18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅੰਮ੍ਰਿਤਪਾਲ ਸਿੰਘ ਗੁਰੋਂ ਨੂੰ ਯੂਥ ਅਕਾਲੀ ਦਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ’ਤੇ ਸਮਰਾਲਾ ਹਲਕੇ ’ਚ ਖ਼ੁਸ਼ੀ ਦੀ ਲਹਿਰ

ਸਮਰਾਲਾ, 18 ਅਗਸਤ (ਕੁਲਵਿੰਦਰ ਸਿੰਘ)-ਜੇਕਰ ਸਮਰਾਲਾ ਹਲਕੇ ਦੀ ਰਾਜਨੀਤੀ ਸਬੰਧੀ ਗੱਲਬਾਤ ਕੀਤੀ ਜਾਵੇ ਤਾਂ ਇਸ ਮੌਕੇ ਸ਼੍ਰੋ. ਅ.

Ad Position 21
No active advertisement
ਅਜੀਤ ਡੈਸਕ 19-08-2026
ਸਮਰਾਲਾ, 18 ਅਗਸਤ (ਕੁਲਵਿੰਦਰ ਸਿੰਘ)-ਜੇਕਰ ਸਮਰਾਲਾ ਹਲਕੇ ਦੀ ਰਾਜਨੀਤੀ ਸਬੰਧੀ ਗੱਲਬਾਤ ਕੀਤੀ ਜਾਵੇ ਤਾਂ ਇਸ ਮੌਕੇ ਸ਼੍ਰੋ. ਅ. ਦਲ (ਬਾਦਲ) ਲਈ ਸੁਖਾਵਾਂ ਮਾਹੌਲ ਬਣ ਰਿਹਾ ਹੈ, ਜਿਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਸਮਰਾਲਾ ਵਿਧਾਨ ਸਭਾ ਹਲਕੇ ਵਿੱਚ ਅਕਾਲੀ ਦਲ ਦੇ ਉਭਾਰ ਦੀਆਂ ਗੁਪਤ ਸੂਚਨਾਵਾਂ ਸਮੇਂ-ਸਮੇਂ ਸਿਰ ਪੁੱਜ ਜਾਂਦੀਆਂ ਹਨ, ਜਿਸ ਕਾਰਨ ਉਨ੍ਹਾਂ ਨੇ ਸਮਰਾਲਾ ਦੀ ਸੀਨੀਅਰ ਲੀਡਰਸ਼ਿਪ ਨੂੰ ਪਾਰਟੀ ਦੇ ਕੌਮੀ ਪੱਧਰ ਦੇ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸਮਰਾਲਾ ਹਲਕੇ ਤੋਂ ਯੂਥ ਵਿੰਗ ਵਿਚੋਂ ਅੰਮ੍ਰਿਤਪਾਲ ਸਿੰਘ ਗੁਰੋਂ ਨੂੰ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਸ਼੍ਰੋ. ਅ. ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਅਤੇ ਅੰਮ੍ਰਿਤਪਾਲ ਸਿੰਘ ਗੁਰੋਂ ਦੁਆਰਾ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਉਪਰੰਤ ਸਮਰਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁਲਾਕਾਤ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬਹੁਤ ਹੀ ਸੁਹਾਵਣੇ ਮਾਹੌਲ ਵਿਚ ਹੋਈ। ਇਸ ਮੁਲਾਕਾਤ ਦੌਰਾਨ ਪੰਜਾਬ ਦੀ ਸਮਾਜਿਕ, ਰਾਜਨੀਤਕ ਹਾਲਤ ਬਾਰੇ ਗਹਿਰਾਈ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਸਮਰਾਲਾ ਦੀ ਰਾਜਨੀਤੀ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਬਾਦਲ ਸਾਹਿਬ ਨੇ ਅੰਮ੍ਰਿਤਪਾਲ ਸਿੰਘ ਗੁਰੋਂ ਦੁਆਰਾ ਆਪਣੇ ਹਲਕਾ ਸਮਰਾਲਾ ਤੋਂ ਇਲਾਵਾ ਨਾਲ ਦੇ ਵਿਧਾਨ ਸਭਾ ਹਲਕਿਆਂ ਵਿਚ ਸ਼੍ਰੋ.ਅ.ਦਲ ਪ੍ਰਤੀ ਸਰਗਰਮੀਆਂ ਤੇਜ ਰੱਖਣ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਜੇਕਰ ਦੇਸ਼ ਦੀ ਵਾਗਡੋਰ ਨੌਜਵਾਨਾਂ ਦੇ ਹੱਥਾਂ ਵਿਚ ਹੋਵੇਗੀ ਤਾਂ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗੀ। ਇਸ ਮੌਕੇ ਅੰਮ੍ਰਿਤਪਾਲ ਸਿੰਘ ਗੁਰੋਂ ਨੇ ਕਿਹਾ ਕਿ ਉਹ ਇਹ ਅਹੁਦਾ ਮਿਲਣ ਲਈ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਰਬਜੀਤ ਸਿੰਘ ਝਿੰਜਰ ਸੂਬਾ ਪ੍ਰਧਾਨ ਯੂਥ ਅਕਾਲੀ ਦਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਸ ਦੁਆਰਾ ਕੀਤੇ ਜਾਂਦੇ ਕੰਮਾਂ ਪ੍ਰਤੀ ਵਿਸ਼ਵਾਸ ਪ੍ਰਗਟ ਕੀਤਾ ਅਤੇ ਪੰਜਾਬ ਪੱਧਰ ਦੇ ਅਹੁਦੇ ਨਾਲ ਨਿਵਾਜਿਆ ਹੈ।
Ad Position 22
No active advertisement
ਪਿਛਲੀ ਖ਼ਬਰ ਖੰਨਾ ਬਿਊਟੀਜ਼ ਕਲੱਬ ਵਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ
Ad Position 24