ਇਲਾਕਾ ਮਲੌਦ ਦੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੇ ਕੀਤੀ ਸਾਂਝੀ ਮੀਟਿੰਗ
ਮਲੌਦ, 10 ਅਗਸਤ (ਸਹਾਰਨ ਮਾਜਰਾ)- ਮਲੌਦ ਇਲਾਕੇ ਦੀਆਂ ਜਨਤਕ ਜਥੇਬੰਦੀਆਂ ਵਲੋਂ ਵੱਖ-ਵੱਖ ਮਸਲਿਆਂ ਸਬੰਧੀ ਕੀਤੀ ਗਈ ਸਾਂਝੀ ਮੀਟਿੰਗ ਦੌਰਾਨ 26 ਸਤੰਬਰ ਨੂੰ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ। ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨੀ ਯੂਨੀਅਨ ਦੇ ਆਗੂ ਰੁਪਿੰਦਰ ਚੌਂਦਾ ਅਤੇ ਅੰਮ੍ਰਿਤ ਗੋਸਲ ਨੇ ਦੱਸਿਆ ਕਿ ਭਾਰਤ ਅੰਦਰ ਆਪਣੀ ਤੀਜੀ ਪਾਰੀ ਦੌਰਾਨ ਰਾਜ ਕਰ ਰਹੀ ਭਾਜਪਾ ਆਰ.
ਮ
ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਆਗੂ। ਅਜੀਤ ਤਸਵੀਰ
11-08-2026
ਮਲੌਦ, 10 ਅਗਸਤ (ਸਹਾਰਨ ਮਾਜਰਾ)- ਮਲੌਦ ਇਲਾਕੇ ਦੀਆਂ ਜਨਤਕ ਜਥੇਬੰਦੀਆਂ ਵਲੋਂ ਵੱਖ-ਵੱਖ ਮਸਲਿਆਂ ਸਬੰਧੀ ਕੀਤੀ ਗਈ ਸਾਂਝੀ ਮੀਟਿੰਗ ਦੌਰਾਨ 26 ਸਤੰਬਰ ਨੂੰ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ। ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨੀ ਯੂਨੀਅਨ ਦੇ ਆਗੂ ਰੁਪਿੰਦਰ ਚੌਂਦਾ ਅਤੇ ਅੰਮ੍ਰਿਤ ਗੋਸਲ ਨੇ ਦੱਸਿਆ ਕਿ ਭਾਰਤ ਅੰਦਰ ਆਪਣੀ ਤੀਜੀ ਪਾਰੀ ਦੌਰਾਨ ਰਾਜ ਕਰ ਰਹੀ ਭਾਜਪਾ ਆਰ. ਐਸ. ਐਸ ਦੀ ਕੇਂਦਰ ਸਰਕਾਰ ਲਗਾਤਾਰ ਫਾਸ਼ੀਵਾਦੀ ਹੱਲਿਆਂ ਨੂੰ ਤੇਜ਼ ਕਰ ਰਹੀ ਹੈ। ਜਿਸ ਤਹਿਤ ਭਾਰਤ ਦੇ ਸਰਬ ਉੱਚ ਅਦਾਰਿਆਂ ਵਿੱਚ ਆਰ. ਐਸ. ਐਸ ਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਲੋਕਾਂ ਨੂੰ ਫਿੱਟ ਕੀਤਾ ਜਾ ਰਿਹਾ ਹੈ, ਵਿਰੋਧੀਆਂ ਨੂੰ ਚੁੱਪ ਕਰਾਉਣ ਲਈ ਈ. ਡੀ, ਸੀ. ਬੀ. ਆਈ ਦੀ ਵਰਤੋਂ ਕੀਤੀ ਜਾ ਰਹੀ ਹੈ। ਜੋ ਲੋਕ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪਾਜ ਉਘੇੜਦੇ ਹਨ, ਦੀ ਜੁਬਾਨ ਬੰਦੀ ਕੀਤੀ ਜਾ ਰਹੀ ਹੈ। ਜੇਕਰ ਲੋਕ ਸੰਘਰਸ਼ ਕਰਦੇ ਹਨ ਤਾਂ ਉਹਨਾਂ ਦੇ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਕੁਚਲਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਰਾਹੀਂ ਐਸ. ਆਈ. ਆਰ ਰਾਹੀਂ ਲੋਕਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ ਜੋ ਕਿ ਲੋਕਾਂ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਰਾਜ ਕਰ ਰਹੀ ਆਪ ਵੀ ਪੰਜਾਬ ਅੰਦਰ ਸੰਘਰਸ਼ਾਂ ਨੂੰ ਜਬਰ ਨਾਲ ਕੁਚਲਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਬੀਜੇਪੀ ਦੇ ਫਾਸ਼ੀਵਾਦ ਦੇ ਹੱਲੇ ਨੂੰ ਲੋਕ ਸੰਘਰਸ਼ਾਂ ਨਾਲ ਹੀ ਠੱਲ੍ਹ ਪਾਈ ਜਾ ਸਕਦੀ ਹੈ। ਇਸ ਲਈ 26 ਸਤੰਬਰ ਨੂੰ ਪੰਜਾਬ ਭਰ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਇੱਕ ਵੱਡੀ ਮਹਾਂ ਰੈਲੀ ਕੀਤੀ ਜਾ ਰਹੀ ਹੈ।ਉਨ੍ਹਾਂ ਪ੍ਰੈਸ ਬਿਆਨ ਰਾਹੀਂ ਦੋਸ਼ ਲਗਾਇਆ ਕਿ ਜਗਦੀਪ ਸਿੰਘ ਮਲੌਦ ਰਿਟਾਇਰਡ ਜੇ. ਈ. ਵਲੋਂ ਖਰੀਦੇ ਗਏ ਪਲਾਟਾਂ ਬਾਰੇ ਧਨਾਢ ਲੋਕਾਂ ਵਲੋਂ ਕੰਮ ਕਾਰ ਵਿਚ ਵਿਘਨ ਪਾਇਆ ਜਾ ਰਿਹਾ ਹੈ, ਕਥਿਤ ਤੌਰ ਤੇ ਜਾਤੀ ਸੂਚਕ ਸ਼ਬਦ ਬੋਲੇ ਗਏ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਮਹੂਰੀ ਤੇ ਇਨਸਾਫ ਪਸੰਦ ਜਥੇਬੰਦੀਆਂ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੀਆਂ। ਇਸ ਲਈ 17 ਅਗਸਤ ਨੂੰ ਡੀ. ਐਸ.ਪੀ ਪਾਇਲ ਨੂੰ ਜਥੇਬੰਦੀਆਂ ਦਾ ਵਫਦ ਮਿਲੇਗਾ। ਇਸ ਮੌਕੇ ਨੌਜਵਾਨ ਭਾਰਤ ਸਭਾ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ ਸਮੇਤ ਨੌ ਪਿੰਡਾਂ ਦੇ ਜਥੇਬੰਦਕ ਆਗੂ ਸ਼ਾਮਿਲ ਸਨ। ਮੀਟਿੰਗ ਦੀ ਕਾਰਵਾਈ ਅਤੇ ਆਏ ਸਾਥੀਆਂ ਦਾ ਧੰਨਵਾਦ ਅੰਮ੍ਰਿਤਪਾਲ ਸਿੰਘ ਗੋਸਲਾਂ ਵਲੋਂ ਕੀਤਾ ਗਿਆ।