ਕਾਂਗਰਸੀ ਸੰਸਦ ਮੈਂਬਰ ਵਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣਾ ਮੰਦਭਾਗਾ-ਸ਼ਾਹਪੁਰ
ਪਾਇਲ, 25 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਕਾਂਗਰਸ ਦੇ ਸੰਸਦ ਮੈਂਬਰ ਦੇਵੇਦਰ ਸਿੰਘ ਹੁੱਡਾ ਵਲੋਂ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਕਹਿਣਾ ਬਹੁਤ ਮੰਦਭਾਗਾ ਅਤੇ ਸ਼ਰਮਨਾਕ ਕਾਰਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਅਤੇ ਸੀਨੀਅਰ ਅਕਾਲੀ ਆਗੂ ਡਾ.
ਪਾਇਲ, 25 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਕਾਂਗਰਸ ਦੇ ਸੰਸਦ ਮੈਂਬਰ ਦੇਵੇਦਰ ਸਿੰਘ ਹੁੱਡਾ ਵਲੋਂ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਕਹਿਣਾ ਬਹੁਤ ਮੰਦਭਾਗਾ ਅਤੇ ਸ਼ਰਮਨਾਕ ਕਾਰਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਅਤੇ ਸੀਨੀਅਰ ਅਕਾਲੀ ਆਗੂ ਡਾ. ਸੁਰਿੰਦਰ ਸਿੰਘ ਸ਼ਾਹਪੁਰ ਨੇ ਕੀਤਾ। ਉਹਨਾਂ ਨੇ ਸੰਸਦ ਮੈਂਬਰ ਦੇਪੇਦਰ ਹੁੱਡਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦਾ ਸੱਜਣ ਕੁਮਾਰ ਮੁੱਖ ਦੋਸ਼ੀ ਸੀ, ਜਿਸ ਨੂੰ ਮਾਨਯੋਗ ਅਦਾਲਤ ਨੇ ਦੋਸ਼ੀ ਪਾਏ ਜਾਣ ’ਤੇ ਸ਼ਜਾ ਹੋਈ ਸੀ ਤੇ ਜੇਲ੍ਹ ਦੌਰਾਨ ਹੀ ਦੀ ਮੌਤ ਹੋਈ ਹੈ ਅਤੇ ਮਨੁੱਖਤਾ ਦੇ ਕਾਤਲ ਨੂੰ ਰੋਲ ਮਾਡਲ ਨਹੀਂ ਕਿਹਾ ਜਾ ਸਕਦਾ। ਉਹਨਾਂ ਕਿਹਾ ਕਿ ਸਿਆਸਤਦਾਨਾਂ ਨੂੰ ਅੱਖਾਂ ਬੰਦ ਕਰਕੇ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਸ਼ਾਹਪੁਰ ਨੇ ਕਿਹਾ ਕਿ ਸਿੱਖ ਕੌਮ ਦੇ ਕਾਤਲ ਨੂੰ ਕਾਂਗਰਸ ਦੇ ਸੰਸਦ ਮੈਂਬਰ ਵਲੋਂ ਰੋਲ ਮਾਡਲ ਕਹਿ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ। ਸੰਸਦ ਮੈਂਬਰ ਨੂੰ ਤੁਰੰਤ ਆਪਣਾ ਬਿਆਨ ਵਾਪਸ ਲੈ ਕੇ ਸਮੁੱਚੀ ਸਿੱਖ ਕੌਮ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਉਪਰੋਕਤ ਕਾਂਗਰਸੀ ਸੰਸਦ ਮੈਂਬਰ ਦੇ ਬਿਆਨ ਦੀ ਨਿੰਦਾ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਰਾਏ ਸਿੰਘ, ਰਾਜਿੰਦਰ ਸਿੰਘ ਸ਼ਾਹਪੁਰ, ਬਲਦੇਵ ਸਿੰਘ ਬੱਬੂ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ, ਗਾਮਾ ਖਾਨ, ਸਰਾਜਦੀਨ, ਮਲਕੀਤ ਖਾਨ ਅਤੇ ਚਮਕੌਰ ਸਿੰਘ ਸ਼ਾਮਲ ਹਨ।