ਟੈਗੋਰ ਗਲੋਬਲ ਸਕੂਲ ਸਮਰਾਲਾ ਵਿਖੇ ‘ਕਲਮੀਨੇਟਿੰਗ ਐਕਟੀਵਿਟੀ’ ਪ੍ਰੋਗਰਾਮ ਕਰਵਾਇਆ
ਸਮਰਾਲਾ, 18 ਅਗਸਤ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ, ਸਮਰਾਲਾ ਵਿਖੇ ਕਲਾਸ ਪ੍ਰੈਪ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਕਲਮੀਨੇਟਿੰਗ ਐਕਟੀਵਿਟੀ’ ਦਾ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ, ਨੰਨ੍ਹੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਹ ਸਮਾਗਮ ਸਕੂਲ ਦੇ ਡਾਇਰੈਕਟਰ ਬਾਲ ਕ੍ਰਿਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਦੀ ਕੁਸ਼ਲ ਰਹਿਨੁਮਾਈ ਹੇਠ ਸਫਲਤਾਪੂਰਵਕ ਨੇਪਰੇ ਚੜਿ੍ਆ।
ਸਮਰਾਲਾ, 18 ਅਗਸਤ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ, ਸਮਰਾਲਾ ਵਿਖੇ ਕਲਾਸ ਪ੍ਰੈਪ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਕਲਮੀਨੇਟਿੰਗ ਐਕਟੀਵਿਟੀ’ ਦਾ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ, ਨੰਨ੍ਹੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਹ ਸਮਾਗਮ ਸਕੂਲ ਦੇ ਡਾਇਰੈਕਟਰ ਬਾਲ ਕ੍ਰਿਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਦੀ ਕੁਸ਼ਲ ਰਹਿਨੁਮਾਈ ਹੇਠ ਸਫਲਤਾਪੂਰਵਕ ਨੇਪਰੇ ਚੜਿ੍ਆ। ਵਿਦਿਆਰਥੀਆਂ ਨੇ ਵੱਖ-ਵੱਖ ਭੂਮਿਕਾਵਾਂ ਰਾਹੀਂ ਆਪਣੀ ਅਦਾਕਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਭ ਦਾ ਮਨ ਮੋਹ ਲਿਆ। ਸਮਾਗਮ ਵਿਚ ਮੌਜੂਦ ਮਾਪਿਆਂ ਨੇ ਬੱਚਿਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ । ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਮਨੋਜ ਕੁਮਾਰ ਨੇ ਸਾਰੇ ਭਾਗ ਲੈਣ ਵਾਲੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਨੂੰ ਮਿਲ ਰਹੇ ਨਿਰੰਤਰ ਸਹਿਯੋਗ ਲਈ ਹਾਜ਼ਰ ਮਾਪਿਆਂ ਦਾ ਧੰਨਵਾਦ ਕੀਤਾ।