤੇ ਕਿਸੇ ਵੀ ਅਣਉਚਿਤ ਵਿਹਾਰ ਜਾਂ ਪਰੇਸ਼ਾਨੀ ਦੀ ਸਥਿਤੀ ਵਿੱਚ ਭਰੋਸੇਯੋਗ ਬਾਲਗ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਨ ਬਾਰੇ ਵੀ ਵਿਸਥਾਰ ਨਾਲ ਸਮਝਾਇਆ। ਐਡਵੋਕੇਟ ਵਰਿੰਦਰਪਾਲ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਹਰ ਬੱਚੇ ਲਈ ਆਪਣੇ ਅਧਿਕਾਰਾਂ ਅਤੇ ਸੁਰੱਖਿਆ ਦੇ ਤਰੀਕਿਆਂ ਬਾਰੇ ਜਾਣੂ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਅਣਉਚਿਤ ਵਿਹਾਰ ਨੂੰ ਚੁੱਪਚਾਪ ਸਹਿਣ ਦੀ ਬਜਾਏ ਮਾਪਿਆਂ, ਅਧਿਆਪਕਾਂ ਜਾਂ ਹੋਰ ਭਰੋਸੇਯੋਗ ਵਿਅਕਤੀਆਂ ਨਾਲ ਗੱਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਰੋਜ਼ਾਨਾ ਜੀਵਨ ਨਾਲ ਜੁੜੀਆਂ ਉਦਾਹਰਣਾਂ ਰਾਹੀਂ ਕਾਨੂੰਨੀ ਜਾਣਕਾਰੀ ਨੂੰ ਆਸਾਨ ਢੰਗ ਨਾਲ ਸਮਝਾਇਆ। ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ ਨੇ ਮੁੱਖ ਵਕਤਾ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ, ਸਨਮਾਨ ਅਤੇ ਜਾਗਰੂਕਤਾ ਸਕੂਲ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਕਾਨੂੰਨੀ ਸਮਝ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸਮੂਹ ਮੈਨੇਜਮੈਂਟ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਸੁਰੱਖਿਅਤ ਅਤੇ ਉਜਵਲ ਭਵਿੱਖ ਲਈ ਅਜਿਹੇ ਮਹੱਤਵਪੂਰਨ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸੈਮੀਨਾਰ ਦੌਰਾਨ ਸਕੂਲ ਵੱਲੋਂ ਐਡਵੋਕੇਟ ਵਰਿੰਦਰਪਾਲ ਕੌਰ ਸੰਧੂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਈ.ਏ.ਐੱਸ. ਅਧਿਕਾਰੀ ਤਰਨਜੋਤ ਸਿੰਘ ਵੱਲੋਂ ਹੰਬੜਾਂ ’ਚ ਬੂਟੇ ਲਗਾਉਣ ਦਾ ਆਗਾਜ਼ ਅਗਲੀ ਖ਼ਬਰ ਸੋਮਵਾਰ, 10 ਅਗਸਤ, 2026 ਆਵਾਜ਼ ਪੰਜਾਬ ਦੀ ਬਣੇ ਮਦਨੀਪੁਰ ਦੇ ਦੀਪ ਗਗਨ
Ad Position 24