19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਰਪੰਚ ਮਨਪ੍ਰੀਤ ਸਿੰਘ ਰਾਜਾ ਹਰਬੰਸਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਬਣਾਇਆ ਅਕਾਲੀ ਦਲ ਦੀਆਂ ਸਫ਼ਾ ਅੰਦਰ ਅਹਿਮ ਭੂਮਿਕਾ ਨਿਭਾਉਣ ਬਦਲੇ ਮਿਲਿਆ ਮਾਣ ਸਨਮਾਨ

ਬੀਜਾ, 18 ਅਗਸਤ (ਕਸ਼ਮੀਰਾ ਸਿੰਘ ਬਗਲੀ)-ਪਿੰਡ ਹਰਬੰਸਪੁਰਾ ਦੇ ਸਰਪੰਚ ਤੇ ਕਾਰੋਬਾਰੀ ਮਨਪ੍ਰੀਤ ਸਿੰਘ ਰਾਜਾ ਜੋ ਚਾਰ ਕੁ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸਮਰਾਲਾ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨਾਲ ਜੁੜ ਕੇ ਪਾਰਟੀ ਦੀਆਂ ਸਰਗਰਮੀਆਂ ਵਿਚ ਮੋਹਰੀ ਰੋਲ ਅਦਾ ਕਰਨ ਲੱਗ ਪਏ। ਜਿਸ ਕਰਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਹਲਕੇ ਦੇ ਸੀਨੀਅਰ ਆਗੂਆਂ ਨੇ ਦੀ ਸਿਫਾਰਸ਼ ਤੇ ਸਰਪੰਚ ਮਨਪ੍ਰੀਤ ਸਿੰਘ ਰਾਜਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦਾ ਅਹੁਦਾ ਦੇ ਕੇ ਉਨ੍ਹਾਂ ਦਾ ਸਿਆਸੀ ਕੱਦ ਨੂੰ ਹੋਰ ਉੱਚਾ ਕਰ ਦਿੱਤਾ ਹੈ।

Ad Position 21
No active advertisement
ਸਰਪੰਚ ਮਨਪ੍ਰੀਤ ਸਿੰਘ ਰਾਜਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੀ ਨਿਯੁਕਤੀ ਦਾ ਪੱਤਰ ਦਿੰਦੇ ਹੋਏ ਨਾਲ ਹਨ ਹਰ ਜਤਿੰਦਰ ਸਿੰਘ ਬਾਜਵਾ ਤੇ ਹੋਰ। ਤਸਵੀਰ : ਕਸ਼ਮੀਰਾ ਸਿੰਘ ਬਗਲੀ 19-08-2026
ਬੀਜਾ, 18 ਅਗਸਤ (ਕਸ਼ਮੀਰਾ ਸਿੰਘ ਬਗਲੀ)-ਪਿੰਡ ਹਰਬੰਸਪੁਰਾ ਦੇ ਸਰਪੰਚ ਤੇ ਕਾਰੋਬਾਰੀ ਮਨਪ੍ਰੀਤ ਸਿੰਘ ਰਾਜਾ ਜੋ ਚਾਰ ਕੁ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸਮਰਾਲਾ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨਾਲ ਜੁੜ ਕੇ ਪਾਰਟੀ ਦੀਆਂ ਸਰਗਰਮੀਆਂ ਵਿਚ ਮੋਹਰੀ ਰੋਲ ਅਦਾ ਕਰਨ ਲੱਗ ਪਏ। ਜਿਸ ਕਰਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਹਲਕੇ ਦੇ ਸੀਨੀਅਰ ਆਗੂਆਂ ਨੇ ਦੀ ਸਿਫਾਰਸ਼ ਤੇ ਸਰਪੰਚ ਮਨਪ੍ਰੀਤ ਸਿੰਘ ਰਾਜਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦਾ ਅਹੁਦਾ ਦੇ ਕੇ ਉਨ੍ਹਾਂ ਦਾ ਸਿਆਸੀ ਕੱਦ ਨੂੰ ਹੋਰ ਉੱਚਾ ਕਰ ਦਿੱਤਾ ਹੈ। ਪਰਮਜੀਤ ਸਿੰਘ ਢਿੱਲੋਂ ਤੇ ਹਰਜਤਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਪੂਰੇ ਸੂਬੇ ਅੰਦਰ ਖ਼ਾਸ ਕਰਕੇ ਨੌਂਜਵਾਨ ਵਰਗ ਫਿਰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲੱਗ ਪਿਆ ਹੈ। ਉਨ੍ਹਾਂ ਨੂੰ ਪਤਾ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪਾਰਟੀ ਹੀ ਸੂਬੇ ਨੂੰ ਸੁਰਖਿਅਤ ਤੇ ਤਰੱਕੀ ਦੀਆਂ ਬੁਲੰਦੀਆਂ ਵੱਲ ਲਿਜਾਣ ਲਈ ਅਹਿਮ ਰੋਲ ਨਿਭਾ ਸਕਦੀ ਹੈ। ਬਾਕੀ ਪਾਰਟੀਆਂ ਦਿੱਲੀ ਦੇ ਇਸ਼ਾਰਿਆਂ ਨਾਲ ਕੰਮ ਕਰਕੇ ਸੂਬੇ ਨੂੰ ਬਰਬਾਦੀ ਵੱਲ ਧਕੇਲ ਕੇ ਫਰਜ ਅਦਾ ਕਰ ਰਹੀਆਂ ਹਨ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਰਾਜਾ ਨੇ ਆਪਣੇ ਗ੍ਰਹਿ ਗੱਲਬਾਤ ਕਰਦਿਆਂ ਆਖਿਆ ਕਿ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਬਾਖ਼ੂਬੀ ਨਾਲ ਨਿਭਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ। ਉਨ੍ਹਾਂ ਨੇ ਕਿਹਾ ਕਿ 2027 ਦਾ ਸਮਾਂ ਸ਼੍ਰੋਮਣੀ ਅਕਾਲੀ ਦਲ ਹਿੱਸੇ ਆ ਰਿਹਾ। ਹਰ ਵਰਗ ਦੇ ਲੋਕ ਅਕਾਲੀ ਦਲ ਦੇ ਰਾਜ ਭਾਗ ਨੂੰ ਯਾਦ ਕਰ ਰਹੇ ਹਨ। ਇਸ ਨਿਯੁਕਤੀ ਦਾ ਕੌਮੀ ਮੀਤ ਪ੍ਰਧਾਨ ਜਸਮੇਲ ਸਿੰਘ ਬੌਂਦਲੀ, ਹਰ ਜਤਿੰਦਰ ਸਿੰਘ ਬਾਜਵਾ, ਸੁਰਜੀਤ ਸਿੰਘ ਪੁਰਬਾ, ਜ਼ਿਲ੍ਹਾ ਪ੍ਰੀਸ਼ਦ ਹਰਜੋਤ ਸਿੰਘ ਮਾਂਗਟ, ਵਿਧਾਨ ਸਭਾ ਯੂਥ ਵਿੰਗ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ, ਬੇਅੰਤ ਸਿੰਘ ਬਲਾਲਾ, ਬਹਾਲ ਸਿੰਘ ਬਗਲੀ, ਕੁਲਵਿੰਦਰ ਸਿੰਘ ਸਨੀ, ਮਨਦੀਪ ਸਿੰਘ ਬਗਲੀ, ਗਗਨਦੀਪ ਸਿੰਘ ਮੰਜਾਲੀਏ, ਗੁਰਿੰਦਰ ਸਿੰਘ ਕੰਬੀ, ਹਰਜੰਟ ਸਿੰਘ ਜੰਟਾ ਹਰਬੰਸਪੁਰਾ, ਇਕਬਾਲ ਸਿੰਘ, ਦਲਵੀਰ ਸਿੰਘ ਕੰਗ, ਗੁਰਮੀਤ ਸਿੰਘ ਮਾਨੂਪੁਰ, ਹਰਨੇਕ ਸਿੰਘ, ਨੰਬਰਦਾਰ ਰੁਪਾਲੋਂ, ਦਲਵੀਰ ਸਿੰਘ ਮਾਨੂੰਪੁਰ, ਗੁਰਪ੍ਰੀਤ ਸਿੰਘ ਸਿਆਣ ਕੋਟ, ਸੁਖਵਿੰਦਰ ਸਿੰਘ ਸੁੱਖਾ ਕੋਟ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬਗਲੀ, ਤੇਜਪਾਲ ਸਿੰਘ ਬਗਲੀ, ਅੰਗਰੇਜ ਸਿੰਘ, ਹਿੰਮਤ ਸਿੰਘ ਢਿੱਲੋਂ, ਮੇਵਾ ਸਿੰਘ ਚਾਵਾ, ਬੂਟਾ ਸਿੰਘ ਚੌਹਾਨ ਆਦਿ ਨੇ ਭਰਵਾਂ ਸਵਾਗਤ ਕਰਦਿਆਂ ਆਖਿਆ ਕਿ ਇਸ ਨਾਲ ਪਾਰਟੀ ਹੋਰ ਮਜ਼ਬੂਤੀ ਵੱਲ ਵਧੇਗੀ।
Ad Position 22
No active advertisement
ਪਿਛਲੀ ਖ਼ਬਰ ਖੰਨਾ ਜ਼ਿਲ੍ਹਾ ਯੂਥ ਕਾਂਗਰਸ ਵਿਚ 2 ਨਿਯੁਕਤੀਆਂ ਨੂੰ ਲੈ ਕੇ 2 ਕਾਂਗਰਸੀ ਧੜ੍ਹਿਆਂ ਵਿਚ ਕਸ਼ਮਕਸ਼ ਸ਼ੁਰੂ ਅਗਲੀ ਖ਼ਬਰ ਜੰਗਲੀ ਅੱਗਾਂ ਤੋਂ ਪ੍ਰਭਾਵਿਤ ਕੁਝ ਇਲਾਕਿਆਂ ਦੇ ਘਰ ਖਾਲੀ ਕਰਨ ਦੇ ਹੁਕਮ ਹਟਾਏ
Ad Position 24