21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਖੰਨਾ ਦੇ ਸਿਵਲ ਹਸਪਤਾਲ ’ਚ ਸਫਾਈ ਸੇਵਕਾਂ ਦੀ ਹੜਤਾਲ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ ਵਿਚ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਬੰਦ ਕਰਕੇ ਕਲਮ ਛੋੜ ਹੜਤਾਲ ਕੀਤੀ ਗਈ। ਇਸ ਦੌਰਾਨ ਸਫਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 21-08-2026
ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ ਵਿਚ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਬੰਦ ਕਰਕੇ ਕਲਮ ਛੋੜ ਹੜਤਾਲ ਕੀਤੀ ਗਈ। ਇਸ ਦੌਰਾਨ ਸਫਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਸਫਾਈ ਸੇਵਕ ਅਮਨਦੀਪ ਕੌਰ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਸਫਾਈ ਸੇਵਕ ਵਜੋਂ ਸੇਵਾ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਨਾ ਤਾਂ ਉਨ੍ਹਾਂ ਨੂੰ ਪਕਾ ਕੀਤਾ ਗਿਆ ਅਤੇ ਨਾ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਬਣਦੇ ਹੱਕ ਅਤੇ ਬੈਨਿਫਿਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਮੁਲਾਜ਼ਮਾਂ ਨੂੰ 15 ਤੋਂ 25 ਸਾਲ ਤੱਕ ਸੇਵਾ ਕਰਦਿਆਂ ਹੋ ਚੁੱਕੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਅਮਨਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਇਸ ਦਾ ਲਾਭ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਕਈ ਵਾਰ ਮੰਗ ਪੱਤਰ ਦਿੱਤੇ ਗਏ ਹਨ ਅਤੇ ਵੱਖ-ਵੱਖ ਅਧਿਕਾਰੀਆਂ ਕੋਲ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਉੱਥੇ ਹੀ ਸਫਾਈ ਸੇਵਕ ਪਰਮਜੀਤ ਕੌਰ ਨੇ ਦੱਸਿਆ ਕਿ ਇੰਨੇ ਲੰਬੇ ਸਮੇਂ ਤੋਂ ਸੇਵਾ ਕਰਨ ਦੇ ਬਾਵਜੂਦ ਵੀ ਉਹਨਾਂ ਨੂੰ ਸਿਰਫ਼ 12 ਹਜ਼ਾਰ ਰੁਪਏ ਦੇ ਕਰੀਬ ਤਨਖਾਹ ਮਿਲ ਰਹੀ ਹੈ। ਉਨ ੍ਹਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਸੇਵਾ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਕੋਈ ਹੋਰ ਸਰਕਾਰੀ ਬੈਨਿਫਿਟ ਨਹੀਂ ਮਿਲ ਰਿਹਾ ਅਤੇ ਠੇਕਾ ਪ੍ਰਣਾਲੀ ਰਾਹੀਂ ਕੰਮ ਕਰਵਾਇਆ ਜਾ ਰਿਹਾ ਹੈ। ਅੱਜ ਵੀ ਉਨ੍ਹਾਂ ਵੱਲੋਂ ਸਬੰਧਤ ਖੰਨਾ ਹਸਪਤਾਲ ਦੇ ਐਸ. ਐਮ. ਓ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਸਫਾਈ ਸੇਵਕਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ ਲੋੜ ਪੈਣ ’ਤੇ ਭੁੱਖ ਹੜਤਾਲ ’ਤੇ ਵੀ ਬੈਠਣਗੇ। ਇਸ ਮੌਕੇ ਗੁਰਮੀਤ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਹਰਦੀਪ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਬਲਜਿੰਦਰ ਕੌਰ, ਸਰਵਜੀਤ, ਕਿਰਨ ਦੇਵੀ, ਕਰਮਜੀਤ ਕੌਰ, ਮਨਜੀਤ ਕੌਰ, ਲਖਵੀਰ ਕੌਰ, ਵੀਨਾ, ਚਰਨਜੀਤ ਕੌਰ, ਜਸਵਿੰਦਰ ਕੌਰ ਆਦਿ ਸਫ਼ਾਈ ਸੇਵਕ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾ.ਕਿ.ਯੂ. ਰਾਜੇਵਾਲ ਚੰਡੀਗੜ੍ਹ ਰੈਲੀ ’ਚ ਭਾਰੀ ਗਿਣਤੀ ’ਚ ਸ਼ਮੂਲੀਅਤ ਕਰੇਗੀ-ਕਿਸਾਨ ਆਗੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਟਕਸਾਲੀ ਵਰਕਰਾਂ ਦਾ ਖਿਆਲ ਰੱਖਿਆ–ਸਾਬਕਾ ਮੰਤਰੀ ਗਰੇਵਾਲ ਜਥੇਦਾਰ ਬਲਵੰਤ ਸਿੰਘ ਘਲੋਟ...
Ad Position 24