19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਤੀਆਂ ਦੇ ਰੰਗ ’ਚ ਰੰਗਿਆ ਰਾਜੇਵਾਲ ਸਕੂਲ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਵਿਖੇ ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਪੰਜਾਬੀ ਲੋਕ-ਵਿਰਸੇ ਦੀਆਂ ਖੁਸ਼ਬੂਆਂ ਨਾਲ ਮਹਿਕ ਉੱਠਿਆ।

Ad Position 21
No active advertisement
ਅਜੀਤ ਡੈਸਕ 19-08-2026
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਵਿਖੇ ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਪੰਜਾਬੀ ਲੋਕ-ਵਿਰਸੇ ਦੀਆਂ ਖੁਸ਼ਬੂਆਂ ਨਾਲ ਮਹਿਕ ਉੱਠਿਆ। ਤੀਆਂ ਦੇ ਤਿਉਹਾਰ ਨੂੰ ਸਮਰਪਿਤ ਇਸ ਸੱਭਿਆਚਾਰਕ ਸਮਾਗਮ ਵਿੱਚ ਨੰਨ੍ਹੀਆਂ ਮੁਟਿਆਰਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸੱਜ-ਧੱਜ ਕੇ ਗਿੱਧਾ, ਲੋਕ-ਗੀਤਾਂ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚੀਆਂ ਦੀਆਂ ਮਾਸੂਮ ਅਦਾਵਾਂ, ਚਿਹਰਿਆਂ ਦੀ ਖੁਸ਼ੀ ਅਤੇ ਪੰਜਾਬੀ ਲੋਕ-ਰੰਗ ਨਾਲ ਭਰਪੂਰ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਮਨਮੋਹਕ ਬਣਾ ਦਿੱਤਾ। ਇਸ ਦੇ ਨਾਲ ਹੀ ਸਕੂਲ ਦੇ ਨੰਨ੍ਹੇ ਗੱਭਰੂ ਵੀ ਪਿੱਛੇ ਨਹੀਂ ਰਹੇ। ਛੋਟੇ ਮੁੰਡਿਆਂ ਨੇ ਜੋਸ਼, ਉਤਸ਼ਾਹ ਅਤੇ ਪੂਰੇ ਪੰਜਾਬੀ ਅੰਦਾਜ ਵਿਚ ਭੰਗੜੇ ਦੀਆਂ ਪੇਸ਼ਕਾਰੀਆਂ ਕਰਕੇ ਆਪਣੇ ਜੌਹਰ ਦਿਖਾਏ। ਢੋਲ ਦੇ ਤਾਲ ਨਾਲ ਪੈਂਦੇ ਭੰਗੜੇ ਦੇ ਪੈਰ ਅਤੇ ਬੱਚਿਆਂ ਦਾ ਜੋਸ਼ ਦੇਖਣਯੋਗ ਸੀ। ਕੁੜੀਆਂ ਵਲੋਂ ਗਿੱਧੇ ਅਤੇ ਮੁੰਡਿਆਂ ਵਲੋਂ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ। ਹਰਗੁਣ ਕੌਰ ਨੂੰ ਮਿਸ ਤੀਜ ਚੁਣਿਆ ਗਿਆ। ਇਸ ਤੋਂ ਬਿਨ੍ਹਾਂ ਬਿਊਟੀ ਕਵੀਨ ਏਕਮਵੀਰ ਕੌਰ, ਤੀਜ ਪ੍ਰਿੰਸੈਸ ਸਨਮਦੀਪ ਕੌਰ, ਪੰਜਾਬੀ ਮੁਟਿਆਰ ਗੁਰਨੂਰ ਕੌਰ ਅਤੇ ਸੈਵਲੀਨ ਕੌਰ, ਫੱਬਦਾ ਸੂਟ ਜਪਲੀਨ ਕੌਰ ਰਹੀਆਂ। ਗੱਭਰੂਆਂ ਵਿਚੋਂ ਨਵਦੀਪ ਸਿੰਘ ਭੰਗੜਾ ਕਿੰਗ, ਨਮਨਪਰੀਤ ਸਿੰਘ ਸੋਹਣਾ ਗੱਭਰੂ, ਜਸਦੀਪ ਸਿੰਘ ਅਤੇ ਗੁਰਸ਼ਾਨ ਸਿੰਘ ਨੂੰ ਰਾਯਲ ਪ੍ਰਿੰਸ ਦੇ ਤਾਜ ਨਾਲ ਨਿਵਾਜਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਮਿਲਵਰਤਣ ਦੀ ਭਾਵਨਾ ਪੈਦਾ ਕਰਦੇ ਹਨ। ਸਕੂਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੀ ਇਸ ਮੌਕੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਲਈ ਸਕੂਲ ਦੀ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਵੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ, ਖੰਨਾ ਬੱਚਿਆਂ ਦੇ ਮਾਪਿਆਂ ਦੀ ਬਣ ਰਿਹਾ ਹੈ ਪਹਿਲੀ ਪਸੰਦ ਵਿਦੇਸ਼ੀ ਤਕਨੀਕ ਨਾਲ ਲੈਸ ਸਕੂਲ... ਅਗਲੀ ਖ਼ਬਰ ਸੇਂਟ ਮਦਰ ਟੇਰੇਸਾ ਪਬਲਿਕ ਸਕੂਲ, ਖੰਨਾ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ
Ad Position 24