ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ
ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਦਾ ਆਜ਼ਾਦੀ ਦਿਹਾੜਾ ਬਹੁਤ ਹੀ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ਸਕੂਲ ਕੈਂਪਸ ਨੂੰ ਤਿਰੰਗੇ ਝੰਡਿਆਂ ਅਤੇ ਰੰਗ-ਬਿਰੰਗੇ ਗ਼ੁਬਾਰਿਆਂ ਨਾਲ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ।
ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਦਾ ਆਜ਼ਾਦੀ ਦਿਹਾੜਾ ਬਹੁਤ ਹੀ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ਸਕੂਲ ਕੈਂਪਸ ਨੂੰ ਤਿਰੰਗੇ ਝੰਡਿਆਂ ਅਤੇ ਰੰਗ-ਬਿਰੰਗੇ ਗ਼ੁਬਾਰਿਆਂ ਨਾਲ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ। ਸਮਾਗਮ ਦੀ ਸ਼ੁਰੂਆਤ ਐੱਮ. ਡੀ. ਹਰਪਾਲ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਜਿਸ ਵਿਚ ਵਿਦਿਆਰਥੀਆਂ ਵਲੋਂ ਪਰੇਡ ਕਰ ਕੇ ਸਲਾਮੀ ਦਿੱਤੀ ਗਈ। ਜਿਸ ਤੋਂ ਬਾਅਦ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗਾਨ ਗਾਇਆ। ਐੱਮ. ਡੀ. ਹਰਪਾਲ ਕੌਰ ਨੇ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੇਸ਼-ਭਗਤੀ ਦੇ ਸਮਾਗਮ ‘ਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਬੱਚਿਆਂ ਵਲੋਂ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।ਸਕੂਲ ਦੇ ਪ੍ਰਿੰਸੀਪਲ ਬੰਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮਹੱਤਵ ਬਾਰੇ ਦੱਸਿਆ। ਉਨ੍ਹਾਂ ਨੇ ਬੱਚਿਆਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ, ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਅਤੇ ਇੱਕ ਜ਼ਿੰਮੇਵਾਰ ਨਾਗ ਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਦੇ ਵਾਈਸ ਪ੍ਰਿੰਸੀਪਲ ਰਜਿੰਦਰ ਸਿੰਘ ਬਾਜਵਾ ਤੇ ਬਾਕੀ ਸਟਾਫ਼ ਮੈਂਬਰ ਵੀ ਮੌਜੂਦ ਸਨ।