ਪੰਜਾਬੀ ਬਾਗ ਦੀਆਂ ਮੁਟਿਆਰਾਂ ਤੇ ਔਰਤਾਂ ਨੇ ਮਨਾਇਆ ਤੀਆਂ ਦਾ ਤਿਉਹਾਰ
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬੀ ਬਾਗ, ਸਮਰਾਲਾ ਰੋਡ ਖੰਨਾ ਵਿਖੇ ਮੁਟਿਆਰਾਂ ਅਤੇ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕਰਦਿਆਂ ਤੀਆਂ ਨਾਲ ਸਬੰਧਤ ਗੀਤ, ਗਿੱਧਾ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਕੀਤੀਆਂ ਗਈਆਂ।
ਖੰਨਾ, 10 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬੀ ਬਾਗ, ਸਮਰਾਲਾ ਰੋਡ ਖੰਨਾ ਵਿਖੇ ਮੁਟਿਆਰਾਂ ਅਤੇ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕਰਦਿਆਂ ਤੀਆਂ ਨਾਲ ਸਬੰਧਤ ਗੀਤ, ਗਿੱਧਾ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਕੀਤੀਆਂ ਗਈਆਂ।ਇਸ ਦੌਰਾਨ ਮੁਟਿਆਰਾਂ ਅਤੇ ਔਰਤਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜ-ਧਜ ਕੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਬੋਲਦਿਆਂ ਪ੍ਰੀਆ ਨੇ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਇਸ ਮੌਕੇ ਸੰਗੀਤਾ, ਪੁਸ਼ਪਾ, ਸਰਪ੍ਰਸਤ ਪ੍ਰੀਆ, ਬਖ਼ਸ਼ਦੀਪ, ਜਸਪ੍ਰੀਤ, ਭਾਵਨਾ, ਪ੍ਰਗਿਆ, ਆਂਚਲ, ਰਜਿੰਦਰ, ਇੰਦਰਪ੍ਰੀਤ, ਅਮਨਦੀਪ, ਹਰਭਜਨ ਸਿੰਘ ਖਾਲਸਾ ਸਮੇਤ ਹੋਰ ਪਤਵੰਤੇ ਅਤੇ ਔਰਤਾਂ ਹਾਜ਼ਰ ਸਨ।