24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

‘ ਆਪ’ ਸਰਕਾਰ ਦੀਆਂ ਨਾਕਾਮੀਆਂ ਤੋਂ ਪੰਜਾਬ ਵਾਸੀ ਦੁਖੀ - ਚੇਅਰਮੈਨ ਜੁਲਮਗੜ੍ਹ

ਰਾੜਾ ਸਾਹਿਬ, 24 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਉਪ ਚੇਅਰਮੈਂਨ ਅਤੇ ਸੀਨੀ. ਕਾਂਗਰਸੀ ਆਗੂ ਗੁਰਦੀਪ ਸਿੰਘ ਜੁਲਮਗੜ੍ਹ ਨੇ ਗੱਲਬਾਤ ਕਰਦਿਆਂ ਪੰਜਾਬ ਦੀ ਮੋਜੂਦਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 25-08-2026
ਰਾੜਾ ਸਾਹਿਬ, 24 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਉਪ ਚੇਅਰਮੈਂਨ ਅਤੇ ਸੀਨੀ. ਕਾਂਗਰਸੀ ਆਗੂ ਗੁਰਦੀਪ ਸਿੰਘ ਜੁਲਮਗੜ੍ਹ ਨੇ ਗੱਲਬਾਤ ਕਰਦਿਆਂ ਪੰਜਾਬ ਦੀ ਮੋਜੂਦਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ, ਜਦਕਿ ਸਰਕਾਰ ਵੱਲੋਂ ਹਰ ਖੇਤਰ ਵਿੱਚ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਚੇਅਰਮੈਂਨ ਜੁਲਮਗੜ੍ਹ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ, ਨਸ਼ਿਆਂ, ਮਹਿੰਗਾਈ ਅਤੇ ਵਿਕਾਸ ਕਾਰਜਾਂ ਨਾਲ ਜੁੜੀਆਂ ਸਮੱਸਿਆਵਾਂ ਲਗਾਤਾਰ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀਆਂ ਅਸਲ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਸਿਆਸੀ ਪ੍ਰਚਾਰ ਨੂੰ ਤਰਜੀਹ ਦੇ ਰਹੀ ਹੈ ਜਦਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਤੇ ਸਿਰਫ ਡਰਾਮੇਬਾਜਾਂ ਦੀ ਸਰਕਾਰ ਹੈ। ਇਸ ਮੌਕੇ ਸੀਨੀ.ਕਾਂਗਰਸੀ ਆਗੂ ਸਵਰਨਜੀਤ ਸਿੰਘ ਬਿੱਟੂ ਘੁਡਾਣੀ ਖੁਰਦ, ਸਾਬਕਾ ਜਿਲਾ ਜਨਰਲ ਸਕੱਤਰ ਪਰਮਿੰਦਰ ਸਿੰਘ ਘੁਡਾਣੀ ਖੁਰਦ, ਕਾਂਗਰਸੀ ਆਗੂ ਮਨਜੀਤ ਸਿੰਘ ਮੰਨਾ ਪਟਿਆਲਾ, ਸਾਬਕਾ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਗੁਰੀ ਲਸਾੜਾ, ਗੁਰਮੀਤ ਸਿੰਘ ਬੋਪਾਰਾਏ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਪਸ ਤੋਂ ਕਰੀਅਰ ਤੱਕ: ਏ. ਐਸ. ਕਾਲਜ, ਖੰਨਾ ਅਤੇ ਸੀਐਸ ਸਾਫਟ ਸਲਿਊਸ਼ਨਜ਼, ਮੋਹਾਲੀ ਵਿਚਕਾਰ ਹੋਇਆ ਸਮਝੌਤਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਦਸਤਾਰ ਮੁਕਾਬਲੇ ’ਚ 42 ਸਕੂਲਾਂ ਦੇ 1030 ਬੱਚਿਆਂ ਤੇ ਨੌਜਵਾਨਾਂ ਨੇ ਲਿਆ ਭਾ...
Ad Position 24