20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬ ਸਰਕਾਰ ਮੁਲਾਜ਼ਮ ਤੇ ਪੈਨਸ਼ਨਰਾਂ ਦਾ ਡੀ. ਏ. ਬਕਾਇਆ ਤੁਰੰਤ ਜਾਰੀ ਕਰੇ-ਢਿੱਲੋਂ

ਕੁਹਾੜਾ, 19 ਅਗਸਤ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ.

Ad Position 21
No active advertisement
ਧਰਮਜੀਤ ਸਿੰਘ ਢਿੱਲੋਂ ਦੀ ਫਾਇਲ ਫੋਟੋ। 20-08-2026
ਕੁਹਾੜਾ, 19 ਅਗਸਤ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. (ਮਹਿੰਗਾਈ ਭੱਤਾ) ਅਤੇ ਡੀ. ਆਰ. (ਮਹਿੰਗਾਈ ਰਾਹਤ) ਦੇ ਬਕਾਏ ਦੀ ਅਦਾਇਗੀ ਨਾ ਕੀਤੇ ਜਾਣ ‘ਤੇ ਤਿੱਖਾ ਰੋਸ ਪ੍ਰਗਟ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਵਲੋਂ 15 ਦਿਨਾਂ ਦੇ ਅੰਦਰ ਬਕਾਏ ਦੀ ਅਦਾਇਗੀ ਕਰਨ ਸਬੰਧੀ ਦਿੱਤੇ ਸਪਸ਼ਟ ਹੁਕਮਾਂ ਦੇ ਬਾਵਜੂਦ ਸਰਕਾਰ ਵਲੋਂ ਪੈਦਾ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਅਦਾਲਤੀ ਹੁਕਮਾਂ ਦੀ ਪਾਲਣਾ ਨੂੰ ਲੈ ਕੇ ਸਵਾਲ ਖੜ੍ਹੇ ਕਰਦੀਆਂ ਹਨ। ਯੂਨੀਅਨ ਆਗੂ ਨੇ ਕਿਹਾ ਕਿ ਮੁਲਾਜ਼ਮਾਂ ਦੇ ਹੱਕ ਦਾ ਡੀ. ਏ. ਰੋਕਣਾ ਪੰਜਾਬ ਸਰਕਾਰ ਨੂੰ ਆਉਣ ਵਾਲੇ ਸਮੇਂ ਵਿਚ ਮਹਿੰਗਾ ਪੈ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਅਣਗੌਲਿਆ ਨਾ ਕਰੇ ਅਤੇ ਲੰਬਿਤ ਮਹਿੰਗਾਈ ਭੱਤੇ ਦੇ ਬਕਾਏ ਸਮੇਤ ਕਟੇ ਹੋਏ ਭੱਤੇ ਜਲਦ ਬਹਾਲ ਕਰ ਕੇ ਅਦਾਇਗੀ ਯਕੀਨੀ ਬਣਾਏ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਸਾਹਨੇਵਾਲ, ਅਲਬੇਲ ਸਿੰਘ ਪੁੜੈਣ ਅਤੇ ਮਨਦੀਪ ਸਿੰਘ ਸੇਖੋਂ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮ ਵਰਗ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦੇ ਵਿੱਤੀ ਲਾਭ ਜਲਦ ਜਾਰੀ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਮਲੌਦ ਦੇ ਨਵੇਂ ਐੱਸ. ਐੱਚ. ਓ. ਸੁਖਵੀਰ ਸਿੰਘ ਦਾ ਕੀਤਾ ਸਨਮਾਨ ਅਗਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਐਂਜਲ ਇਨਵੈਸਟਮੈਂਟ ਅਤੇ ਵੀ. ਸੀ. ਫੰਡਿੰਗ ਵਿਸ਼ੇ ’ਤੇ ਸੈਸ਼ਨ ਪ੍ਰੋਗਰਾਮ
Ad Position 24