21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਝਾੜ ਸਾਹਿਬ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਾਛੀਵਾੜਾ ਸਾਹਿਬ, 19 ਅਗਸਤ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਰਹਿਨੁਮਾਈ ਅਤੇ ਕਲਚਰਲ ਕਮੇਟੀ ਦੇ ਇੰਚਾਰਜ ਡਾ.

Ad Position 21
No active advertisement
ਅਜੀਤ ਡੈਸਕ 20-08-2026
ਮਾਛੀਵਾੜਾ ਸਾਹਿਬ, 19 ਅਗਸਤ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਰਹਿਨੁਮਾਈ ਅਤੇ ਕਲਚਰਲ ਕਮੇਟੀ ਦੇ ਇੰਚਾਰਜ ਡਾ. ਅਮਨਪ੍ਰੀਤ ਕੌਰ ਕੰਗ, ਸੁਖਨਪ੍ਰੀਤ ਕੌਰ ਅਤੇ ਪੰਜਾਬੀ ਵਿਭਾਗ ਦੀ ਅਗਵਾਈ ਹੇਠ ਤੀਆਂ ਦਾ ਮੇਲਾ ਲਗਾਇਆ ਗਿਆ। ਮੇਲੇ ‘ਚ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਬੀਬੀ ਹਰਜਿੰਦਰ ਕੌਰ ਪਵਾਤ ਅਤੇ ਸੁਖਪ੍ਰੀਤ ਕੌਰ ਢਿੱਲੋਂ ਨੇ ਸ਼ਿਰਕਤ ਕੀਤੀ। ਇਸ ਤੀਆਂ ਦੇ ਮੇਲੇ ‘ਤੇ ਕਾਲਜ ਦੀਆਂ ਵਿਦਿਆਰਥਣਾਂ ਨੇ ਜਿੱਥੇ ਪੰਜਾਬੀ ਸਭਿਆਚਾਰ ਨਾਲ ਜੁੜੀਆਂ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਉੱਥੇ ਨਾਲ ਹੀ ਪੰਜਾਬੀ ਵਿਭਾਗ ਵਲੋਂ ਵਿਰਾਸਤੀ ਪ੍ਰਦਰਸ਼ਨੀ ਵੀ ਲਗਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ‘ਚ ਕਾਲਜ ਪ੍ਰਿੰਸੀਪਲ ਵਲੋਂ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਮਹਿੰਦੀ, ਰੰਗੋਲੀ, ਵਿਰਾਸਤੀ ਕਲਾਵਾਂ, ਰਵਾਇਤੀ ਗੀਤ ਅਤੇ ਤੀਆਂ ਦੀ ਰਾਣੀ ਆਦਿ ਮੁਕਾਬਲੇ ਕਰਵਾਏ ਗਏ । ਸਮਾਗਮ ਦੌਰਾਨ ਤੀਆਂ ਦੀ ਰਾਣੀ ਦਾ ਖਿਤਾਬ ਰੋਮਨਪ੍ਰੀਤ ਕੌਰ ਨੇ ਜਿੱਤਿਆ, ਸੁਚੱਜੀ ਮੁਟਿਆਰ ਦਾ ਖਿਤਾਬ ਹਰਮਨਜੋਤ ਕੌਰ ਅਤੇ ਸੋਹਣੀ ਸੁਨੱਖੀ ਮੁਟਿਆਰ ਦਾ ਖਿਤਾਬ ਗੁਰਪ੍ਰੀਤ ਕੌਰ ਨੇ ਜਿੱਤਿਆ। ਇਸ ਮੌਕੇ ਬਲਜਿੰਦਰ ਕੌਰ ਮਾਨ, ਅਨੂਪ ਕੌਰ, ਹਰਪ੍ਰੀਤ ਕੌਰ ਸਿੱਧੂ, ਸੁਰਿੰਦਰ ਕੌਰ, ਸਾਹਰਪ੍ਰੀਤ ਸਿੱਧੂ, ਰਾਜਵਿੰਦਰ ਕੌਰ ਰੋਜ਼ੀ, ਅਮਰਜੀਤ ਕੌਰ, ਪਰਮਜੀਤ ਕੌਰ ਕੰਗ, ਪ੍ਰਕਾਸ਼ ਕੌਰ, ਸੁਖਜਿੰਦਰ ਕੌਰ, ਵਰਿੰਦਰ ਕੌਰ, ਰਮਨਦੀਪ ਕੌਰ, ਜੋਤੀ ਕੌਰ, ਜੱਗਪ੍ਰੀਤ ਕੌਰ, ਸਿਮਰਨਜੀਤ ਕੌਰ, ਗੁਰਦੇਵ ਸਿੰਘ ਅਤੇ ਇਲਾਕੇ ਦੀਆਂ ਹੋਰ ਮਾਨਯੋਗ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਡਾ. ਮਹੀਪਿੰਦਰ ਕੌਰ, ਡਾ. ਮਨਦੀਪ ਕੌਰ ਅਤੇ ਪ੍ਰੋ. ਸੁਖਨਪ੍ਰੀਤ ਕੌਰ ਨੇ ਬਾਖੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਮਲੌਦ ’ਚ ਔਰਤਾਂ ਵਲੋਂ ਸਾਂਝੇ ਤੌਰ ’ਤੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੁਲਿਸ ਥਾਣਾ ਮਲੌਦ ਦੇ ਨਵੇਂ ਐੱਸ. ਐੱਚ. ਓ. ਸੁਖਵੀਰ ਸਿੰਘ ਦਾ ਕੀਤਾ ਸਨਮਾਨ
Ad Position 24