21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਟਿੱਪਰ ਤੇ ਟਰੱਕ ਦੀ ਟੱਕਰ ਵਿਚ ਇੱਕ ਚਾਲਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਮਾਛੀਵਾੜਾ ਸਾਹਿਬ, 20 ਅਗਸਤ (ਰਾਜਦੀਪ ਸਿੰਘ ਅਲਬੇਲਾ)-ਇੱਥੇ ਨੇੜਲੇ ਪਿੰਡ ਬਹਿਲੋਲਪੁਰ ਦੇ ਸਰਹਿੰਦ ਨਹਿਰ ਪੁਲ ਨੇੜੇ ਅੱਧੀ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿਚ ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ ਗੁਰਵਿੰਦਰ ਸਿੰਘ (35) ਵਾਸੀ ਆਦਮਪੁਰ ਦੀ ਮੌਤ ਹੋ ਗਈ। ਜਦਕਿ ਦੂਜੇ ਵਾਹਨ ਦਾ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

Ad Position 21
No active advertisement
ਮ੍ਰਿਤਕ ਗੁਰਵਿੰਦਰ ਸਿੰਘ ਦੀ ਫਾਈਲ ਫ਼ੋਟੋ। 21-08-2026
ਮਾਛੀਵਾੜਾ ਸਾਹਿਬ, 20 ਅਗਸਤ (ਰਾਜਦੀਪ ਸਿੰਘ ਅਲਬੇਲਾ)-ਇੱਥੇ ਨੇੜਲੇ ਪਿੰਡ ਬਹਿਲੋਲਪੁਰ ਦੇ ਸਰਹਿੰਦ ਨਹਿਰ ਪੁਲ ਨੇੜੇ ਅੱਧੀ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿਚ ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ ਗੁਰਵਿੰਦਰ ਸਿੰਘ (35) ਵਾਸੀ ਆਦਮਪੁਰ ਦੀ ਮੌਤ ਹੋ ਗਈ। ਜਦਕਿ ਦੂਜੇ ਵਾਹਨ ਦਾ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਟਿੱਪਰ ਚਾਲਕ ਗੁਰਵਿੰਦਰ ਸਿੰਘ ਬਜਰੀ ਦੀ ਢੋਆ-ਢੁਆਈ ਲਈ ਸਰਹਿੰਦ ਨਹਿਰ ਕਿਨਾਰੇ ਰੋਪੜ ਵੱਲ ਨੂੰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਸੀਮਿੰਟ ਦੇ ਭਰੇ ਟਰੱਕ ਨਾਲ ਉਸ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋਵੇਂ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ ਜਿਸ ਵਿਚ ਗੁਰਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਟਰੱਕ ਚਾਲਕ ਰਮੇਸ਼ ਕੁਮਾਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਚਰਨਜੀਤ ਸਿੰਘ ਮੌਕੇ ‘ਤੇ ਪਹੁੰਚ ਗਏ ਜਿਨ੍ਹਾਂ ਵਲੋਂ ਗੁਰਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਗਿਆ ਜਦਕਿ ਜ਼ਖ਼ਮੀ ਨੂੰ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ। ਗੁਰਵਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਛੋਟੇ-ਛੋਟੇ ਬੱਚੇ ਛੱਡ ਗਿਆ। ਸਾਵਣ ਦੇ ਚੱਲ ਰਹੇ ਨਰਾਤਿਆਂ ਸਬੰਧੀ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਵਾਹਨਾਂ ਦੀ ਰੋਪੜ ਰੋਡ ‘ਤੇ ਭਾਰੀ ਆਵਾਜਾਈ ਲੱਗੀ ਰਹਿੰਦੀ ਹੈ। ਇਸ ਹਾਦਸੇ ਤੋਂ ਬਾਅਦ ਸੜਕ ‘ਤੇ ਲੰਬਾ ਜਾਮ ਲੱਗ ਗਿਆ ਜਿਸ ਨੂੰ ਖੁਲ੍ਹਵਾਉਣ ਲਈ ਮਾਛੀਵਾੜਾ ਪੁਲਸ ਨੂੰ ਕਾਫ਼ੀ ਮਸ਼ੱਕਤ ਕਰਨੀ ਪਈ। ਥਾਣਾ ਮੁਖੀ ਚਰਨਜੀਤ ਸਿੰਘ ਵਲੋਂ ਮਸ਼ੀਨ ਮੰਗਵਾ ਕੇ ਦੋਵੇਂ ਵਾਹਨਾਂ ਨੂੰ ਸਾਈਡ ‘ਤੇ ਕਰਵਾਇਆ ਜਿਸ ਤੋਂ ਬਾਅਦ ਆਵਾਜਾਈ ਚੱਲ ਸਕੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਟਕਸਾਲੀ ਵਰਕਰਾਂ ਦਾ ਖਿਆਲ ਰੱਖਿਆ–ਸਾਬਕਾ ਮੰਤਰੀ ਗਰੇਵਾਲ ਜਥੇਦਾਰ ਬਲਵੰਤ ਸਿੰਘ ਘਲੋਟ... ਅਗਲੀ ਖ਼ਬਰ ਬੱਬਲੂ ਲੋਪੋਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ
Ad Position 24