28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ਼ੁੱਕਰਵਾਰ, 28 ਅਗਸਤ, 2026 ਮੁਲਾਜ਼ਮਾਂ ਦੀ ਹੜਤਾਲ ’ਤੇ ਭਗਵੰਤ ਮਾਨ ਸਰਕਾਰ ’ਤੇ ਵਰ੍ਹੇ ਦਿਲਬਰ ਮੁਹੰਮਦ ਖ਼ਾਨ

ਖੰਨਾ, 27 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਭਰ ਵਿੱਚ ਹੋਈ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਦੇ ਸਮਰਥਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਰਾਜ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਜਨਤਾ ਨੂੰ ਪੂਰੀ ਤਰ੍ਹਾਂ ਨਿਰਾਸ਼ ਕੀਤਾ ਹੈ।

Ad Position 21
No active advertisement
ਦਿਲਬਰ ਮੁਹੰਮਦ ਖਾਨ 28-08-2026
ਖੰਨਾ, 27 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਭਰ ਵਿੱਚ ਹੋਈ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਦੇ ਸਮਰਥਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਰਾਜ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਜਨਤਾ ਨੂੰ ਪੂਰੀ ਤਰ੍ਹਾਂ ਨਿਰਾਸ਼ ਕੀਤਾ ਹੈ। ਦਿਲਬਰ ਮੁਹੰਮਦ ਖ਼ਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਆਪਣੇ ਸਾਰੇ ਵਾਅਦਿਆਂ ਤੋਂ ਮੁਕਰ ਗਈ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਛੇਵੇਂ ਤਨਖਾਹ ਕਮਿਸ਼ਨ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ, 35400 ਸਕੇਲ ਦੇਣਾ, ਪੈਂਡਿੰਗ ਡੀ.ਏ. ਦੀਆਂ ਕਿਸ਼ਤਾਂ ਤੇ ਏਰੀਅਰ ਦਾ ਭੁਗਤਾਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਜਾਇਜ਼ ਮੰਗਾਂ ’ਤੇ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਸਰਕਾਰ ਦੀ ਇਸੇ ਵਾਅਦਾਖ਼ਲਾਫ਼ੀ ਅਤੇ ਤਾਨਾਸ਼ਾਹੀ ਰਵੱਈਏ ਕਾਰਨ ਅੱਜ ਮੁਲਾਜ਼ਮਾਂ ਨੂੰ ਸੜਕਾਂ ’ਤੇ ਉਤਰ ਕੇ ਸਮੂਹਿਕ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਮੁਲਾਜ਼ਮ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਪਰ ਭਗਵੰਤ ਮਾਨ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਅਣਦੇਖਿਆ ਕਰ ਰਹੀ ਹੈ। ਪੰਜਾਬ ਦਾ ਹਰ ਵਰਗ ਚਾਹੇ ਉਹ ਮੁਲਾਜ਼ਮ ਹੋਵੇ, ਵਪਾਰੀ ਹੋਵੇ, ਕਿਸਾਨ ਹੋਵੇ ਜਾਂ ਯੂਥ, ਅੱਜ ਇਸ ਸਰਕਾਰ ਦੇ ਕੁਪ੍ਰਬੰਧ ਤੋਂ ਪਰੇਸ਼ਾਨ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਕੇ ਉਨ੍ਹਾਂ ਨੂੰ ਲਾਗੂ ਨਾ ਕੀਤਾ, ਤਾਂ ਆਉਣ ਵਾਲੇ ਸਮੇਂ ਵਿੱਚ ਜਨਤਾ ਅਤੇ ਮੁਲਾਜ਼ਮ ਵਰਗ ਮਿਲ ਕੇ ਇਸ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ ਅਤੇ ਇਸ ਦਾ ਤਖ਼ਤਾ ਪਲਟ ਕੇ ਰੱਖ ਦੇਣਗੇ। ਕਾਂਗਰਸ ਪਾਰਟੀ ਹਰ ਕਦਮ ’ਤੇ ਮੁਲਾਜ਼ਮਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।
Ad Position 22
No active advertisement
ਪਿਛਲੀ ਖ਼ਬਰ ਇੰਟਰ ਸਕੂਲ ‘ਸੁਰ ਰੰਗ ਇਨੋਵਿਸਟਾ 2026’ ਵਿਚ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਕੋਟਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ... ਅਗਲੀ ਖ਼ਬਰ ਸੀ. ਪੀ. ਆਈ. ਨੇ ਮਨਰੇਗਾ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ
Ad Position 24