18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵੱਖ - ਵੱਖ ਸਕੂਲਾਂ / ਕਾਲਜਾਂ ’ ਚ ਮਨਾਇਆ ਗਿਆ ਆਜ਼ਾਦੀ ਦਾ 80 ਵਾਂ ਦਿਹਾੜਾ ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਸਾਹਨੇਵਾਲ ਵਿਖੇ ਸਮਾਗਮ

ਸਾਹਨੇਵਾਲ , 17 ਅਗਸਤ ( ਹਨੀ ਚਾਠਲੀ )- ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਸਾਹਨੇਵਾਲ ਵਿਖੇ ਸਕੂਲ ਦੀ ਪ੍ਰਿੰਸੀਪਲ ਹਰਜੋਤ ਕੌਰ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ । ਸਮਾਗਮ ਵਿਚ ਵਿਸ਼ੇਸ਼ ਤੌਰ ‘ ਤੇ ਪਹੁੰਚੇ ਨਗਰ ਕੌਂਸਲ ਸਾਹਨੇਵਾਲ ਦੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ।

Ad Position 21
No active advertisement
ਹੈਲੋ ਕਿਡਜੀ ਪ੍ਰੀ ਸਕੂਲ, ਜੰਡਿਆਲੀ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਨਜ਼ਰ ਆਏ ਨੰਨੇ-ਮੁੰਨੇ ਬੱਚਿਆਂ ਦੀ ਖ਼ੂਬਸੂਰਤ ਤਸਵੀਰ। ਤਸਵੀਰ : ਸੰਦੀਪ ਸਿੰਘ ਕੁਹਾੜਾ 18-08-2026
ਸਾਹਨੇਵਾਲ , 17 ਅਗਸਤ ( ਹਨੀ ਚਾਠਲੀ )- ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਸਾਹਨੇਵਾਲ ਵਿਖੇ ਸਕੂਲ ਦੀ ਪ੍ਰਿੰਸੀਪਲ ਹਰਜੋਤ ਕੌਰ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ । ਸਮਾਗਮ ਵਿਚ ਵਿਸ਼ੇਸ਼ ਤੌਰ ‘ ਤੇ ਪਹੁੰਚੇ ਨਗਰ ਕੌਂਸਲ ਸਾਹਨੇਵਾਲ ਦੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਇਸ ਸਮੇਂ ਸਕੂਲੀ ਬੱਚਿਆਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ । ਇਸ ਮੌਕੇ ਹੋਰਨਾ ਤੋਂ ਇਲਾਵਾ ਮਹਿੰਦਰ ਸਿੰਘ , ਰਾਮ ਸਿੰਘ ਰਿਟਾਇਰਡ ਜੇ . ਈ ., ਪੰਡਿਤ ਅਰਵਿੰਦ ਸ਼ਰਮਾ , ਭਜਨ ਸਿੰਘ , ਮੱਖਣ ਸਿੰਘ , ਟਿੰਕੂ ਭਾਟੀਆ , ਗੁਰਨਾਮ ਸਿੰਘ , ਦਮਨਪ੍ਰੀਤ ਸਿੰਘ ਬਿਮਰੋ ਆਦਿ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ । ਨਨਕਾਣਾ ਸਾਹਿਬ ਪਬਲਿਕ ਸਕੂਲ ਵਲੋਂ ਮਨਾਇਆ ਗਿਆ ਆਜ਼ਾਦੀ ਦਿਹਾੜਾ ਮਾਛੀਵਾੜਾ ਸਾਹਿਬ , 16 ਅਗਸਤ ( ਮਨੋਜ ਕੁਮਾਰ )- ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟ ਗੰਗੂ ਰਾਏ ਦੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜਾ ਬਹੁਤ ਹੀ ਆਕਰਸ਼ਕ ਢੰਗ ਨਾਲ ਮਨਾਇਆ ਗਿਆ । ਜਿਸ ਵਿਚ ਬੱਚਿਆਂ ਵਲੋਂ ਆਜ਼ਾਦੀ ਦਿਹਾੜੇ ਨਾਲ ਸੰਬੰਧਿਤ ਬਹੁਤ ਸਾਰੇ ਪ੍ਰੋਗਰਾਮ ਪੇਸ਼ ਕੀਤੇ ਗਏ । ਤਿਰੰਗੇ ਦੇ ਰੰਗ ਵਿਚ ਰੰਗੇ ਹੋਏ ਬੱਚੇ ਆਜ਼ਾਦੀ ਦਾ ਸੁਨੇਹਾ ਦਿੰਦੇ ਹੋਏ ਪ੍ਰਤੀਤ ਹੋਏ । ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ਤੋਂ ਇਲਾਵਾ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ । ਆਜ਼ਾਦੀ ਦੇ ਪਰਵਾਨਿਆਂ ਨੂੰ ਯਾਦ ਕਰਦਿਆਂ ਹੋਇਆਂ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ । ਇਸ ਮੌਕੇ ਸਕੂਲ ਪ੍ਰਿੰਸੀਪਲ ਪ੍ਰਭਜੋਤ ਕੌਰ ਨੇ ਸੰਸਥਾ ਵਿਚ ਤਿਰੰਗਾ ਝੰਡਾ ਲਹਿਰਾਇਆ ਅਤੇ ਬੱਚਿਆਂ ਨੂੰ ਆਜ਼ਾਦੀ ਦਾ ਅਸਲ ਮਤਲਬ ਸਮਝਾਉਂਦਿਆਂ ਆਪਣੇ ਦੇਸ਼ ਪ੍ਰਤੀ ਪ੍ਰੇਮ ਦੀ ਭਾਵਨਾ ਰੱਖਣ ਦੀ ਪ੍ਰੇਰਨਾ ਵੀ ਦਿੱਤੀ ਤਾਂ ਜੋ ਅਸੀਂ ਆਪਣੇ ਦੇਸ਼ ਨੂੰ ਅਜਿਹਾ ਬਣਾ ਸਕੀਏ , ਜਿਸ ਦਾ ਸੁਪਨਾ ਸਾਡੇ ਸ਼ਹੀਦਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਸਮੇਂ ਦੇਖਿਆ ਸੀ । ਸਚਦੇਵਾ ਸਕੂਲ ਸਾਹਨੇਵਾਲ ਵਿਖੇ ਦੇਸ਼-ਭਗਤੀ ਦੇ ਜੋਸ਼ ਨਾਲ ਮਨਾਇਆ ਆਜ਼ਾਦੀ ਦਿਵਸ ਸਾਹਨੇਵਾਲ , ( ਹਨੀ ਚਾਠਲੀ )- ਸਾਹਨੇਵਾਲ ਦੇ ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਬਹੁਤ ਉਤਸ਼ਾਹ ਅਤੇ ਦੇਸ਼ - ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਇਹ ਸਮਾਗਮ ਸਕੂਲ ਡਾਇਰੈਕਟਰ ਪਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਜਸ਼ਨ ਦੌਰਾਨ ਦੇਸ਼ - ਭਗਤੀ ਦਾ ਸੁੰਦਰ ਨਜ਼ਾਰਾ ਦੇਖਣ ਨੂੰ ਮਿਲਿਆ ਕਿਉਂਕਿ ਸਾਰੇ ਵਿਦਿਆਰਥੀ ਰਾਸ਼ਟਰੀ ਝੰਡੇ ਦੇ ਰੰਗਾਂ ਵਾਲੇ ਕੱਪੜੇ ਪਾ ਕੇ ਆਏ ਸਨ । ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਤਿਰੰਗੇ ਝੰਡੇ ਫੜੇ ਹੋਏ ਸਨ ਅਤੇ ਤਿਰੰਗੇ ਰੰਗ ਦੇ ਕੱਪੜੇ , ਬੈਜ , ਬਰੋਚ ਅਤੇ ਬੈਂਡ ਪਹਿਨੇ ਹੋਏ ਸਨ । ਜਸ਼ਨ ਨੂੰ ਹੋਰ ਵੀ ਖ਼ਾਸ ਬਣਾਉਂਦੇ ਹੋਏ , ਵਿਦਿਆਰਥੀ ਰਾਸ਼ਟਰੀ ਝੰਡੇ ਦੇ ਤਿੰਨ ਰੰਗਾਂ ਵਿੱਚ ਤਿਆਰ ਕੀਤੀਆਂ ਵੱਖ - ਵੱਖ ਖਾਣ - ਪੀਣ ਦੀਆਂ ਚੀਜ਼ਾਂ ਵੀ ਲੈ ਕੇ ਆਏ ਸਨ । ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੇ ਜਸ਼ਨਾਂ ਵਿਚ ਰਚਨਾਤਮਿਕ ਢੰਗ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਵਿਸ਼ੇਸ਼ ਮੁਕਾਬਲਾ ਵੀ ਕਰਵਾਇਆ ਗਿਆ । ਮੁਕਾਬਲੇ ਲਈ ਉਨ੍ਹਾਂ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਜੋ ਸਭ ਤੋਂ ਵੱਧ ਗਿਣਤੀ ਵਿਚ ਤਿਰੰਗੇ ਰੰਗ ਦੀਆਂ ਵਸਤੂਆਂ ਲੈ ਕੇ ਆਏ ਸਨ । ਪਹਿਲਾ , ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਲਈ ਮੈਰਿਟ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ । ਇਸ ਜਸ਼ਨ ਨੇ ਵਿਦਿਆਰਥੀਆਂ ਵਿਚ ਮਾਣ , ਏਕਤਾ ਅਤੇ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਭਰ ਦਿੱਤੀ । ਸਕੂਲ ਡਾਇਰੈਕਟਰ ਪਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ । ਸੈਕਰਡ ਹਾਰਟ ਕਾਨਵੈਂਟ ਸਕੂਲ ਸਾਹਨੇਵਾਲ ’ਚ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਸਾਹਨੇਵਾਲ , ( ਅਮਰਜੀਤ ਸਿੰਘ ਮੰਗਲੀ / ਹਨੀ ਚਾਠਲੀ )- ਸੈਕਰਡ ਹਾਰਟ ਕਾਨਵੈਂਟ ਸਕੂਲ , ਸਾਹਨੇਵਾਲ ਵਿਖੇ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ , ਜਿਸ ਵਿਚ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਪੱਧਰ ਦੀ ਸਮਾਜਿਕ , ਨਿਆਂ ਸੰਸਥਾ ਦੇ ਨੁਮਾਇੰਦੇ ਵਜੋਂ ਨਿਯੁਕਤ ਸੁਖਵਿੰਦਰ ਸਿੰਘ ਬਿੰਦਰਾ ਨੇ ਸ਼ਿਰਕਤ ਕੀਤੀ । ਇਸ ਦਿਵਸ ਦੀ ਮਹੱਤਤਾ ਬਾਰੇ ਭੂਮਿਕਾ ਤੋਂ ਮਗਰੋਂ ਦੇਸ਼ ਨਾਲ ਸੰਬੰਧਿਤ ਪ੍ਰਾਰਥਨਾ ਗੀਤ ਪੇਸ਼ ਕੀਤਾ ਗਿਆ । ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਵਲੋਂ ਮੁੱਖ ਮਹਿਮਾਨ ਦਾ ਤਾਜ਼ੇ ਫੁੱਲਾਂ ਨਾਲ ਸਜੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ । ਇਸ ਮਗਰੋਂ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ , ਨਾਚ , ਡਰਾਮੇ , ਕੋਰੀਓਗ੍ਰਾਫ਼ੀ ਅਤੇ ਦੇਸ਼ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੇ ਨਾਟਕ ਪੇਸ਼ ਕੀਤੇ ਗਏ । ਮੁੱਖ ਮਹਿਮਾਨ ਵਲੋਂ ਖੇਡਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ । ਇਸ ਮਗਰੋਂ ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਵਿਚ ਆਜ਼ਾਦੀ ਦੀ ਮਹੱਤਤਾ ਦਰਸਾਉਂਦੇ ਹੋਏ ਕਿਹਾ ਕਿ ਇਹ ਆਜ਼ਾਦੀ ਅਸੀਂ ਬਹੁਤ ਮਹਿੰਗੇ ਮੁੱਲ ‘ ਤੇ ਪ੍ਰਾਪਤ ਕੀਤੀ ਹੈ ਤੇ ਇਸ ਨੂੰ ਕਾਇਮ ਰੱਖਣ ਲਈ ਅਸੀਂ ਹਰ ਕੋਸ਼ਿਸ਼ ਕਰਨੀ ਹੈ । ਸਕੂਲ ਦੇ ਡਾਇਰੈਕਟਰ ਫਾਦਰ ਜ਼ੇਵੀਅਰ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ‘ ਤੇ ਚੱਲਣ ਅਤੇ ਦੇਸ਼ ਦੀ ਉੱਨਤੀ ਵਿਚ ਯੋਗਦਾਨ ਪਾਉਣ ਦੀ ਪ੍ਰੇਰਨਾ ਦਿੱਤੀ । ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਨੇ ਇਸ ਸਮਾਗਮ ਦੀ ਪ੍ਰਦਰਸ਼ਨੀ ਵਿਚ ਚਾਰ ਚੰਨ ਲਾ ਦਿੱਤੇ । ਇਸ ਮੌਕੇ ‘ ਵੱਖਰੇ ਦ੍ਰਿਸ਼ਾਂ ਤੋਂ ਪਾਰ ਦੀ ਸਾਂਝ ਪ੍ਰਦਰਸ਼ਨੀ ’ ਵਿਸ਼ੇਸ਼ ਧਿਆਨ ਦਾ ਕੇਂਦਰ ਰਹੀ ਜਿਸ ਵਿਚ ਵਿਦਿਆਰਥੀਆਂ ਵਲੋਂ ਆਪਸੀ ਪਿਆਰ ਅਤੇ ਸਾਂਝ ਨੂੰ ਕਲਾ ਦੇ ਜ਼ਰੀਏ ਉਜਾਗਰ ਕੀਤਾ ਗਿਆ । ਵੱਖ - ਵੱਖ ਖੇਤਰਾਂ ਦੇ ਪਹਿਰਾਵੇ ਵਿਚ ਸਜੇ ਬੱਚਿਆਂ ਨੇ ਆਪਣੀ ਸੰਸਕ੍ਰਿਤੀ ਨੂੰ ਸਾਂਝਾ ਕਰਦੇ ਹੋਏ ਸਮਾਜਿਕ ਨਫ਼ਰਤ ਨੂੰ ਖ਼ਤਮ ਕਰਨ ਅਤੇ ਅਮਨ ਸ਼ਾਂਤੀ ਨਾਲ ਰਹਿਣ ਦਾ ਸੁਨੇਹਾ ਦਿੱਤਾ । ਵੱਖ - ਵੱਖ ਪ੍ਰਾਂਤਾਂ ਦੇ ਖਾਣਿਆਂ ਦਾ ਵੀ ਪ੍ਰਬੰਧ ਕੀਤਾ ਗਿਆ । ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੀ ਇਸ ਪ੍ਰਦਰਸ਼ਨੀ ਨੂੰ ਢੇਰ ਸਾਰੀ ਦਾਦ ਮਿਲੀ । ਅੰਤ ਵਿਚ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ । ਰਾਸ਼ਟਰੀ ਗਾਨ ਦੀ ਗੂੰਜ ਨਾਲ ਇਸ ਸਮਾਗਮ ਦੀ ਸਮਾਪਤੀ ਹੋਈ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਾਜਵਾ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਐਲਾਨਿਆ ਪਲੇਠਾ ਸੁਰਜੀਤ ਪਾਤਰ ਵਿਦਿਆਰਥੀ ਪੁਰਸਕਾਰ ਪਿੰਡ ਘੁਡਾਣੀ ਕਲਾਂ ਦੇ ਸੁਰਖਾਬ ਦੀ ਪੁਸਤਕ...
Ad Position 24