20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕਿਸਾਨੀ ਹੱਕਾਂ ਲਈ 1 ਸਤੰਬਰ ਤੋਂ ਚੰਡੀਗੜ੍ਹ ਵੱਲ ਹਜ਼ਾਰਾਂ ਕਿਸਾਨ ਕਰਨਗੇ ਕੂਚ-ਮੇਹਲੋਂ, ਜੰਡਿਆਲੀ, ਗਰੇਵਾਲ

ਕੁਹਾੜਾ, 19 ਅਗਸਤ (ਸੰਦੀਪ ਸਿੰਘ ਕੁਹਾੜਾ)-ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਹੱਕਾਂ ਅਤੇ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੱਤ ਦਿਨਾਂ ਦਾ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਕਿਸਾਨ ਆਗੂਆਂ ਵਲੋਂ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਮੋਰਚੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 20-08-2026
ਕੁਹਾੜਾ, 19 ਅਗਸਤ (ਸੰਦੀਪ ਸਿੰਘ ਕੁਹਾੜਾ)-ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਹੱਕਾਂ ਅਤੇ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੱਤ ਦਿਨਾਂ ਦਾ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਕਿਸਾਨ ਆਗੂਆਂ ਵਲੋਂ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਮੋਰਚੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦੇਣ ਸਮੇਂ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਪਮਨਦੀਪ ਸਿੰਘ ਗਰੇਵਾਲ ਅਤੇ ਈਰਿੰਦਰ ਸਿੰਘ ਜੌਲੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਇਕ ਸਤੰਬਰ ਨੂੰ ਚੰਡੀਗੜ੍ਹ ਧਰਨੇ ਵਿਚ ਕਿਸਾਨਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਨੂੰ ਇਨ੍ਹਾਂ ਦੇ ਹੱਲ ਲਈ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਮੋਰਚੇ ਨੂੰ ਸਫਲ ਬਣਾਉਣ ਲਈ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਪਮਨਦੀਪ ਸਿੰਘ ਗਰੇਵਾਲ ਮੀਤ ਪ੍ਰਧਾਨ, ਈਰਿੰਦਰ ਸਿੰਘ ਜੌਲੀ ਜੰਡਿਆਲੀ ਪੈ੍ਰੱਸ ਸਕੱਤਰ, ਸੁਰਿੰਦਰ ਸਿੰਘ ਗਿੱਲ ਬਲਾਕ ਪ੍ਰਧਾਨ, ਦਰਸ਼ਨ ਸਿੰਘ ਜਨਰਲ ਸਕੱਤਰ, ਰਣਧੀਰ ਸਿੰਘ ਧਨਾਨਸੂ, ਧੀਰਾ ਜ਼ਿਲ੍ਹਾ ਸਕੱਤਰ, ਬਲਵੀਰ ਸਿੰਘ, ਤ੍ਰਿਲੋਚਨ ਸਿੰਘ, ਗੁਰਮੀਤ ਸਿੰਘ ਅਤੇ ਜਗਰੂਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਪੀ. ਸੰਜੀਵ ਕੁਮਾਰ ਨੇ ਜਗਰਾਉਂ ਵਿਖੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾਵੇਗਾ
Ad Position 24