ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦਾ ਐਲਾਨ
ਮਲੌਦ, 24 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਖ਼ਿਲਾਫ਼ 15 ਸਤੰਬਰ 2026 ਤੋਂ ਪੰਜਾਬ ਪੱਧਰੀ ਸੰਘਰਸ਼ ਸ਼ੁਰੂ ਕਰਨ ਦੀ ਚੇਤਾਵਨੀ ਦਿੱਤੀ ਹੈ। ਜਿਲ੍ਹਾ ਲੁਧਿਆਣਾ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਲਹਿਲ ਨੇ ਦੋਸ਼ ਲਗਾਇਆ ਕਿ ਪਹਿਲਾਂ ਦਿੱਤੇ ਗਏ ਮੰਗ ਪੱਤਰਾਂ ’ਤੇ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।
ਮਲੌਦ, 24 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਖ਼ਿਲਾਫ਼ 15 ਸਤੰਬਰ 2026 ਤੋਂ ਪੰਜਾਬ ਪੱਧਰੀ ਸੰਘਰਸ਼ ਸ਼ੁਰੂ ਕਰਨ ਦੀ ਚੇਤਾਵਨੀ ਦਿੱਤੀ ਹੈ। ਜਿਲ੍ਹਾ ਲੁਧਿਆਣਾ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਲਹਿਲ ਨੇ ਦੋਸ਼ ਲਗਾਇਆ ਕਿ ਪਹਿਲਾਂ ਦਿੱਤੇ ਗਏ ਮੰਗ ਪੱਤਰਾਂ ’ਤੇ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈਆਂ ਮੀਟਿੰਗਾਂ ਦੇ ਬਾਵਜੂਦ ਵੀ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ, ਜਿਸ ਕਾਰਨ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਯੂਨੀਅਨ ਨੇ ਦਾਅਵਾ ਕੀਤਾ ਕਿ ਸਰਕਾਰ ਅਤੇ ਨਿੱਜੀ ਕੰਪਨੀਆਂ ਦੀ ਟਾਲਮਟੋਲ ਵਾਲੀ ਨੀਤੀ ਕਾਰਨ ਮੁਲਾਜ਼ਮਾਂ ਦਾ ਲਗਾਤਾਰ ਸ਼ੋਸ਼ਣ ਹੋ ਰਿਹਾ ਹੈ। ਇਸ ਲਈ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ 15 ਸਤੰਬਰ ਤੋਂ ਪੰਜਾਬ ਭਰ ਵਿੱਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਇਸ ਸੰਘਰਸ਼ ਦੌਰਾਨ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਜਾਂ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਕਿਰਤ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਬਲਜਿੰਦਰ ਸਿੰਘ, ਗੁਰਸੇਵਕ ਸਿੰਘ, ਵਿਨੋਦ ਚੁੱਘ, ਮੋਹਿਨੀ ਸ਼ਰਮਾ, ਸੰਦੀਪ ਸਿੰਘ, ਦਵਿੰਦਰ ਸ਼ਰਮਾ ਆਦਿ ਹਾਜ਼ਰ ਸਨ।