19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅਕਾਲੀ ਦਲ ਵਲੋਂ ਹਲਕਾ ਸਮਰਾਲਾ ਨੂੰ ਦਿੱਤੀਆਂ ਵੱਡੀਆਂ ਜ਼ਿੰਮੇਵਾਰੀਆਂ, ਮੱਲ ਮਾਜਰਾ, ਸ਼ੇਰੀਆਂ ਅਤੇ ਔਜਲਾ ਪੀ. ਏ. ਸੀ. ਮੈਂਬਰਾਂ ਬਣੇ

ਸਮਰਾਲਾ, 18 ਅਗਸਤ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮਰਾਲਾ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਪਾਰਟੀ ਪ੍ਰਤੀ ਕੀਤੇ ਕਾਰਜਾਂ ਨੂੰ ਮੁੱਖ ਰੱਖ ਕੇ ਅਕਾਲੀ ਦਲ ਦੀ ਪੀ. ਏ.

Ad Position 21
No active advertisement
ਅਜੀਤ ਡੈਸਕ 19-08-2026
ਸਮਰਾਲਾ, 18 ਅਗਸਤ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮਰਾਲਾ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਪਾਰਟੀ ਪ੍ਰਤੀ ਕੀਤੇ ਕਾਰਜਾਂ ਨੂੰ ਮੁੱਖ ਰੱਖ ਕੇ ਅਕਾਲੀ ਦਲ ਦੀ ਪੀ. ਏ. ਸੀ. ਵਿਚ ਮੈਂਬਰ ਨਿਯੁਕਤ ਕਰ ਕੇ ਸਮਰਾਲਾ ਹਲਕੇ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪ ਰਹੇ ਹਨ, ਜਿਸ ਨਾਲ ਸਮਰਾਲਾ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਨੇ ਪੈ੍ਰੱਸ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੀ. ਏ. ਸੀ. ਮੈਂਬਰਾਂ ਦੀ ਜੋ ਨਵੀਂ ਸੂਚੀ ਜਾਰੀ ਕੀਤੀ ਗਈ ਹੈ, ਉਸ ਵਿਚ ਸਮਰਾਲਾ ਹਲਕੇ ਤੋਂ ਆਲਮਦੀਪ ਸਿੰਘ ਮੱਲ ਮਾਜਰਾ, ਹਰਜੀਤ ਸਿੰਘ ਸ਼ੇਰੀਆਂ ਅਤੇ ਟਹਿਲ ਸਿੰਘ ਔਜਲਾ ਨੂੰ ਪੀ. ਏ. ਸੀ. ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਹ ਸਾਡੇ ਲਈ ਮਾਣ ਅਤੇ ਗੌਰਵ ਵਾਲੀ ਗੱਲ ਹੈ ਕਿ ਇੱਕ ਹਲਕੇ ਵਿਚੋਂ ਤਿੰਨ ਮੈਂਬਰ ਚੁਣੇ ਜਾਣਾ ਇਸ ਗੱਲ ਦੀ ਗਵਾਹੀ ਭਰ ਰਿਹਾ ਹੈ ਕਿ ਸਮਰਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਅਧਾਰ ਪੂਰੀ ਤਰ੍ਹਾਂ ਕਾਇਮ ਹੋ ਚੁੱਕਾ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਮਨ ਬਣਾ ਚੁੱਕੇ ਹਨ, 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਵਿਚ ਬਣਾ ਕੇ ਪੰਜਾਬ ਨੂੰ ਮੁੜ ਪਹਿਲਾਂ ਵਾਲੇ ਖ਼ੁਸ਼ਹਾਲ ਪੰਜਾਬ ਵਿਚ ਤਬਦੀਲ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੀ ਪੀ. ਏ. ਸੀ. ਦੇ ਨਵੇਂ ਨਿਯੁਕਤ ਮੈਂਬਰ ਆਲਮਦੀਪ ਸਿੰਘ ਮੱਲ ਮਾਜਰਾ, ਹਰਜੀਤ ਸਿੰਘ ਸ਼ੇਰੀਆਂ ਅਤੇ ਟਹਿਲ ਸਿੰਘ ਔਜਲਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੇ ਸਾਨੂੰ ਸੌਂਪੀ ਹੈ, ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਮਰਾਲਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਥਾਨ ਲਈ ਦਿਨ ਰਾਤ ਇੱਕ ਕਰ ਦੇਣਗੇ। ਇਸ ਤੋਂ ਇਲਾਵਾ ਉਹ ਹੋਰ ਹਲਕਿਆਂ ਅੰਦਰ ਜਾ ਕੇ ਵੀ ਪਾਰਟੀਆਂ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਾਉਣਗੇ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਪੂਰਨ ਬਹੁਮਤ ਨਾਲ ਆਪਣੀ ਸਰਕਾਰ ਬਣਾਏਗਾ।
Ad Position 22
No active advertisement
ਪਿਛਲੀ ਖ਼ਬਰ ਸੇਂਟ ਮਦਰ ਟੇਰੇਸਾ ਪਬਲਿਕ ਸਕੂਲ, ਖੰਨਾ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਅਕਾਲੀ ਦਲ ਬਾਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਮੁਹਿੰਮ ਆਰੰਭੀ- ਸਿਮਕ
Ad Position 24