ਮਨਮੋਹਣ ਸਿੰਘ ਖੇੜਾ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਜ਼ਿਲ੍ਹਾ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖੰਨਾ ਲੁਧਿਆਣਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਮਨਮੋਹਣ ਸਿੰਘ ਖੇੜਾ ਨੇ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਨਮੋਹਣ ਸਿੰਘ ਖੇੜਾ ਨੇ ਕਿਹਾ ਕਿ ਮੈਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖੰਨਾ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਪਰ ਕੁੱਝ ਵਿਅਕਤੀਆਂ ਵਲੋਂ ਇਤਰਾਜ ਪ੍ਰਗਟ ਕੀਤਾ ਗਿਆ ਸੀ।
ਖੰਨਾ, 23 ਅਗਸਤ (ਹਰਜਿੰਦਰ ਸਿੰਘ ਲਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖੰਨਾ ਲੁਧਿਆਣਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਮਨਮੋਹਣ ਸਿੰਘ ਖੇੜਾ ਨੇ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਨਮੋਹਣ ਸਿੰਘ ਖੇੜਾ ਨੇ ਕਿਹਾ ਕਿ ਮੈਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖੰਨਾ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਪਰ ਕੁੱਝ ਵਿਅਕਤੀਆਂ ਵਲੋਂ ਇਤਰਾਜ ਪ੍ਰਗਟ ਕੀਤਾ ਗਿਆ ਸੀ। ਇਸ ਦੇ ਮੱਦੇਨਜਰ ਮੈਂ ਪਾਰਟੀ ਦੀ ਏਕਤਾ ਅਖੰਡਤਾ ਤੇ ਵਡਮੁੱਲੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੌਰਤਲਬ ਹੈ ਕਿ ਉਨ੍ਹਾਂ ਨੇ ਇਹ ਅਸਤੀਫ਼ਾ ਪਾਰਟੀ ਦੇ ਪ੍ਰਮੁੱਖ ਨੇਤਾ ਮਨਪ੍ਰੀਤ ਸਿੰਘ ਇਆਲੀ ਨੂੰ ਸੌਂਪਿਆ ਅਤੇ ਇਸ ਦੀ ਕਾਪੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਦਫਤਰ ਨੂੰ ਵੀ ਭੇਜ ਦਿੱਤੀ ਹੈ। ਖੇੜਾ ਨੇ ਕਿਹਾ ਕਿ ਮੈਂ ਆਪਣੇ ਰਾਜਨੀਤਕ ਜੀਵਨ ਵਿਚ ਕਦੇ ਵੀ ਅਹੁਦੇ ਨੂੰ ਤਰਜੀਹ ਨਹੀਂ ਦਿੱਤੀ। ਪੰਥ ਦੇ ਵਡੇਰੇ ਹਿੱਤਾਂ ਲਈ ਹਮੇਸ਼ਾਂ ਕੰਮ ਕੀਤਾ ਹੈ ਮੈਂ ਅੱਜ ਵੀ ਚੜ੍ਹਦੀ ਕਲਾਂ ਵਿਚ ਹਾਂ ਤੇ ਪਾਰਟੀ ਜੋ ਵੀ ਪ੍ਰੋਗਰਾਮ ਦੇਵੇਗੀ ਉਸ ਨੂੰ ਨੇਪਰੇ ਚਾੜ੍ਹਨ ਲਈ ਪੂਰਾ ਯੋਗਦਾਨ ਪਾਵਾਂਗਾ। ਗੌਰਤਲਬ ਹੈ ਕਿ ਖੇੜਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਸ਼ੁਰੂ ਤੋਂ ਜੁੜੇ ਹੋਏ ਹਨ ਤੇ ਪਾਰਟੀ ਦੇ ਕਈ ਵੱਡੇ ਨੇਤਾਵਾਂ ਦੇ ਨਜਦੀਕੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਕਿਸੇ ਵੀ ਨੇਤਾ ਤੋਂ ਵੱਡੀ ਹੁੰਦੀ ਹੈ।