ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਲੋਂ ਈਸੜੂ ਕਾਨਫ਼ਰੰਸ ਸੰਬੰਧੀ ਮੀਟਿੰਗ
ਮਾਛੀਵਾੜਾ ਸਾਹਿਬ, 13 ਅਗਸਤ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ 15 ਅਗਸਤ ਨੂੰ ਈਸੜੂ ਵਿਖੇ ਹੋਣ ਵਾਲੀ ਕਾਨਫ਼ਰੰਸ ਸਬੰਧੀ ਪਿੰਡ ਲੁਬਾਣਗੜ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਕਾਨਫ਼ਰੰਸ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਮ
ਮੀਟਿੰਗ ਦੌਰਾਨ ਦਿਖਾਈ ਦੇ ਰਹੇ ਬਰਜਿੰਦਰ ਸਿੰਘ ਬੱਬਲੂ ਲੋਪੋਂ ਅਤੇ ਹੋਰ। ਤਸਵੀਰ : ਰਾਜਦੀਪ ਅਲਬੇਲਾ
14-08-2026
ਮਾਛੀਵਾੜਾ ਸਾਹਿਬ, 13 ਅਗਸਤ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ 15 ਅਗਸਤ ਨੂੰ ਈਸੜੂ ਵਿਖੇ ਹੋਣ ਵਾਲੀ ਕਾਨਫ਼ਰੰਸ ਸਬੰਧੀ ਪਿੰਡ ਲੁਬਾਣਗੜ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਕਾਨਫ਼ਰੰਸ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਕਾਨਫ਼ਰੰਸ ‘ਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਖ-ਵੱਖ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਜਥੇਦਾਰ ਮਨਮੋਹਣ ਸਿੰਘ ਖੇੜਾ, ਮਨਰਾਜ ਸਿੰਘ ਲੁਬਾਣਗੜ੍ਹ, ਅਭੀ ਬੈਨੀਪਾਲ, ਬਲਜੋਤ ਸਿੰਘ, ਬਹਾਦਰ ਸਿੰਘ, ਗੁਰਦੀਪ ਸਿੰਘ, ਜਗਜੀਤ ਸਿੰਘ, ਜਸਵਿੰਦਰ ਸਿੰਘ, ਤਲਵਿੰਦਰ ਸਿੰਘ, ਓਂਕਾਰ ਸਿੰਘ, ਰਣਜੋਧ ਸਿੰਘ ਯੋਧਾ, ਤਲਵਿੰਦਰ ਸਿੰਘ, ਸਰਵਣ ਸਿੰਘ ਵੀ ਹਾਜ਼ਰ ਸਨ।