ਪੰਜਾਬ ਬੰਦ ਦੇ ਸੱਦੇ ’ਤੇ ਖੰਨਾ, ਪਾਇਲ, ਬੀਜਾ, ਦੋਰਾਹਾ, ਸਮਰਾਲਾ ਤੇ ਆਲੇ-ਦੁਆਲੇ ਪੂਰਨ ਬੰਦ ਕਰਵਾਇਆ ਜਾਵੇਗਾ– ਭਾਈ ਜਤਿੰਦਰ ਸਿੰਘ ਈਸੜੂ
ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਦੇ ਲਈ ਕੌਮੀ ਇੰਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੀ ਦਿੱਤੀ ਕਾਲ ਨੂੰ ਯੂਨਾਇਟਿਡ ਅਕਾਲੀ ਦਲ ਪੰਜਾਬ ਵੱਲੋਂ ਪੂਰਨ ਸਮਰਥਨ ਦੇ ਦਿੱਤਾ ਗਿਆ ਹੈ। ਅੱਜ ਇੱਥੇ ਯੂਨਾਇਟਿਡ ਅਕਾਲੀ ਦਲ ਦੇ ਸਕੱਤਰ ਜਰਨਲ ਭਾਈ ਜਤਿੰਦਰ ਸਿੰਘ ਈਸੜੂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇੰਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਨੂੰ ਯੂਨਾਇਟਿਡ ਅਕਾਲੀ ਦਲ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ।
ਭ
ਭਾਈ ਜਤਿੰਦਰ ਸਿੰਘ ਈਸੜੂ
21-08-2026
ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)- ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਦੇ ਲਈ ਕੌਮੀ ਇੰਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੀ ਦਿੱਤੀ ਕਾਲ ਨੂੰ ਯੂਨਾਇਟਿਡ ਅਕਾਲੀ ਦਲ ਪੰਜਾਬ ਵੱਲੋਂ ਪੂਰਨ ਸਮਰਥਨ ਦੇ ਦਿੱਤਾ ਗਿਆ ਹੈ। ਅੱਜ ਇੱਥੇ ਯੂਨਾਇਟਿਡ ਅਕਾਲੀ ਦਲ ਦੇ ਸਕੱਤਰ ਜਰਨਲ ਭਾਈ ਜਤਿੰਦਰ ਸਿੰਘ ਈਸੜੂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇੰਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਨੂੰ ਯੂਨਾਇਟਿਡ ਅਕਾਲੀ ਦਲ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਅੱਜ ਦੇ ਪੰਜਾਬ ਬੰਦ ਕਰਨ ਲਈ ਸਹਿਯੋਗ ਦੇਣ ਤਾਂ ਜੋ ਸਰਕਾਰਾਂ ਨੂੰ ਪਤਾ ਲੱਗ ਜਾਵੇ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਵਾਸੀ ਇੱਕਜੁੱਟ ਹਨ। ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਕਰਵਾਉਣ ਲਈ ਯੂਨਾਇਟਿਡ ਅਕਾਲੀ ਦਲ ਖੰਨਾ, ਪਾਇਲ, ਬੀਜਾ, ਦੋਰਾਹਾ, ਸਮਰਾਲਾ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਪੂਰਨ ਤੌਰ ਬੰਦ ਕਰਵਾਇਆ ਜਾਵੇਗਾ। ਜਿਸ ਲਈ ਉਨ੍ਹਾਂ ਨੇ ਖੰਨਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀ ਵਰਗ ਨੂੰ ਆਪਣੀਆਂ ਦੁਕਾਨਾਂ ਅਤੇ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬੰਦ ਦੌਰਾਨ ਵੱਖ-ਵੱਖ ਥਾਵਾਂ ਤੇ ਹਾਈਵੇ ਬੰਦ ਕਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਆਉ ਪੰਜਾਬ ਬੰਦ ਨੂੰ ਸਫਲ ਬਨਾਉਣ ਲ ਈ ਇੱਕਜੁੱਟ ਹੋ ਕੇ ਸਫਲ ਬਣਾਈਏ।