11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨੰਗਲ ਵਿਖੇ ਨੌਜਵਾਨ ਦੀ ਮੌਤ ਮਾਮਲੇ ’ਚ ਨਵਾਂ ਮੋੜ-ਮਾਪਿਆਂ ਵਲੋਂ ਨਿਰਪੱਖ ਜਾਂਚ ਦੀ ਮੰਗ

ਡੇਹਲੋਂ, 10 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਨੰਗਲ ਵਿਖੇ ਬੀਤੇ ਦਿਨੀਂ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਨੇ ਆਪਣੇ ਪੁੱਤਰ ਦੀ ਮੌਤ ਸੰਬੰਧੀ ਅਹਿਮ ਇੰਕਸ਼ਾਫ਼ ਕਰਦਿਆਂ ਜਿੱਥੇ ਪਿੰਡ ਅੰਦਰ ਸ਼ਰੇਆਮ ਨਸ਼ਾ ਵਿਕਣ ਦੇ ਦੋਸ਼ ਲਗਾਏ, ਉਸ ਦੇ ਨਾਲ ਹੀ ਪਿੰਡ ਦੇ ਇਕ ਵਿਅਕਤੀ ਵਲੋਂ ਕੁੱਟਮਾਰ ਕਰਨ ਬਾਅਦ ਮੌਤ ਹੋ ਜਾਣ ਦੇ ਗੰਭੀਰ ਦੋਸ਼ ਲਗਾ ਕੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਸ਼ਿਕਾਇਤ ਦਰਜ਼ ਕਰਵਾ ਕੇ ਇਨਸਾਫ਼ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ 1 ਅਗਸਤ ਨੂੰ ਪਿੰਡ ਨੰਗਲ ਦੇ ਵਸਨੀਕ ਨੌਜਵਾਨ ਪਰਮਜੀਤ ਸਿੰਘ 33 ਸਾਲ ਪੁੱਤਰ ਹਰਜਿੰਦਰ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਸੀ, ਜਿਸ ਬਾਰੇ ਇਲਾਕੇ ਅੰਦਰ ਵੱਖ-ਵੱਖ ਚਰਚਾਵਾਂ ਚੱਲਦੀਆਂ ਰਹੀਆਂ, ਪਰਿਵਾਰ ਵਲੋਂ ਮ੍ਰਿਤਕ ਨੌਜਵਾਨ ਪਰਮਜੀਤ ਸਿੰਘ ਦਾ ਅੰਤਿਮ ਸਸਕਾਰ ਵੀ ਕਰ ਦਿੱਤਾ ਗਿਆ ਸੀ।

Ad Position 21
No active advertisement
ਪਿੰਡ ਨੰਗਲ ਵਿਖੇ ਮ੍ਰਿਤਕ ਪਰਮਜੀਤ ਸਿੰਘ ਦੇ ਮਾਤਾ-ਪਿਤਾ ਪੁੱਤਰ ਦੀ ਮੌਤ ਸੰਬੰਧੀ ਜਾਣਕਾਰੀ ਦੇਣ ਸਮੇਂ। ਇਨਸੈੱਟ ਮ੍ਰਿਤਕ ਦੀ ਫਾਈਲ ਤਸਵੀਰ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ 11-08-2026
ਡੇਹਲੋਂ, 10 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਨੰਗਲ ਵਿਖੇ ਬੀਤੇ ਦਿਨੀਂ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਨੇ ਆਪਣੇ ਪੁੱਤਰ ਦੀ ਮੌਤ ਸੰਬੰਧੀ ਅਹਿਮ ਇੰਕਸ਼ਾਫ਼ ਕਰਦਿਆਂ ਜਿੱਥੇ ਪਿੰਡ ਅੰਦਰ ਸ਼ਰੇਆਮ ਨਸ਼ਾ ਵਿਕਣ ਦੇ ਦੋਸ਼ ਲਗਾਏ, ਉਸ ਦੇ ਨਾਲ ਹੀ ਪਿੰਡ ਦੇ ਇਕ ਵਿਅਕਤੀ ਵਲੋਂ ਕੁੱਟਮਾਰ ਕਰਨ ਬਾਅਦ ਮੌਤ ਹੋ ਜਾਣ ਦੇ ਗੰਭੀਰ ਦੋਸ਼ ਲਗਾ ਕੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਸ਼ਿਕਾਇਤ ਦਰਜ਼ ਕਰਵਾ ਕੇ ਇਨਸਾਫ਼ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ 1 ਅਗਸਤ ਨੂੰ ਪਿੰਡ ਨੰਗਲ ਦੇ ਵਸਨੀਕ ਨੌਜਵਾਨ ਪਰਮਜੀਤ ਸਿੰਘ 33 ਸਾਲ ਪੁੱਤਰ ਹਰਜਿੰਦਰ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਸੀ, ਜਿਸ ਬਾਰੇ ਇਲਾਕੇ ਅੰਦਰ ਵੱਖ-ਵੱਖ ਚਰਚਾਵਾਂ ਚੱਲਦੀਆਂ ਰਹੀਆਂ, ਪਰਿਵਾਰ ਵਲੋਂ ਮ੍ਰਿਤਕ ਨੌਜਵਾਨ ਪਰਮਜੀਤ ਸਿੰਘ ਦਾ ਅੰਤਿਮ ਸਸਕਾਰ ਵੀ ਕਰ ਦਿੱਤਾ ਗਿਆ ਸੀ।ਬੀਤੇ ਕੱਲ੍ਹ ਦੇਰ ਸ਼ਾਮ ਮ੍ਰਿਤਕ ਪਰਮਜੀਤ ਸਿੰਘ ਦੇ ਮਾਤਾ-ਪਿਤਾ ਨੇ ਵਿਸ਼ੇਸ਼ ਪੈ੍ਸ ਕਾਨਫ਼ਰੰਸ ਰਾਹੀ ਪਿੰਡ ਦੇ ਇਕ ਵਿਅਕਤੀ ’ਤੇ ਕੁੱਟਮਾਰ ਕਰ ਕੇ ਮਾਰਨ ਦੇ ਦੋਸ਼ ਲਗਾਉਣ ਦੇ ਨਾਲ-ਨਾਲ ਪਿੰਡ ਦੇ ਮੌਜੂਦਾ ਸਰਪੰਚ ਤੇ ਵੀ ਗੰਭੀਰ ਦੋਸ਼ ਲਗਾ ਦਿੱਤੇ। ਅੱਜ ਮ੍ਰਿਤਕ ਦੇ ਪਿਤਾ ਹਰਜਿੰਦਰ ਸਿੰਘ ਪੁੱਤਰ ਮੋਹਰ ਸਿੰਘ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਲਿਖਤੀ ਸ਼ਿਕਾਇਤ ਦੇ ਕੇ ਆਪਣੇ ਪੁੱਤਰ ਪਰਮਜੀਤ ਸਿੰਘ ਦੀ ਮੌਤ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਗੰਭੀਰ ਦੋਸ਼ ਲਗਾਉਂਦਿਆਂ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿੱਚ ਹਰਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦਾ ਪੁੱਤਰ ਪਰਮਜੀਤ ਸਿੰਘ ਪਿੰਡ ਨੰਗਲ ਵਾਸੀ ਵਿਅਕਤੀ ਕੋਲ ਕੰਮ ਕਰਦਾ ਸੀ। ਸ਼ਿਕਾਇਤਕਰਤਾ ਅਨੁਸਾਰ ਉਕਤ ਵਿਅਕਤੀ ਵਲੋਂ ਉਸ ਦੇ ਪੁੱਤਰ ਤੋਂ ਘਰ ਅਤੇ ਖੇਤੀਬਾੜੀ ਦਾ ਕੰਮ ਕਰਵਾਇਆ ਜਾਂਦਾ ਸੀ ਅਤੇ ਉਸ ਨੂੰ ਨਸ਼ਾ ਵੀ ਕਰਵਾਇਆ ਜਾਂਦਾ ਸੀ। ਉਸ ਨੇ ਦਾਅਵਾ ਕੀਤਾ ਕਿ ਉਸ ਦੇ ਪੁੱਤਰ ਨੇ ਪਹਿਲਾਂ ਵੀ ਕਈ ਵਾਰ ਉਸ ਨੂੰ ਦੱਸਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ 30 ਜੁਲਾਈ ਨੂੰ ਉਕਤ ਵਿਅਕਤੀ ਉਸ ਦੇ ਪੁੱਤਰ ਨੂੰ ਬਿਨਾਂ ਦੱਸੇ ਘਰੋਂ ਲੈ ਗਿਆ ਅਤੇ ਉਸੇ ਸ਼ਾਮ ਵਾਪਸ ਛੱਡ ਗਿਆ। ਉਸ ਦੇ ਦਾਅਵੇ ਅਨੁਸਾਰ ਜਦੋਂ ਪਰਮਜੀਤ ਘਰ ਵਾਪਸ ਆਇਆ ਤਾਂ ਉਸ ਦੀ ਅੱਖ ਅਤੇ ਮੋਢੇ ‘ਤੇ ਸੱਟਾਂ ਸਨ ਅਤੇ ਸਿਰ ‘ਤੇ ਵੀ ਸੱਟਾਂ ਲੱਗੀਆਂ ਹੋਈਆਂ ਸਨ। ਇਸ ਤੋਂ ਬਾਅਦ 1 ਅਗਸਤ ਨੂੰ ਸ਼ਾਮ ਕਰੀਬ 5.30 ਵਜੇ ਪਰਮਜੀਤ ਸਿੰਘ ਦੀ ਮੌਤ ਹੋ ਗਈ।ਹਰਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਮੌਤ ਤੋਂ ਬਾਅਦ ਵੀ ਉਕਤ ਵਿਅਕਤੀ ਉਨ੍ਹਾਂ ਦੇ ਘਰ ਆਇਆ ਅਤੇ ਪੁੱਛਗਿੱਛ ਕਰਨ ‘ਤੇ ਉਸ ਨੇ ਸਾਡੇ ਨਾਲ ਗਾਲੀ-ਗਲੋਚ ਕੀਤੀ। ਮ੍ਰਿਤਕ ਦੇ ਪਿਤਾ ਨੇ ਇਹ ਵੀ ਦੋਸ਼ ਲਗਾਇਆ ਕਿ ਪਿੰਡ ਦੇ ਸਰਪੰਚ ਨਾਲ ਸੰਪਰਕ ਕੀਤਾ ਗਿਆ ਤਾਂ ਸਰਪੰਚ ਵਲੋਂ ਮਾਮਲੇ ਨੂੰ ਦਬਾਉਣ ਲਈ ਦਬਾਅ ਬਣਾਇਆ ਗਿਆ ਅਤੇ ਲਾਸ਼ ਦਾ ਪੋਸਟਮਾਰਟਮ ਨਾ ਕਰਵਾਉਣ ਲਈ ਕਿਹਾ ਗਿਆ। ਸ਼ਿਕਾਇਤਕਰਤਾ ਨੇ ਕਿਹਾ ਕਿ ਇਸ ਸਬੰਧੀ ਉਸ ਕੋਲ ਆਡੀਓ ਰਿਕਾਰਡਿੰਗ ਵੀ ਮੌਜੂਦ ਹੈ।ਸ਼ਿਕਾਇਤ ਵਿੱਚ ਹਰਜਿੰਦਰ ਸਿੰਘ ਨੇ ਪਿੰਡ ਅੰਦਰ ਨਸ਼ਾ ਸ਼ਰੇਆਮ ਵਿਕਣ ਦੇ ਦੋਸ਼ ਲਗਾਉਂਦਿਆਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਉਸ ਦੇ ਪੁੱਤਰ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਸ਼ਿਕਾਇਤ ਵਿੱਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧੀ ਜਦੋਂ ਪਿੰਡ ਨੰਗਲ ਦੇ ਮੌਜੂਦਾ ਸਰਪੰਚ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੋਸ਼ਾਂ ਨੂੰ ਮੁੱਢ ਤੋਂ ਨਕਾਰਦਿਆਂ ਕਿਹਾ ਕਿ ਮੇਰਾ ਇਸ ਘਟਨਾ ਨਾਲ ਕੋਈ ਲੈਣ ਦੇਣ ਨਹੀਂ ਹੈ, ਮੈਂ ਸਿਰਫ਼ ਪਿੰਡ ਦਾ ਮੁਖੀ ਹੋਣ ਦੇ ਨਾਤੇ ਸਸਕਾਰ ਦਾ ਸਮਾਂ ਪੁੱਛਿਆ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਵਸ ਮੌਕੇ ਖੰਨਾ ਪੁਲਿਸ ਦੇ ਐਸ. ਪੀ. ਪਵਨਜੀਤ ਨੂੰ ਮੁੱਖ ਮੰਤਰੀ ਮੈਡਲ ਦੇਣ ਦਾ ਐਲਾਨ ਅਗਲੀ ਖ਼ਬਰ ਈਸੜੂ ਰੈਲੀ ਨੂੰ ਸਫਲ ਬਣਾਉਣ ਲਈ ਕਾਂਗਰਸ ਦੀ ਮਲੌਦ ’ਚ ਮੀਟਿੰਗ
Ad Position 24