19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹਲਕਾ ਗਿੱਲ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨ ਦਾ ਦਾਅਵਾ ਪ੍ਰਗਟਾਇਆ

ਡੇਹਲੋਂ, 18 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਗਿੱਲ ਅੰਦਰ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਮਕਸਦ ਨਾਲ ਮਿਹਨਤੀ ਨੌਜਵਾਨ ਕੇਂਦਰੀ ਬੈਂਕ ਲੁਧਿਆਣਾ ਦੇ ਵਾਈਸ ਚੇਅਰਮੈਨ ਪਰਮਜੀਤ ਸਿੰਘ ਨੀਟੂ ਸਰੀਂਹ ਨੂੰ ਸਰਕਲ ਘਵੱਦੀ ਦਾ ਪ੍ਰਧਾਨ ਬਣਾਏ ਜਾਣ ‘ਤੇ ਨੌਜਵਾਨਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ ਸੀਨੀਅਰ ਲੀਡਰਸ਼ਿਪ ਦੀ ਸਲਾਹ ਨਾਲ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 19-08-2026
ਡੇਹਲੋਂ, 18 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਗਿੱਲ ਅੰਦਰ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਮਕਸਦ ਨਾਲ ਮਿਹਨਤੀ ਨੌਜਵਾਨ ਕੇਂਦਰੀ ਬੈਂਕ ਲੁਧਿਆਣਾ ਦੇ ਵਾਈਸ ਚੇਅਰਮੈਨ ਪਰਮਜੀਤ ਸਿੰਘ ਨੀਟੂ ਸਰੀਂਹ ਨੂੰ ਸਰਕਲ ਘਵੱਦੀ ਦਾ ਪ੍ਰਧਾਨ ਬਣਾਏ ਜਾਣ ‘ਤੇ ਨੌਜਵਾਨਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ ਸੀਨੀਅਰ ਲੀਡਰਸ਼ਿਪ ਦੀ ਸਲਾਹ ਨਾਲ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਸਰਕਲ ਘਵੱਦੀ ਦੇ ਨਵ-ਨਿਯੁਕਤ ਪ੍ਰਧਾਨ ਪਰਮਜੀਤ ਸਿੰਘ ਨੀਟੂ ਨੇ ਪਾਰਟੀ ਦੇ ਸੀਨੀਅਰ ਆਗੂ ਬਾਪੂ ਤਰਸੇਮ ਸਿੰਘ, ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਬੂਥ ਪੱਧਰ ਤੱਕ ਕਾਇਮ ਕਰਨ ਲਈ ਦਿਨ ਰਾਤ ਇਕ ਕਰੇਗਾ। ਇਸ ਸਮੇਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਦੀਪ ਸਿੰਘ ਬਿੱਟੂ ਡੇਹਲੋਂ, ਸਾਬਕਾ ਸਰਪੰਚ ਦੁਪਿੰਦਰ ਸਿੰਘ ਡਿੰਪੀ ਜਰਖੜ, ਇੰਜੀਨੀਅਰ ਪ੍ਰਦੀਪ ਸਿੰਘ ਰੁੜਕਾ, ਕਰਮ ਸਿੰਘ ਰੁੜਕਾ, ਚਤਰਪਾਲ ਸਿੰਘ ਰੁੜਕਾ, ਜਸਵੀਰ ਸਿੰਘ ਜੱਸੀ ਨੰਗਲ, ਆਤਮਾ ਸਿੰਘ ਪੋਹੀੜ, ਸੁਖਦੇਵ ਸਿੰਘ ਸੁੱਖਾ ਪੋਹੀੜ, ਮਨਪ੍ਰੀਤ ਸਿੰਘ ਕਾਲੀ ਪੋਹੀੜ, ਸੁਰਿੰਦਰ ਸਿੰਘ ਗੋਪਾਲਪੁਰ, ਸਾਬਕਾ ਸਰਪੰਚ ਹਰਪਾਲ ਸਿੰਘ ਪਾਲੀ ਸਾਇਆਂ, ਬਲਵੰਤ ਸਿੰਘ ਸਾਇਆਂ, ਮਨਦੀਪ ਸਿੰਘ ਹਸਨਪੁਰ, ਹਰਪ੍ਰੀਤ ਸਿੰਘ ਹੈਪੀ ਠੱਕਰਵਾਲ ਸਾਬਕਾ ਸਰਪੰਚ, ਤਲਵਿੰਦਰ ਸਿੰਘ ਆਲਮਗੀਰ, ਸੁਖਦੀਪ ਸਿੰਘ ਸਾਬਕਾ ਸਰਪੰਚ ਦਾਦ, ਰਵਿੰਦਰਦੀਪ ਸਿੰਘ ਫੁੱਲਾਂਵਾਲ , ਹਰਵਿੰਦਰ ਸਿੰਘ ਗੋਲਡੀ ਝਾਂਡੇ ਸਮੇਤ ਵਲੋਂ ਨੀਟੂ ਸਰੀਂਹ ਨੂੰ ਪ੍ਰਧਾਨ ਬਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਗਿੱਲ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਨੌਜਵਾਨ ਆਗੂ ਨੀਟੂ ਸਰੀਂਹ ਦੀ ਨਿਯੁਕਤੀ ਅਹਿਮ ਰੋਲ ਅਦਾ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸਮੂਹ ਪੰਜਾਬੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੂਬੇ ਦੇ ਸੁਨਹਿਰੀ ਭਵਿੱਖ ਨਾਲ ਜੋੜਨ ਲੱਗੇ- ਇਆਲੀ, ਸ਼ਿਵਾਲਿਕ ਕਾਲਜ ਦੇ ਨਵੇਂ... ਅਗਲੀ ਖ਼ਬਰ ਖੰਨਾ ਜ਼ਿਲ੍ਹਾ ਯੂਥ ਕਾਂਗਰਸ ਵਿਚ 2 ਨਿਯੁਕਤੀਆਂ ਨੂੰ ਲੈ ਕੇ 2 ਕਾਂਗਰਸੀ ਧੜ੍ਹਿਆਂ ਵਿਚ ਕਸ਼ਮਕਸ਼ ਸ਼ੁਰੂ
Ad Position 24