ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿਚ ਕੈਂਬਰਿਜ ਮਾਡਰਨ ਸਕੂਲ ਚੋਂਮੋ ਮਲੌਦ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਕਾਂਸੀ ਦੇ ਮੈਡਲ
ਮਲੌਦ, 25 ਅਗਸਤ (ਸਹਾਰਨ ਮਾਜਰਾ)-ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੋਂਮੋ ਮਲੌਦ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸੰਜੀਵ ਮੋਦਗਿੱਲ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੁਕਾਬਲੇ ਵਿਚ ਅੰਡਰ-19 ਵਰਗ ਵਿਚ ਹਰਮਨਪ੍ਰੀਤ ਕੌਰ, ਅੰਡਰ-17 ਵਰਗ ਵਿਚ ਜਿਤਿਸ਼ਾ ਅਤੇ ਅੰਡਰ-14 ਵਰਗ ਵਿਚ ਜਸਲੀਨ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ।
ਮਲੌਦ, 25 ਅਗਸਤ (ਸਹਾਰਨ ਮਾਜਰਾ)-ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੋਂਮੋ ਮਲੌਦ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸੰਜੀਵ ਮੋਦਗਿੱਲ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੁਕਾਬਲੇ ਵਿਚ ਅੰਡਰ-19 ਵਰਗ ਵਿਚ ਹਰਮਨਪ੍ਰੀਤ ਕੌਰ, ਅੰਡਰ-17 ਵਰਗ ਵਿਚ ਜਿਤਿਸ਼ਾ ਅਤੇ ਅੰਡਰ-14 ਵਰਗ ਵਿਚ ਜਸਲੀਨ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ। ਉਨ੍ਹਾਂ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਕੇ ਵੱਡੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੀ ਖੇਡਾਂ ਲਈ ਤਿਆਰੀ ਕਰਵਾਉਣ ਵਿੱਚ ਡੀ. ਪੀ. ਮਾਸਟਰ ਹਰਪ੍ਰੀਤ ਸਿੰਘ ਅਤੇ ਮਾ. ਤਰਲੋਚਨ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਸੰਜੀਵ ਮੋਦਗਿੱਲ ਨੇ ਕਿਹਾ ਕਿ ਸਕੂਲ ਵਿਚ ਮੈਨੇਜ਼ਮੈਂਟ ਕਮੇਟੀ ਵਲੋਂ ਜਿੱਥੇ ਸਿੱਖਿਆ ਦੇ ਮਿਆਰੀ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਹੀ ਖੇਡਾਂ ਦੇ ਖੇਤਰ ਵਿਚ ਵੀ ਸਕੂਲ ਦੇ ਖਿਡਾਰੀ ਬੱਚਿਆਂ ਵਲੋਂ ਜ਼ਿਲ੍ਹਾ ਅਤੇ ਸਟੇਟ ਪੱਧਰੀ ਐਵਾਰਡ ਹਾਸਲ ਕੀਤੇ ਜਾ ਰਹੇ ਹਨ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਕਰਮਦੀਪ ਕੌਰ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਤੇ ਕਿਹਾ ਕਿ ਇਹ ਸ਼ਾਨਦਾਰ ਸਫ਼ਲਤਾ ਵਿਦਿਆਰਥਣਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ।