21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਲੋਕਾਂ ਦਾ ਵਿਸ਼ਵਾਸ ਮੁੜ ਕਾਂਗਰਸ ਵੱਲ, ਆਗਾਮੀ ਚੋਣਾਂ ’ਚ ਹੋਵੇਗੀ ਮਜ਼ਬੂਤ ਵਾਪਸੀ- ਪਾਲ ਸਿੰਘ ਗਰੇਵਾਲ ਖੰਨਾ ਦੇ ਸਮਰਾਲਾ ਰੋਡ ’ਤੇ ਕਾਰ ਨੂੰ ਲੱਗੀ ਅੱਗ

ਕੁਹਾੜਾ, 20 ਅਗਸਤ (ਸੰਦੀਪ ਸਿੰਘ ਕੁਹਾੜਾ)-ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਪੂਰੀ ਤਰਾਂ ਨਾਲ ਭੰਗ ਹੋ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਵਲੋਂ ਕੁਹਾੜਾ ਵਿਖੇ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਕੁਹਾੜਾ, 20 ਅਗਸਤ (ਸੰਦੀਪ ਸਿੰਘ ਕੁਹਾੜਾ)-ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਪੂਰੀ ਤਰਾਂ ਨਾਲ ਭੰਗ ਹੋ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਵਲੋਂ ਕੁਹਾੜਾ ਵਿਖੇ ਕੀਤਾ ਗਿਆ। ਗਰੇਵਾਲ ਨੇ ਕਿਹਾ ਕਿ ਬਦਲਾਅ ਦੇ ਨਾਮ ‘ਤੇ ਲੋਕਾਂ ਨੂੰ ਗੁਮਰਾਹ ਕਰ ਕੇ ਸੱਤਾ ਵਿਚ ਆਈ ਆਪ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹਨ ਅਤੇ ਆਪ ਤੋਂ ਅੱਕੇ ਪੰਜਾਬ ਦੇ ਲੋਕ ਹੁਣ ਕਾਂਗਰਸ ਪਾਰਟੀ ਵੱਲ ਆਸ ਦੀ ਨਜ਼ਰ ਨਾਲ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਲਦਾ ਕਰਨ ਲਈ ਪੂਰੀ ਤਰ੍ਹਾਂ ਤਤਪਰ ਹੋ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੱਤਾ ਦੀ ਵਾਗਡੋਰ ਸੌਂਪਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੈ ਅਤੇ ਸੂਬੇ ਦੇ ਹਿਤਾਂ ਲਈ ਮਜ਼ਬੂਤੀ ਨਾਲ ਕੰਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮਹਿੰਗਾਈ, ਬੇਰੁਜ਼ਗਾਰੀ ਨਸ਼ਿਆਂ ਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਚਿੰਤਤ ਹਨ ਅਤੇ ਸਰਕਾਰ ਵਲੋਂ ਕੀਤੇ ਵਾਅਦਿਆਂ ਅਤੇ ਜ਼ਮੀਨੀ ਪੱਧਰ ‘ਤੇ ਉਨ੍ਹਾਂ ਦੀ ਪੂਰਤੀ ਵਿਚਲੇ ਫ਼ਰਕ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਇਨ੍ਹਾਂ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿਚ ਮਜ਼ਬੂਤ ਸਰਕਾਰ ਬਣਾਏਗੀ। ਇਸ ਮੌਕੇ ਪਾਲ ਸਿੰਘ ਗਰੇਵਾਲ ਨਾਲ ਸੁਖਵਿੰਦਰ ਸਿੰਘ ਬੱਲੂ, ਅਸ਼ਫਾਕ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਚੀਮਾ ਖੰਨਾ ਦੀਆਂ 8 ਵਿਦਿਆਰਥਣਾਂ ਦਾ ਫ਼ੁੱਟਬਾਲ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਪਮਾਲੀ ’ਚ ਤੀਆਂ ਮਨਾਉਣ ਮੌਕੇ ਔਰਤਾਂ, ਮੁਟਿਆਰਾਂ ਨੇ ਰੰਗ ਬੰਨ੍ਹਿਆਂ
Ad Position 24