ਮਲੌਦ, 10 ਅਗਸਤ (ਪ. ਪ.)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਚਲਾਈ ਗਈ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਧੌਲ ਖੁਰਦ ਵਿਖੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਦੀ ਰਜਿਸਟਰੇਸ਼ਨ ਕੀਤੀ ਗਈ। ਇਸ ਸਮੇਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਲਾਭ ਉਠਾ ਰਹੀਆਂ ਹਨ। ਇਸ ਮੌਕੇ ਪਰਮਜੀਤ ਸਿੰਘ ਫੌਜੀ, ਮਾਸਟਰ ਜਤਿੰਦਰ ਸਿੰਘ ਕਿੰਦਾ, ਮਾਸਟਰ ਗੁਰਦੀਪ ਸਿੰਘ ਬੀ. ਐਲ. ਓ, ਬਲਜੀਤ ਸਿੰਘ ਮੈਂਬਰ ਗੁਰਦੁਆਰਾ ਕਮੇਟੀ, ਧਰਮਜੀਤ ਸਿੰਘ ਬੱਬੂ ਸਾਬਕਾ ਪੰਚ ਅਤੇ ਮੇਜਰ ਸਿੰਘ ਆਦਿ ਹਾਜ਼ਰ ਸਨ।