28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੀ. ਪੀ. ਆਈ. ਨੇ ਮਨਰੇਗਾ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ

ਮਲੌਦ, 27 ਅਗਸਤ (ਦਿਲਬਾਗ ਸਿੰਘ ਚਾਪੜਾ)- ਭਾਰਤੀ ਕਮਿਊਨਿਸਟ ਪਾਰਟੀ ਬਲਾਕ ਮਲੌਦ ਦੇ ਆਗੂਆਂ ਵੱਲੋਂ ਸੂਬਾ ਕੌਂਸਲ ਮੈਂਬਰ ਅਤੇ ਉਘੇ ਮਜ਼ਦੂਰ ਆਗੂ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਦੀ ਅਗਵਾਈ ਹੇਠ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਾਕ ਮਲੌਦ ਦੇ ਦਫ਼ਤਰ ਵਿਖੇ ਮਨਰੇਗਾ ਵਰਕਰਾਂ ਦੀਆਂ ਮੁਸ਼ਕਿਲਾਂ, ਲੋੜਾ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਜਾਣਕਾਰੀ ਦਿੰਦਿਆਂ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਨੇ ਕਿਹਾ ਕਿ ਬਲਾਕ ਮਲੌਦ ਅਧੀਨ ਪਿੰਡਾਂ ਵਿੱਚ ਮਨਰੇਗਾ ਤਹਿਤ ਪੂਰਾ ਕੰਮ ਨਹੀਂ ਮਿਲ ਰਿਹਾ ਅਤੇ ਕੰਮ ਕਦੇ ਚੱਲਦਾ ਹੈ ਅਤੇ ਕਦੇ ਬੰਦ ਹੋ ਜਾਂਦਾ ਹੈ ਜਿਸ ਕਾਰਣ ਮਨਰੇਗਾ ਮਜ਼ਦੂਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ।

Ad Position 21
No active advertisement
ਅਜੀਤ ਡੈਸਕ 28-08-2026
ਮਲੌਦ, 27 ਅਗਸਤ (ਦਿਲਬਾਗ ਸਿੰਘ ਚਾਪੜਾ)- ਭਾਰਤੀ ਕਮਿਊਨਿਸਟ ਪਾਰਟੀ ਬਲਾਕ ਮਲੌਦ ਦੇ ਆਗੂਆਂ ਵੱਲੋਂ ਸੂਬਾ ਕੌਂਸਲ ਮੈਂਬਰ ਅਤੇ ਉਘੇ ਮਜ਼ਦੂਰ ਆਗੂ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਦੀ ਅਗਵਾਈ ਹੇਠ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਾਕ ਮਲੌਦ ਦੇ ਦਫ਼ਤਰ ਵਿਖੇ ਮਨਰੇਗਾ ਵਰਕਰਾਂ ਦੀਆਂ ਮੁਸ਼ਕਿਲਾਂ, ਲੋੜਾ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਜਾਣਕਾਰੀ ਦਿੰਦਿਆਂ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਨੇ ਕਿਹਾ ਕਿ ਬਲਾਕ ਮਲੌਦ ਅਧੀਨ ਪਿੰਡਾਂ ਵਿੱਚ ਮਨਰੇਗਾ ਤਹਿਤ ਪੂਰਾ ਕੰਮ ਨਹੀਂ ਮਿਲ ਰਿਹਾ ਅਤੇ ਕੰਮ ਕਦੇ ਚੱਲਦਾ ਹੈ ਅਤੇ ਕਦੇ ਬੰਦ ਹੋ ਜਾਂਦਾ ਹੈ ਜਿਸ ਕਾਰਣ ਮਨਰੇਗਾ ਮਜ਼ਦੂਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਮੰਗ ਪੱਤਰ ਰਾਹੀਂ ਮਨਰੇਗਾ ਵਰਕਰਾਂ ਨੂੰ ਨਵੇਂ ਕਾਨੂੰਨ ਅਨੁਸਾਰ 125 ਦਿਨ ਕੰਮ ਦੇਣ, ਮਨਰੇਗਾ ਵਰਕਰਾਂ ਦੀ ਦਿਹਾੜੀ 700 ਰੁਪਏ ਕਰਨ ਅਤੇ ਯੋਗ ਲਾਭਪਾਤਰੀਆਂ ਦੇ ਨਵੇਂ ਜੋਬ ਕਾਰਡ ਬਣਾਉਂਣ ਦਾ ਕੰਮ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਕੰਮ ਦੀ ਅਦਾਇਗੀ ਵੀ ਸਮੇਂ ਸਿਰ ਕਰਨੀ ਯਕੀਨੀ ਬਣਾਉਂਣ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਕਾਮਰੇਡ ਹਰਬੰਸ ਸਿੰਘ ਰੱਬੋਂ, ਦਰਬਾਰਾ ਸਿੰਘ ਰਾਮਗੜ੍ਹ ਸਰਦਾਰਾਂ, ਕਾਮਰੇਡ ਮਲਕੀਤ ਸਿੰਘ ਰਾਮਗੜ੍ਹ ਸਰਦਾਰਾਂ, ਕਾਮਰੇਡ ਜਸਵੰਤ ਸਿੰਘ ਪੰਧੇਰ ਖੇੜੀ, ਹੁਸ਼ਿਆਰ ਸਿੰਘ, ਸੁਦਾਗਰ ਸਿੰਘ ਪੰਧੇਰ ਖੇੜੀ, ਮੁਕੰਦ ਸਿੰਘ, ਭਿੰਦਰ ਖਾਨ, ਮਿਲਖ ਰਾਜ, ਸੁਰਜੀਤ ਸਿੰਘ ਸੋਮਲ ਖੇੜੀ, ਹਰਬੰਸ ਸਿੰਘ, ਸੁਖਵਿੰਦਰ ਸਿੰਘ ਰੱਬੋਂ, ਜੱਥੇ. ਬਿੰਦਰ ਸਿੰਘ ਚੋਮੋ, ਭਿੰਦਰ ਸਿੰਘ ਲਸਾੜਾ, ਕਾਮਰੇਡ ਬੰਤ ਸਿੰਘ, ਰਾਮ ਆਸਰਾ ਸਿੰਘ ਰੋਸ਼ੀਆਣਾ, ਬਲਵਿੰਦਰ ਸਿੰਘ ਕਿਸ਼ਨਪੁਰਾ, ਦਰਸ਼ਨ ਸਿੰਘ ਮਲੌਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੁੱਕਰਵਾਰ, 28 ਅਗਸਤ, 2026 ਮੁਲਾਜ਼ਮਾਂ ਦੀ ਹੜਤਾਲ ’ਤੇ ਭਗਵੰਤ ਮਾਨ ਸਰਕਾਰ ’ਤੇ ਵਰ੍ਹੇ ਦਿਲਬਰ ਮੁਹੰਮਦ ਖ਼ਾਨ ਅਗਲੀ ਖ਼ਬਰ ਗੁਰਦੁਆਰਾ ਚੋਲਾ ਸਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਭਲਕੇ: ਜਥੇਦਾਰ ਸਹਾਰਨ ਮਾਜਰਾ ਤੇ ਪੰਧੇਰ ਖੇੜੀ
Ad Position 24