20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐੱਸ.ਪੀ. ਸੰਜੀਵ ਕੁਮਾਰ ਨੇ ਜਗਰਾਉਂ ਵਿਖੇ ਅਹੁਦਾ ਸੰਭਾਲਿਆ

ਜਗਰਾਉਂ, 19 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਕੀਤੀਆਂ ਗਈਆਂ ਬਦਲੀਆਂ ਦੇ ਤਹਿਤ ਸੰਜੀਵ ਕੁਮਾਰ ਐੱਸ. ਪੀ.

Ad Position 21
No active advertisement
ਅਜੀਤ ਡੈਸਕ 20-08-2026
ਜਗਰਾਉਂ, 19 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਕੀਤੀਆਂ ਗਈਆਂ ਬਦਲੀਆਂ ਦੇ ਤਹਿਤ ਸੰਜੀਵ ਕੁਮਾਰ ਐੱਸ.ਪੀ. (ਓਪਰੇਸ਼ਨ) ਨੇ ਜਗਰਾਉਂ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪਠਾਨਕੋਟ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਐੱਸ.ਪੀ. ਸੰਜੀਵ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਨਸਾਫ਼ ਦੀ ਉਮੀਦ ਲੈ ਕੇ ਆਏ ਲੋਕਾਂ ਨੂੰ ਨਿਰਾਸ਼ ਨਹੀਂ ਮੁੜਨਾ ਪਵੇਗਾ। ਉਨ੍ਹਾਂ ਕਿਹਾ ਕਿ ਦਫ਼ਤਰ ’ਚ ਆਏ ਲੋਕਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਪਬਲਿਕ ਦੀਆਂ ਦਰਖਾਸਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਬਲਿਕ ਦੀ ਸੇਵਾ ਲਈ ਹਰ ਸਮੇਂ ਵਚਨਬੱਧ ਹੈ ਅਤੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਬਿਨ੍ਹਾ ਕਿਸੇ ਝਿਜਕ ਦੇ ਪੁਲਿਸ ਕੋਲ ਪਹੁੰਚ ਕਰਨੀ ਚਾਹੀਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਈ ਹਵਾਰਾ ਦੀ ਮਾਂ ਦੀ ਗੰਭੀਰ ਹਾਲਤ ਦੇ ਮੱਦੇਨਜ਼ਰ 10 ਦਿਨਾਂ ਦੀ ਤੁਰੰਤ ਪੈਰੋਲ ਦਿੱਤੀ ਜਾਵੇ- ਸ਼ਾਹਪੁਰ ਅਗਲੀ ਖ਼ਬਰ ਕਿਸਾਨੀ ਹੱਕਾਂ ਲਈ 1 ਸਤੰਬਰ ਤੋਂ ਚੰਡੀਗੜ੍ਹ ਵੱਲ ਹਜ਼ਾਰਾਂ ਕਿਸਾਨ ਕਰਨਗੇ ਕੂਚ-ਮੇਹਲੋਂ, ਜੰਡਿਆਲੀ, ਗਰੇਵਾਲ
Ad Position 24